Bathinda Bus Accident News: ਐਤਵਾਰ ਸ਼ਾਮ 4 ਵਜੇ ਦੇ ਕਰੀਬ ਮਾਨਸਾ ਤੋਂ ਬਠਿੰਡਾ ਆ ਰਹੀ ਪੀਆਰਟੀਸੀ ਦੀ ਬੱਸ ਦੇ ਸਾਹਮਣੇ ਇੱਕ ਕਾਰ ਅਚਾਨਕ ਆ ਗਈ, ਜਿਸ ਨੂੰ ਬਚਾਉਂਦੇ ਹੋਏ ਬੱਸ ਨੇ ਬ੍ਰੇਕਾਂ ਲਗਾਆ। ਪਿੰਡ ਚਨਾਰਥਲ ਕੋਲ ਬੱਸ ਦਾ ਸੰਤੁਲਨ ਵਿਗੜਿਆ ਤੇ ਸੜਕ ਦੇ ਵਿਚਕਾਰ ਪਲਟ ਗਈ।
ਹਾਦਸੇ ਵਿੱਚ ਬੱਸ ਵਿੱਚ ਸਵਾਰ ਦੋ ਦਰਜਨ ਦੇ ਕਰੀਬ ਸਵਾਰੀਆਂ ਜ਼ਖ਼ਮੀ ਹੋ ਗਈਆਂ। ਜਿਸ ‘ਚ 9 ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ, ਜਦਕਿ ਬਾਕੀ ਜ਼ਖਮੀਆਂ ਨੂੰ ਮੌੜ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਦੱਸ ਦਈਏ ਕਿ ਹਾਦਸੇ ‘ਚ ਜ਼ਖ਼ਮੀ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਬੱਸ ਸੜਕ ਦੇ ਵਿਚਕਾਰ ਹੀ ਪਲਟ ਗਈ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈ ਗਿਆ, ਜਦਕਿ ਸਥਾਨਕ ਲੋਕਾਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੱਸ ਨੂੰ ਸਿੱਧਾ ਕਰਕੇ ਸੜਕ ‘ਤੇ ਆਵਾਜਾਈ ਨੂੰ ਮੁੜ ਬਹਾਲ ਕਰਵਾਇਆ ਤਾਂ ਜੋ ਹੋਰ ਵਾਹਨਾਂ ਨੂੰ ਕੋਈ ਦਿੱਕਤ ਨਾ ਆਵੇ।
ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ ਤੇ ਜਾਂਚ ਸ਼ੁਰੂ ਕਰ ਦਿੱਤੀ। ਹਾਸਲ ਜਾਣਕਾਰੀ ਮੁਤਾਬਕ ਪੀਆਰਟੀਸੀ ਦੀ ਬੱਸ ਦੁਪਹਿਰ ਵੇਲੇ ਮਾਨਸਾ ਤੋਂ ਬਠਿੰਡਾ ਵੱਲ ਆ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਬੱਸ ਵਿੱਚ 30 ਦੇ ਕਰੀਬ ਸਵਾਰੀਆਂ ਸਨ। ਬੱਸ ਅਜੇ ਪਿੰਡ ਚਨਾਰਥਲ ਕੋਲ ਪੁੱਜੀ ਹੀ ਸੀ ਕਿ ਸਾਹਮਣੇ ਤੋਂ ਤੇਜ਼ ਰਫ਼ਤਾਰ ਕਾਰ ਆ ਗਈ। ਇਸ ਨੂੰ ਬਚਾਉਣ ਲਈ ਬੱਸ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਬੱਸ ਪਲਟ ਗਈ। ਇਸ ਤੋਂ ਬਾਅਦ ਹਾਦਸੇ ਵਾਲੀ ਥਾਂ ‘ਤੇ ਚੀਕਾਂ ਦੀ ਆਵਾਜ਼ ਸੁਣ ਕੇ ਆਸ-ਪਾਸ ਕੰਮ ਕਰਦੇ ਲੋਕ ਅਤੇ ਸੜਕ ਤੋਂ ਲੰਘ ਰਹੇ ਲੋਕ ਮਦਦ ਲਈ ਪਹੁੰਚ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h