Gurmeet Singh Meet Hayer: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪ੍ਰਵਾਨਗੀ ਉਪਰੰਤ ਖੇਡ ਵਿਭਾਗ ਵੱਲੋਂ 106 ਜੂਨੀਅਰ ਕੋਚਾਂ ਨੂੰ ਤਰੱਕੀ ਦਿੰਦਿਆਂ ਕੋਚ ਬਣਾ ਦਿੱਤਾ ਗਿਆ ਹੈ। ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹ ਹਨ।
ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਮੁੜ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਵਚਨਬੱਧ ਹੈ। ਮੀਤ ਹੇਅਰ ਨੇ ਕਿਹਾ ਕਿ ਖੇਡ ਵਿਭਾਗ ਵਿੱਚ ਕੰਮ ਕਰਦੇ 106 ਜੂਨੀਅਰ ਕੋਚਾਂ ਨੂੰ ਪਦਉੱਨਤ ਕਰਕੇ ਕੋਚ ਬਣਾਇਆ ਗਿਆ ਹੈ।
ਪੰਜਾਬ ਖੇਡ ਮੰਤਰੀ ਨੇ ਅੱਗੇ ਕਿਹਾ ਕਿ ਖੇਡ ਵਿਭਾਗ ਨੂੰ ਮਜ਼ਬੂਤ ਕਰਨ ਲਈ ਜਿੱਥੇ ਨਵੀਂ ਖੇਡ ਨੀਤੀ ਦੇ ਜਲਦ ਹੀ ਲਾਗੂ ਕਰਨ ਉਪਰੰਤ ਸਾਰੇ ਗਰੁੱਪਾਂ ਦੀਆਂ ਅਸਾਮੀਆਂ ਭਰੀਆਂ ਜਾਣਗੀਆਂ ਉਥੇ ਤਰੱਕੀਆਂ ਵੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿੰਡ ਪੱਧਰ ਦੇ ਖੇਡ ਸੈਂਟਰਾਂ ਤੋਂ ਲੈ ਕੇ ਸੂਬਾ ਪੱਧਰ ਦੇ ਐਕਸੀਲੈਂਸ ਸੈਂਟਰ ਬਣਾਏ ਜਾ ਰਹੇ ਹਨ।
After approval of Sports Minister @Meet_Hayer, 106 Junior Coaches have been promoted as Coaches by Sports Dept. Cabinet Minister said that on the instructions of CM @BhagwantMann, continuous efforts are being made by Sports Dept to create sports-friendly environment in state. pic.twitter.com/zp6VJ7MH42
— Government of Punjab (@PunjabGovtIndia) July 27, 2023
ਅੱਗੇ ਪੰਜਾਬ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਨੂੰ ਊਰਜਾ ਨੂੰ ਸਹੀ ਪਾਸੇ ਲਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਪੰਜਾਬ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h