Gurdeep Singh Khera: ਪੰਜਾਬ ‘ਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨਾਂ ਦਰਮਿਆਨ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਸਿੱਖ ਗੁਰਦੀਪ ਸਿੰਘ ਖੇੜਾ ਨੂੰ ਪੈਰੋਲ ਮਿਲ ਗਈ ਹੈ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਅੰਮ੍ਰਿਤਸਰ ਸਥਿਤ ਪਿੰਡ ਜੱਲੂਪੁਰ ਖੇੜਾ ਵਿੱਚ ਰਹਿ ਰਿਹਾ ਹੈ। ਹਾਸਲ ਜਾਣਕਾਰੀ ਮੁਤਾਬਕ ਖਹਿਰਾ ਨੂੰ 8 ਹਫ਼ਤਿਆਂ ਲਈ ਪੈਰੋਲ ਦਿੱਤੀ ਗਈ ਹੈ। ਅੱਠ ਸਾਲ ਪਹਿਲਾਂ 2015 ਵਿੱਚ ਉਸ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਸੀ।
ਕੌਣ ਹੈ ਗੁਰਦੀਪ ਖੇੜਾ
ਗੁਰਦੀਪ ਖੇੜਾ ਦਾ ਜਨਮ ਅੰਮ੍ਰਿਤਸਰ ਦੇ ਰਈਆ ਕਸਬੇ ਦੇ ਪਿੰਡ ਜੱਲੂਪੁਰ ਖਹਿਰਾ ਵਿੱਚ ਹੋਇਆ। 1984 ਵਿੱਚ ਸਾਕਾ ਨੀਲਾ ਤਾਰਾ ਤੋਂ ਬਾਅਦ ਉਹ ਖਾਲਿਸਤਾਨ ਲਿਬਰੇਸ਼ਨ ਫੋਰਸ ਵਿੱਚ ਸ਼ਾਮਲ ਹੋਇਆ। ਇਸ ਤੋਂ ਬਾਅਦ ਉਸ ਨੇ 1988-1989 ਵਿੱਚ ਪਹਿਲਾਂ ਦਿੱਲੀ ਤੇ ਬਾਅਦ ਵਿੱਚ ਕਰਨਾਟਕ ਦੇ ਬਿਦਰ ਸ਼ਹਿਰ ਵਿੱਚ ਧਮਾਕੇ ਕੀਤੇ।
1990 ਤੋਂ ਜੇਲ੍ਹ ਵਿੱਚ ਹਨ ਖਹਿਰਾ
ਪੁਲਿਸ ਨੇ ਉਸਨੂੰ 6 ਦਸੰਬਰ 1990 ਨੂੰ ਗ੍ਰਿਫਤਾਰ ਕੀਤਾ। 15 ਦਸੰਬਰ 1991 ਨੂੰ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਕਰਨਾਟਕ ਵਿੱਚ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਉਥੋਂ ਦੀ ਅਦਾਲਤ ਵੱਲੋਂ ਉਸ ਨੂੰ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਦਿੱਲੀ ਵਿੱਚ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕਰਨਾਟਕ ਸਰਕਾਰ ਨੇ ਉਸ ਨੂੰ ਆਪਣੇ ਸੂਬੇ ਵਿੱਚ ਸ਼ਿਫਟ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h