PSEB 12th Result 2023: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 24 ਮਈ ਨੂੰ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ ਹਨ।
ਮਾਨਸਾ ਦੀ ਸੁਜਾਨ ਕੌਰ ਨੇ ਕੀਤਾ ਟਾਪ
ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ (ਮਾਨਸਾ) ਦੀ ਸੁਜਾਨ ਕੌਰ ਨੇ 500/500 ਅੰਕ ਲੈ ਕੇ PSEB ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਟਾਪ ਕੀਤਾ ਹੈ। ਐੱਮਐੱਸਡੀ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੀ ਸ਼੍ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਸੂਬੇ ਵਿੱਚੋਂ ਦੂਜੇ ਸਥਾਨ ’ਤੇ ਰਹੀ। ਉਸ ਨੇ 500 ਵਿੱਚੋਂ 498 ਅੰਕ ਪ੍ਰਾਪਤ ਕੀਤੇ ਹਨ।
PSEB 12th Result 2023: ਕਿਵੇਂ ਜਾਂਚ ਕਰੀਏ
- PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
- ਉਸ ਲਿੰਕ ‘ਤੇ ਕਲਿੱਕ ਕਰੋ ਜਿੱਥੇ PSEB 12ਵੀਂ ਦਾ ਨਤੀਜਾ 2023 ਲਿਖਿਆ ਹੋਇਆ ਹੈ।
- ਰੈਜੀਮੈਂਟਲ ਨੰਬਰ / ਰੋਲ ਨੰਬਰ ਦਰਜ ਕਰੋ।
- ਤੁਹਾਡਾ PSEB 12ਵੀਂ ਦਾ ਨਤੀਜਾ 2023 ਸਕ੍ਰੀਨ ‘ਤੇ ਦਿਖਾਈ ਦੇਵੇਗਾ।
- PSEB 12ਵੀਂ ਦਾ ਨਤੀਜਾ 2023 ਸਕ੍ਰੀਨ ‘ਤੇ ਦਿਖਾਈ ਦੇਵੇਗਾ, ਇਸਨੂੰ ਡਾਊਨਲੋਡ ਕਰੋ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h