ਐਤਵਾਰ, ਮਾਰਚ 1, 2026 01:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭਾਕਿਯੂ ਉਗਰਾਹਾਂ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀਆਂ ਦੀ ਰਿਹਾਈ ਲਈ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਅੱਜ 19 ਜ਼ਿਲ੍ਹਿਆਂ ਦੇ ਡੀ ਸੀ ਦਫ਼ਤਰਾਂ ਅਤੇ ਐੱਸ ਡੀ ਐਮ ਦਫ਼ਤਰਾਂ ਅੱਗੇ 20 ਥਾਂਵਾਂ 'ਤੇ

by Bharat Thapa
ਫਰਵਰੀ 13, 2023
in ਪੰਜਾਬ
0

ਚੰਡੀਗੜ੍ਹ/ਸੰਗਰੂਰ: ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਖਾਲਸਤਾਨੀ ਕੈਦੀਆਂ ਸਮੇਤ ਸਭਨਾਂ ਕੈਦੀਆਂ ਦੀ ਤੁਰੰਤ ਬਿਨਾਂ ਸ਼ਰਤ ਰਿਹਾਈ ਖਾਤਰ ਅੱਜ 19 ਜ਼ਿਲ੍ਹਿਆਂ ਦੇ ਡੀ ਸੀ ਦਫ਼ਤਰਾਂ ਅਤੇ ਐੱਸ ਡੀ ਐਮ ਦਫ਼ਤਰਾਂ ਅੱਗੇ 20 ਥਾਂਵਾਂ ‘ਤੇ ਰੋਹ ਭਰਪੂਰ ਧਰਨੇ ਲਾਏ ਗਏ। ਅੱਜ ਪਟਿਆਲਾ, ਮੋਹਾਲੀ, ਸੰਗਰੂਰ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਫਤਹਿਗੜ੍ਹ ਸਾਹਿਬ ਤੇ ਹੁਸ਼ਿਆਰਪੁਰ 18 ਜ਼ਿਲ੍ਹਿਆਂ ਦੇ ਡੀ ਸੀ ਦਫ਼ਤਰਾਂ ਤੋਂ ਇਲਾਵਾ 19ਵੇਂ ਜ਼ਿਲ੍ਹੇ ਜਲੰਧਰ ਵਿੱਚ ਸ਼ਾਹਕੋਟ ਅਤੇ ਅਜਨਾਲਾ (ਅੰਮ੍ਰਿਤਸਰ) ਦੋ ਐੱਸ ਡੀ ਐੱਮ ਦਫ਼ਤਰਾਂ ਸਮੇਤ 19 ਜ਼ਿਲ੍ਹਿਆਂ ਵਿੱਚ 20 ਥਾਂਵਾਂ ਉੱਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇੱਥੇ ਜਾਰੀ ਕੀਤੇ ਗਏ ਸੂਬਾਈ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਨ੍ਹਾਂ ਰੋਸ ਧਰਨਿਆਂ ਵਿੱਚ ਕੁੱਲ ਮਿਲਾ ਕੇ ਸੈਂਕੜਿਆਂ ਦੀ ਤਾਦਾਦ ਵਿੱਚ ਔਰਤਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ। ਇਸ ਮੌਕੇ ਪ੍ਰਧਾਨ ਮੰਤਰੀ/ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪੇ ਗਏ।

ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਸੂਬਾਈ ਆਗੂਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ ਅਤੇ ਜਗਤਾਰ ਸਿੰਘ ਕਾਲਾਝਾੜ ਤੋਂ ਇਲਾਵਾ ਔਰਤ ਆਗੂ ਹਰਿੰਦਰ ਕੌਰ ਬਿੰਦੂ, ਕੁਲਦੀਪ ਕੌਰ ਕੁੱਸਾ ਨੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਖਾਲਿਸਤਾਨੀ ਕੈਦੀਆਂ ਸਮੇਤ ਹਰ ਧਰਮ, ਜ਼ਾਤ ਅਤੇ ਇਲਾਕੇ ਨਾਲ਼ ਸੰਬੰਧਤ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਫੌਰੀ ਤੌਰ ‘ਤੇ ਰਿਹਾਅ ਕੀਤਾ ਜਾਵੇ। ਅਦਾਲਤੀ ਸੁਣਵਾਈ ਤੋਂ ਬਿਨਾਂ ਹੀ ਸਾਲਾਂ-ਬੱਧੀ ਜੇਲ੍ਹੀਂ ਡੱਕੇ ਕੈਦੀਆਂ ਦੀ ਸੁਣਵਾਈ ਫੌਰੀ ਤੌਰ ‘ਤੇ ਸ਼ੁਰੂ ਕੀਤੀ ਜਾਵੇ ਅਤੇ ਬਣਦੀ ਕਾਨੂੰਨੀ ਸਜ਼ਾ ਤੋਂ ਵੱਧ ਸਮਾਂ ਜੇਲ੍ਹ ਕੱਟ ਚੁੱਕੇ ਕੈਦੀਆਂ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਅੱਗੇ ਤੋਂ ਉਪਰੋਕਤ ਦੋਨਾਂ ਕਿਸਮਾਂ ਦੇ ਕੈਦੀਆਂ ਨਾਲ਼ ਕਿਸੇ ਵੀ ਹਾਲਤ ਵਿੱਚ ਅਜਿਹੀ ਬੇਇਨਸਾਫ਼ੀ ਨਾ ਹੋਣ ਦੀ ਗਰੰਟੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਕੈਦੀਆਂ ਨੂੰ ਰਿਹਾਅ ਨਾ ਕਰਕੇ ਕੇਂਦਰੀ ਤੇ ਸੂਬਾ ਸਰਕਾਰਾਂ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੇ ਦਮਨ ਦੀਆਂ ਦੋਸ਼ੀ ਹਨ। ਇਨ੍ਹਾਂ ਦਮਨ-ਪੀੜਤਾਂ ਵਿੱਚ ਪੰਜਾਬ ਦੇ 22 ਖਾਲਸਿਤਾਨੀ ਕੈਦੀਆਂ ਸਮੇਤ ਪੂਰੇ ਦੇਸ਼ ਦੇ ਬਹੁਤ ਵੱਡੀ ਗਿਣਤੀ ਵਿੱਚ ਦਲਿਤ, ਆਦਿਵਾਸੀ, ਮੁਸਲਮਾਨ ਤੇ ਸਮਾਜ ਦੇ ਹੋਰ ਦੱਬੇ-ਕੁਚਲੇ ਲੋਕ ਸ਼ਾਮਲ ਹਨ।

ਬੁਲਾਰਿਆਂ ਨੇ ਕਿਹਾ ਕਿ ਜਥੇਬੰਦੀ ਦੀ ਤਹਿਸ਼ੁਦਾ ਸਮਝ ਹੈ ਕਿ ਫਿਰਕੂ ਕਤਲਾਂ ਦੇ ਦੋਸ਼ੀ ਖਾਲਿਸਤਾਨੀ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਲਈ ਅਵਾਜ਼ ਉਠਾਉਣਾ ਵੀ ਸਭਨਾਂ ਜਮਹੂਰੀ ਤਾਕਤਾਂ ਦਾ ਸਾਂਝਾ ਕਾਰਜ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਸਭਨਾਂ ਜਾਤਾਂ, ਧਰਮਾਂ ਤੇ ਇਲਾਕਿਆਂ ਦੇ ਕੈਦੀਆਂ ਦੇ ਮਨੁੱਖੀ ਅਧਿਕਾਰਾਂ ਦੇ ਵਡੇਰੇ ਪ੍ਰਸੰਗ ‘ਚ ਦੇਖਿਆਂ ਸੌੜੇ ਧਾਰਮਿਕ ਅਤੇ ਫਿਰਕੂ ਪੈਂਤੜੇ ਦੀ ਥਾਂ ਇਸ ਮੁੱਦੇ ਨੂੰ ਧਰਮ ਨਿਰਪੱਖ ਅਤੇ ਜਮਹੂਰੀ ਪੈਂਤੜੇ ਤੋਂ ਉਠਾਉਣਾ ਹੀ ਸੰਘਰਸ਼ ਦਾ ਸਿੱਕੇਬੰਦ ਪੈਂਤੜਾ ਬਣਦਾ ਹੈ। ਕਰਨਾਟਕ ਜੇਲ੍ਹ ਤੋਂ ਪੈਰੋਲ ‘ਤੇ ਆਏ ਅਜਿਹੇ ਪੀੜਤ ਕੈਦੀ ਗੁਰਦੀਪ ਸਿੰਘ ਖੇੜਾ ਨੇ ਵੀ ਇਸ ਪੈਂਤੜੇ ਨੂੰ ਹੀ ਉਚਿਆਇਆ ਹੈ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵੱਲੋਂ ਪਹਿਲਾਂ ਤੋਂ ਹੀ ਇਸ ਪੈਂਤੜੇ ਤਹਿਤ ਆਵਾਜ਼ ਉਠਾਈ ਜਾਂਦੀ ਰਹੀ ਹੈ। ਹੁਣ ਸਾਲ ਦੇ ਅੰਦਰ ਅੰਦਰ ਹੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ 2021 ਨੂੰ ਟਿਕਰੀ ਬਾਰਡਰ ਦਿੱਲੀ ਵਿਖੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ 2022 ਨੂੰ ਬਰਨਾਲਾ ਵਿਖੇ ਬਹੁਤ ਭਾਰੀ ਇਕੱਠਾਂ ਵਿੱਚ ਇਨ੍ਹਾਂ ਮੰਗਾਂ ਸੰਬੰਧੀ ਮਤੇ ਪਾਸ ਕਰਕੇ ਜ਼ੋਰਦਾਰ ਆਵਾਜ਼ ਉਠਾਈ ਜਾ ਚੁੱਕੀ ਹੈ।

ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ ਅਤੇ ਔਰਤ ਆਗੂ ਹਰਿੰਦਰ ਕੌਰ ਬਿੰਦੂ ਅਤੇ ਕੁਲਦੀਪ ਕੌਰ ਕੁੱਸਾ ਸਮੇਤ ਜ਼ਿਲ੍ਹਾ ਬਲਾਕ ਪੱਧਰੇ ਆਗੂ ਸ਼ਾਮਲ ਸਨ। ਜਥੇਬੰਦੀ ਦੀ ਅਪੀਲ ਨੂੰ ਹੁੰਗਾਰਾ ਭਰਦਿਆਂ ਅਧਿਆਪਕ, ਬਿਜਲੀ ਮੁਲਾਜ਼ਮ, ਖੇਤ ਮਜ਼ਦੂਰ, ਸਨਅਤੀ ਮਜ਼ਦੂਰ, ਠੇਕਾ ਕਾਮਿਆਂ ਦੀਆਂ ਜਥੇਬੰਦੀਆਂ ਤੋਂ ਇਲਾਵਾ ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਅਤੇ ਸ਼ਹੀਦ ਰੰਧਾਵਾ ਵਿਦਿਆਰਥੀ ਜਥੇਬੰਦੀਆਂ ਵੱਲੋਂ ਵੀ ਇਨ੍ਹਾਂ ਰੋਸ ਧਰਨਿਆਂ ਵਿੱਚ ਕਈ ਥਾਈਂ ਸਹਿਯੋਗੀ ਸ਼ਮੂਲੀਅਤ ਕੀਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhakyu UgrahancompletedprisonerspropunjabtvProtests acrosspunjab
Share207Tweet129Share52

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.