ਐਤਵਾਰ, ਜੁਲਾਈ 13, 2025 12:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖਰੜ ’ਚ ਪੀਣ ਵਾਲੇ ਪਾਣੀ ਦੀ ਨਹਿਰੀ ਸਪਲਾਈ ਲਈ ਜਲਦ ਸ਼ੁਰੂ ਹੋਵੇਗਾ ਪ੍ਰਾਜੈਕਟ: ਅਨਮੋਲ ਗਗਨ ਮਾਨ

‘Sarkar Tuhade Dwar’ ਪ੍ਰੋਗਰਾਮ ਤਹਿਤ ਖਰੜ ਪਹੁੰਚੀ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ 46 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਟੈਂਡਰ ਅਗਲੇ ਦਿਨਾਂ ’ਚ ਲਾ ਦਿੱਤੇ ਜਾਣਗੇ।

by ਮਨਵੀਰ ਰੰਧਾਵਾ
ਜੁਲਾਈ 7, 2023
in ਪੰਜਾਬ
0

Punjab Minister Anmol Gagan Maan: ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਕਿਰਤ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਾਹੁਣਚਾਰੀ ਮੰਤਰੀ, ਅਨਮੋਲ ਗਗਨ ਮਾਨ ਨੇ ਇੱਥੇ ਕਿਹਾ ਕਿ ਖਰੜ ਨੂੰ ਕਜੌਲੀ ਵਾਟਰ ਵਰਕਸ ਤੋਂ ਨਹਿਰੀ ਪਾਣੀ ਦੀ ਸਪਲਾਈ ਦਾ 100 ਕਰੋੜ ਰੁਪਏ ਦਾ ਪ੍ਰਾਜੈਕਟ ਸਰਕਾਰ ਪਾਸੋਂ ਪ੍ਰਵਾਨ ਕਰਵਾ ਲਿਆ ਗਿਆ ਹੈ ਅਤੇ ਜਲਦ ਹੀ ਇਸ ’ਤੇ ਕੰਮ ਸ਼ੁਰੂ ਕਰਵਾਇਆ ਜਾਵੇਗਾ।

‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਨਗਰ ਕੌਂਸਲ ਦਫ਼ਤਰ ਖਰੜ ਵਿਖੇ ਪੁੱਜੇ ਕੈਬਿਨਟ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ 46 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਟੈਂਡਰ ਅਗਲੇ ਦਿਨਾਂ ’ਚ ਲਾ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ’ਚ ਖਰੜ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਇਆ ਜਿਸ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ’ਚ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਉਹ ਵਿਸ਼ਵਾਸ਼ ਦਿਵਾਉੁਂਦੇ ਹਨ ਕਿ ਉਹ ਹਰੇਕ ਸਮੱਸਿਆ ਦਾ ਹੱਲ ਕਰਵਾ ਕੇ ਇਸ ਨੂੰ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ 9 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਜੱਚਾ ਬੱਚਾ ਹਸਪਤਾਲ ਨੇ ਇਲਾਕੇ ’ਚ ਸਿਹਤ ਸਹੂਲਤਾਂ ’ਚ ਵੱਡਾ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਹੀ ਇੱਕ ਹਸਪਤਾਲ ਕੁਰਾਲੀ ਵਿਖੇ ਵੀ ਜਲਦੀ ਬਣ ਕੇ ਤਿਆਰ ਹੋਵੇਗਾ।

ਉਨ੍ਹਾਂ ਕਿਹਾ ਕਿ ਖਰੜ ’ਚ ਬੱਸ ਸਟੈਂਡ ਬਣਾਉਣ ਦੇੇ ਨੀਂਹ ਪੱਥਰ ਤਾਂ ਬਹੁਤ ਵਾਰੀ ਰੱਖੇ ਗਏ ਪਰ ਇਹ ਬਣਿਆ ਨਹੀਂ, ਜਿਸ ਨੂੰ ਹੁਣ ਉਹ ਆਪਣੀ ਸਰਕਾਰ ਪਾਸੋਂ ਬਣਵਾਉਣਗੇ। ਉਨ੍ਹਾਂ ਖਰੜ ਸ਼ਹਿਰ ’ਚ ਨਿਕਾਸੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਜਲਦ ਹੀ ਨਵੇਂ ਸੀਵਰੇਜ ਪ੍ਰਾਜੈਕਟ ਦੀ ਆਮਦ ਦਾ ਭਰੋਸਾ ਦਿੰਦਿਆਂ ਕਿਹਾ ਕਿ ਸ਼ਹਿਰ ਵਿੱਚ ਕਲੋਨੀਆਂ ਦੇ ਵਧਣ ਅਤੇ ਕਲੋਨਾਈਜ਼ਰਾਂ ਵੱਲੋਂ ਐਸ ਟੀ ਪੀ ਨਾ ਲਾਏ ਜਾਣ ਕਾਰਨ ਬਣੀ ਇਸ ਮੁਸ਼ਕਿਲ ਨੂੰ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਮੀਂਹ ਦੇ ਪਾਣੀ ਦੀ ਵੀ ਸਮੱਸਿਆ ਦਾ ਜਲਦ ਠੋਸ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈਲ ਅਤੇ ਤਿੰਨ ਨਵੇਂ ਗਰਿਡ ਲਗਾਏ ਗਏ ਹਨ ਤਾਂ ਜੋ ਪਾਣੀ ਅਤੇ ਬਿਜਲੀ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ। ਦੋ ਨਵੇਂ ਸਕੂਲ ਆਫ ਐਮੀਨੈਂਸ ਵੀ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਆਧੁਨਿਕ ਪੜ੍ਹਾਈ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਅੱਜ ਸਰੋਵਰ ਦਾ ਕੰਮ ਵੀ ਚੱਲ ਰਿਹਾ ਹੈ।

ਉਨ੍ਹਾਂ ਸ਼ਹਿਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਅਧਿਕਾਰੀਆਂ ਨੂੰ ਸਮਾਂ-ਬੱਧ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਦੀ ਸਮਸਿਆਵਾਂ ਦਾ ਹੱਲ ਕਰਨ ਲਈ ਨਗਰ ਕੌਂਸਲ ਪੱਧਰ ’ਤੇ ਇੱਕ ਕੰਟਰੋਲ ਰੂਮ ਸਥਾਪਿਤ ਕਰਨ ਲਈ ਕਿਹਾ ਤਾਂ ਜੋ ਲੋਕ ਉਸ ਕੰਟਰੋਲ ਰੂਮ ’ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਿਕਾਇਤਾਂ ਦਾ ਉਹ ਖੁਦ ਜ਼ਾਇਜਾ ਲੈਣਗੇ। ਸ਼ਹਿਰ ਦੀ ਸਾਫ਼-ਸਫ਼ਾਈ ਵੱਲ ਉਚੇਚੇ ਤੌਰ ’ਤੇ ਧਿਆਨ ਦਿੰਦੇ ਹੋਏ, ਉਨ੍ਹਾਂ ਕੂੜਾ ਚੁੱਕਣ ਲਈ ਢੁਕਵਾਂ ਪ੍ਰਬੰਧ ਕਰਨ ਲਈ ਆਦੇਸ਼ ਦਿੱਤੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਭਗਵੰਤ ਮਾਨ ਸਰਕਾਰ ਕੋਲ ਨਾ ਤਾਂ ਵਿਕਾਸ ਕਾਰਜਾਂ ਲਈ ਪੈਸੇ ਦੀ ਕਮੀ ਹੈ ਅਤੇ ਨਾ ਹੀ ਨੇਕਨੀਅਤੀ ਅਤੇ ਦਿਰੜ ਇਰਾਦੇ ਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ’ਚ ਖਰੜ ਦੀ ਹਰੇਕ ਮੁਸ਼ਕਿਲ ਦੇ ਹੱਲ ਲਈ ਉਹ ਬਤੌਰ ਵਿਧਾਇਕਾ ਵੀ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਸਮੇਂ ’ਚ ਵੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਿਨਟ ਮੰਤਰੀ ਨੇ ਖਰੜ ਦੇ ਵਿਕਾਸ ਵਿੱਚ ਲੋਕਾਂ ਨੂੰ ਵਧ ਚੜ੍ਹ ਕੇ ਆਪਣੀ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਵੀ ਸਰਕਾਰ ਵੱਲੋੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ’ਤੇ ਨਜ਼ਰ ਰੱਖਣ ਤਾਂ ਜੋ ਸਾਰੇ ਵਿਕਾਸ ਕਾਰਜ ਨਿਰਧਾਰਤ ਮਾਪਦੰਡਾਂ ਅਨੁਸਾਰ ਹੋ ਸਕਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦਾ ਵੀ ਭ੍ਰਿਸ਼ਟਾਚਾਰ ਤੇ ਲਾਪ੍ਰਵਾਹੀ ਬਰਦਾਸ਼ਤ ਨਹੀ ਕੀਤੀ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਐਸ ਡੀ ਐਮ ਖਰੜ ਰਵਿੰਦਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਖਰੜ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਐਮ.ਸੀ ਅਤੇ ਹੋਰ ਉਘੇ ਪਤਵੰਤੇ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: anmol gagan maanCanal Water SupplyKhararpro punjab tvpunjab governmentpunjab ministerpunjab newspunjabi newsSarkar Tuhade Dwar
Share210Tweet131Share52

Related Posts

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

ਰਸੋਈ ‘ਚ ਵਰਤੀ ਇੱਕ ਲਾਪਰਵਾਹੀ ਨੇ ਖ਼ਤਰੇ ‘ਚ ਪਾਈ ਔਰਤ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੁਲਾਈ 12, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.