ਨਿਊਯਾਰਕ: ਅਮਰੀਕਾ ‘ਚ 70 ਫ਼ੀਸਦੀ ਤੋਂ ਜ਼ਿਆਦਾ ਨਾਗਰਿਕਾਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਨਾ ਹੋਣ ਕਰਕੇ ਨਿਊਯਾਰਕ ਸੂਬੇ ਦੇ ਸਕੂਲਾਂ ‘ਚ ਸਿੱਖ ਧਰਮ ਅਤੇ ਇਸ ਦੀਆਂ ਪ੍ਰੰਪਰਾਵਾਂ ਬਾਰੇ ਪੜ੍ਹਾਇਆ ਜਾਵੇਗਾ। ਨਵੇਂ ਮਾਪਦੰਡਾਂ ਤਹਿਤ ਜਮਾਇਕਾ, ਕੁਈਨਜ਼ ਦੋਵੇਂ ਸੂਬਿਆਂ ਦੇ ਸਕੂਲਾਂ ਵਿੱਚ ਹੁਣ ਸਿੱਖੀ ਜਾਂ ਸਿੱਖ ਧਰਮ ਬਾਰੇ ਪੜ੍ਹਾਇਆ ਜਾਵੇਗਾ ਜੋ ਕਿ ਪਹਿਲੀ ਵਾਰ ਹੋਣ ਜਾ ਰਿਹਾ ਹੈ।
ਅਮਰੀਕੀ ਮੀਡੀਆ ਅਨੁਸਾਰ ਗ਼ੈਰ-ਸਰਕਾਰੀ ਜਥੇਬੰਦੀ ਯੂਨਾਈਟਿਡ ਸਿੱਖ ਨੇ ਨਿਊਯਾਰਕ ਦੇ ਸਿੱਖਿਆ ਵਿਭਾਗ ਨਾਲ ਗੱਠਜੋੜ ਕੀਤਾ ਹੈ। ਇਸ ਦਾ ਮਕਸਦ ਅਮਰੀਕੀ ਵਿਦਿਆਰਥੀਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦੇਣਾ ਹੈ। ਸਮਝੌਤੇ ਅਨੁਸਾਰ ਜਮਾਇਕਾ, ਕੁਈਨਜ਼ ਦੇ ਪੰਜਵੀਂ ਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਹਾਸਲ ਜਾਣਕਾਰੀ ਮੁਤਾਬਕ ਯੂਨਾਈਟਿਡ ਸਿੱਖ ਦੇ ਸੀਨੀਅਰ ਨੀਤੀ ਸਲਾਹਕਾਰ ਪਿ੍ਰਤਪਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਜਿਨ੍ਹਾਂ ਅਮਰੀਕੀਆਂ ਦਾ ਸਰਵੇਖਣ ਕੀਤਾ। ਉਨ੍ਹਾਂ ਵਿਚੋਂ 70 ਪ੍ਰਤੀਸ਼ਤ ਲੋਕਾਂ ਨੂੰ ਸਿੱਖ ਧਰਮ ਦੇ ਬਾਰੇ ‘ਚ ਜਾਣਕਾਰੀ ਨਹੀਂ ਹੈ।
ਅਮਰੀਕੀ ਵਿਦਿਆਰਥੀਆਂ ਨੂੰ ਆਪਣੇ ਸਿੱਖ ਸਾਥੀ ਵਿਦਿਆਰਥੀਆਂ ਦੇ ਬਾਰੇ ਵਿਚ ਵੀ ਜਾਣਕਾਰੀ ਨਹੀਂ ਹੈ। ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਇਸ ਸਾਲ ਪੰਜਵੀਂ ਤੇ ਛੇਵੀਂ ਦੇ 70 ਫ਼ੀਸਦੀ ਵਿਦਿਆਰਥੀਆਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਆਉਂਦੇ ਸਾਲਾਂ ‘ਚ ਇਸ ਨੂੰ ਬਾਕੀ ਰਹਿੰਦੇ ਸਕੂਲਾਂ ‘ਚ ਲਾਗੂ ਕਰ ਦਿੱਤਾ ਜਾਵੇਗਾ।
ਰਿਪੋਰਟ ‘ਚ ਪ੍ਰਿਤਪਾਲ ਸਿੰਘ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅਮਰੀਕੀ ਬੱਚਿਆਂ ਨੂੰ ਇਹ ਨਹੀਂ ਪਤਾ ਹੈ ਕਿ ਅਸੀਂ ਕੌਣ ਹਾਂ, ਅਸੀਂ ਕਿਥੋਂ ਆਉਂਦੇ ਹਾਂ ਜਾਂ ਅਸੀਂ ਕਿਸ ਦੇਸ਼ ਤੋਂ ਆਉਂਦੇ ਹਾਂ। ਉਨ੍ਹਾਂ ਕਿਹਾ ਕਿ ਇਹ ਤੱਥ ਕਿ ਅਸੀਂ ਭਾਰਤ ਤੋਂ ਆਉਂਦੇ ਹਾਂ, ਉਹ ਨਹੀਂ ਸਮਝ ਪਾਉਂਦੇ। ਸਰਕਾਰੀ ਤੌਰ ‘ਤੇ ਸਿਲੇਬਸ ਸ਼ੁੱਕਰਵਾਰ ਨੂੰ ਐਲਾਨਿਆ ਗਿਆ ਪ੍ਰੰਤੂ ਵਾਸਤਵ ‘ਚ ਇਸ ਦੀ ਸ਼ੁਰੂਆਤ ਸਤੰਬਰ 2016 ‘ਚ ਕੁਝ ਸ਼ਹਿਰਾਂ ਦੀਆਂ ਕਲਾਸਾਂ ਤੋਂ ਹੋਈ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h