ਮੰਗਲਵਾਰ, ਦਸੰਬਰ 30, 2025 03:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ

by Gurjeet Kaur
ਦਸੰਬਰ 21, 2023
in ਪੰਜਾਬ
0
ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ
ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਮੋਹਾਲੀ ਵਿਖੇ ਕੋਚਿੰਗ ਲੈਣ ਬਾਅਦ ਸਫ਼ਲਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ
ਸਿਵਲ ਸੇਵਾਵਾਂ ਅਤੇ ਹੋਰ ਰੋਜ਼ਗਾਰ-ਮੁਖੀ ਕੋਰਸਾਂ ਦੀ ਕੋਚਿੰਗ ਲੈਣ ਵਾਲੇ ਉਮੀਦਵਾਰਾਂ ਨੂੰ ਦਿੱਤੇ ਜਾ ਰਹੇ ਵਜ਼ੀਫ਼ਿਆਂ ਦੀ ਰਾਸ਼ੀ ਵਿੱਚ ਵਾਧੇ ਦਾ ਐਲਾਨ
ਅੰਬੇਡਕਰ ਇੰਸਟੀਚਿਊਟ ਵਿੱਚ ਬੁਨਿਆਦੀ ਢਾਂਚੇ ਅਤੇ ਮਾਨਵੀ ਸ਼ਕਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਮਜ਼ਬੂਤ ਕੀਤਾ ਜਾਵੇਗਾ
 ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਐਸ ਸੀ/ਬੀ ਸੀ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਮੈਡੀਕਲ ਅਤੇ ਇੰਜੀਨੀਅਰਿੰਗ ਕੋਰਸਾਂ ਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਕੋਚਿੰਗ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਅੰਬੇਦਕਰ ਇੰਸਟੀਚਿਊਟ ਰਾਹੀਂ ਕੋਚਿੰਗ ਲੈਣ ਦੇ ਚਾਹਵਾਨ ਲੋੜਵੰਦ ਵਿਦਿਆਰਥੀਆਂ/ਉਮੀਦਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ। ਇੰਸਟੀਚਿਊਟ ਇਸ ਵੇਲੇ ਆਈ ਏ ਐਸ/ਪੀ ਸੀ ਐਸ/ਸਿਵਲ ਸੇਵਾਵਾਂ ਦੇ ਚਾਹਵਾਨਾਂ ਨੂੰ ਕੋਚਿੰਗ ਦੇਣ ਤੋਂ ਇਲਾਵਾ ਗ੍ਰੈਜੂਏਟਾਂ ਲਈ ਸਟੈਨੋਗ੍ਰਾਫੀ ਵਿੱਚ ਇੱਕ ਸਾਲ ਦਾ ਕੋਰਸ ਚਲਾ ਰਿਹਾ ਹੈ। ਉਨ੍ਹਾਂ ਵੱਲੋਂ ਅੱਜ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਪ੍ਰਾਪਤ ਕਰਨ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਲਗਭਗ 45 ਸਿਖਿਆਰਥੀਆਂ ਨੂੰ ਟਰਾਫੀ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।  ਉਨ੍ਹਾਂ ਕਿਹਾ ਕਿ ਜਿਹੜੇ ਉਮੀਦਵਾਰ ਇੰਸਟੀਚਿਊਟ ਨੂੰ ਆਪਣਾ ਮੰਦਰ ਮੰਨਦੇ ਹਨ, ਉਹ ਆਪਣਾ ਭਵਿੱਖ ਸੰਵਾਰਨ ਲਈ ਸੰਸਥਾ ਅੱਗੇ ਅੱਜ ਵੀ ਝੁਕਦੇ ਹਨ।
  ਮੰਤਰੀ ਨੇ ਇੱਥੇ ਕੋਚਿੰਗ ਪ੍ਰਾਪਤ ਕਰਨ ਵਾਲੇ ਆਈ.ਏ.ਐੱਸ./ਪੀ.ਸੀ.ਐੱਸ./ਸਿਵਲ ਸੇਵਾਵਾਂ ਦੇ ਚਾਹਵਾਨਾਂ ਦੀ ਮੌਜੂਦਾ ਵਜ਼ੀਫ਼ਾ ਰਾਸ਼ੀ 3000 ਤੋਂ ਵਧਾ ਕੇ 10000 ਕਰਨ ਦਾ ਐਲਾਨ ਕੀਤਾ ਜਦੋਂ ਕਿ ਸਟੈਨੋਗ੍ਰਾਫੀ ਦੇ ਸਿਖਿਆਰਥੀਆਂ ਲਈ 1500 ਤੋਂ 5000 ਕਰਨ ਦਾ ਐਲਾਨ ਕੀਤਾ ਜੋ ਕਿ ਮਹਿੰਗਾਈ ਦੀ ਵਧਦੀ ਦਰ ਨੂੰ ਧਿਆਨ ਵਿੱਚ ਰੱਖਦੇ ਹੋਏ ਪਿਛਲੇ ਕਈ ਸਾਲਾਂ ਤੋਂ ਉਡੀਕੀ ਜਾ ਰਹੀ ਸੀ।
     ਉਨ੍ਹਾਂ ਕਿਹਾ ਕਿ ਕਮਜ਼ੋਰ ਵਰਗਾਂ ਅਤੇ ਲੋੜਵੰਦ ਉਮੀਦਵਾਰਾ, ਜੋ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕਰਕੇ ਆਪਣੇ ਜੀਵਨ ਵਿੱਚ ਅੱਗੇ ਵਧਣਾ ਚਾਹੁੰਦੇ ਹਨ, ਨੂੰ ਕੋਚਿੰਗ ਦੇਣ ਦਾ ਸੰਕਲਪ , ਬਾਬਾ ਸਾਹਿਬ ਡਾ. ਬੀ ਆਰ ਅੰਬੇਦਕਰ ਦੇ ਆਦਰਸ਼ਾਂ ‘ਤੇ ਆਧਾਰਿਤ ਹੈ।  ਉਨ੍ਹਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਸੂਬੇ ਨੂੰ ਇੱਕ ਪ੍ਰਗਤੀਸ਼ੀਲ ਅਤੇ ਸਿਹਤਮੰਦ ਸੂਬੇ ਵਿੱਚ ਬਦਲਣ ਲਈ ਅਤੇ ਰੰਗਲਾ ਪੰਜਾਬ ਬਣਾਉਣ ਲਈ ਪੂਰੀ ਵਾਹ ਲਾ ਰਹੀ ਹੈ।
      ਮੰਤਰੀ ਨੇ ਕਿਹਾ ਕਿ ਇੰਸਟੀਚਿਊਟ ਨੇ ਪਿਛਲੇ ਸਮੇਂ ਵਿੱਚ ਇੱਥੋਂ ਕੋਚਿੰਗ ਲੈਣ ਵਾਲੇ ਬਹੁਤ ਸਾਰੇ ਲੋਕਾਂ ਦੇ ਕਰੀਅਰ ਨੂੰ ਆਕਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਬੁਨਿਆਦੀ ਢਾਂਚੇ ਦੇ ਵਿਸਤਾਰ ਦੇ ਨਾਲ-ਨਾਲ ਲੋੜੀਂਦੇ ਸਟਾਫ਼ ਦੀ ਭਰਤੀ ਕਰਕੇ ਸੰਸਥਾ ਨੂੰ ਮਜ਼ਬੂਤ ਕਰੇਗੀ।
    ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਤੋਂ ਐੱਮ.ਬੀ.ਬੀ.ਐੱਸ. ਦੀ ਪੜ੍ਹਾਈ ਦੌਰਾਨ ਆਪਣੇ ਸੰਘਰਸ਼ਮਈ ਜੀਵਨ ਬਾਰੇ ਦੱਸਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਮਿਹਨਤ ਹੀ ਅਖੀਰ ਨੂੰ ਫ਼ਲ ਦਿੰਦੀ ਹੈ।
      ਉਨ੍ਹਾਂ ਸੰਸਥਾ ਵਿੱਚ ਦਾਖ਼ਲਾ ਲੈ ਕੇ ਨੌਕਰੀਆਂ ਹਾਸਲ ਕਰਨ ਵਾਲੇ ਉਮੀਦਵਾਰਾਂ ’ਤੇ ਆਧਾਰਿਤ ਓਲਡ ਸਕੂਲ ਐਸੋਸੀਏਸ਼ਨ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਪ੍ਰਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ, ਵੀ ਕੇ ਮੀਨਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੰਤਰੀ ਮੈਡਮ ਦੀ ਅਗਵਾਈ ਹੇਠ ਵਿਭਾਗ ਆਉਣ ਵਾਲੇ ਦਿਨਾਂ ਵਿੱਚ ਸੰਸਥਾ ਦੀਆਂ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ।
     ਇਸ ਮੌਕੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਜਸਪ੍ਰੀਤ ਸਿੰਘ, ਪ੍ਰਿੰਸੀਪਲ ਆਸ਼ੀਸ਼ ਕਥੂਰੀਆ, ਓਲਡ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਸੋਹਣ ਸਿੰਘ ਅਤੇ ਇੰਸਟ੍ਰਕਟਰ ਅਤੇ ਗੈਸਟ ਫੈਕਲਟੀ ਮੈਂਬਰ ਹਾਜ਼ਰ ਸਨ।
Tags: aapcm bhagwant manndr baljit kaurpro punjab tvਮੁੱਖ ਮੰਤਰੀ ਭਗਵੰਤ ਸਿੰਘ ਮਾਨ
Share207Tweet130Share52

Related Posts

Weather Update: ਅਗਲੇ ਦੋ ਦਿਨ ਉਤਰੀ ਭਾਰਤ ‘ਚ ਪਏਗੀ ਸੰਘਣੀ ਧੁੰਦ, IMD ਨੇ ਜਾਰੀ ਕੀਤੀ ਚਿਤਾਵਨੀ

ਦਸੰਬਰ 29, 2025

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026: 2022 ਤੋਂ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਨਿਵੇਸ਼, 5 ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਮਿਲੇ

ਦਸੰਬਰ 29, 2025

2025 ਬਣਿਆ ਕਿਸਾਨਾਂ ਲਈ ਖੁਸ਼ੀਆਂ ਦਾ ਸਾਲ, ਪੰਜਾਬ ਸਰਕਾਰ ਦੇ ਸਦਕਾ ਪੰਜਾਬ ਦੇ ਖੇਤਾਂ ਚ ਦਿਖੇ ਪਹਿਲੀ ਵਾਰ ਇਹ ਬਦਲਾਅ

ਦਸੰਬਰ 29, 2025

ਸਾਲ 2025 ਦਾ ਲੇਖਾ ਜੋਖਾ-ਬਿਜਲੀ ਵਿਭਾਗ: ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

ਦਸੰਬਰ 28, 2025

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

ਦਸੰਬਰ 28, 2025

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

ਦਸੰਬਰ 28, 2025
Load More

Recent News

ਵਿਕਸ਼ਿਤ ਭਾਰਤ G-RAM G ਐਕਟ ਰਾਜਾਂ ਤੇ ਉਹਨਾਂ ਨੂੰ ਪਹੁੰਚਾਏਗਾ ₹17,000 ਕਰੋੜ ਦਾ ਲਾਭ

ਦਸੰਬਰ 29, 2025

Weather Update: ਅਗਲੇ ਦੋ ਦਿਨ ਉਤਰੀ ਭਾਰਤ ‘ਚ ਪਏਗੀ ਸੰਘਣੀ ਧੁੰਦ, IMD ਨੇ ਜਾਰੀ ਕੀਤੀ ਚਿਤਾਵਨੀ

ਦਸੰਬਰ 29, 2025

ਵਣਜ ਮੰਤਰੀ ਪਿਊਸ਼ ਗੋਇਲ ਨੇ 1 ਜਨਵਰੀ ਤੋਂ 100 ਪ੍ਰਤੀਸ਼ਤ ਆਸਟ੍ਰੇਲੀਆਈ ਟੈਰਿਫ ਲਾਈਨਾਂ ‘ਤੇ ਜ਼ੀਰੋ-ਡਿਊਟੀ ਦਾ ਕੀਤਾ ਐਲਾਨ

ਦਸੰਬਰ 29, 2025

PM ਮੋਦੀ ਨੇ FIDE ਵਿਸ਼ਵ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਗਮਾ ਜਿੱਤਣ ਲਈ ਅਰਜੁਨ ਇਰੀਗੇਸੀ ਅਤੇ ਕੋਨੇਰੂ ਹੰਪੀ ਨੂੰ ਦਿੱਤੀ ਵਧਾਈ

ਦਸੰਬਰ 29, 2025

ਅਰਾਵਲੀ ਰੇਂਜ ਦੀ ਨਵੀਂ ਪਰਿਭਾਸ਼ਾ ‘ਤੇ ਸੁਪਰੀਮ ਕੋਰਟ ਨੇ ਆਪਣੇ ਹੀ ਹੁਕਮ ‘ਤੇ ਲਗਾਈ ਰੋਕ

ਦਸੰਬਰ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.