Punjab School Education Board Exam News: ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ। ਜਿਸ ਕਰਕੇ ਸਿੱਖਿਆ ਪ੍ਰਣਾਲੀ ਉੱਤੇ ਵੀ ਕਾਫੀ ਅਸਰ ਪਿਆ ਹੈ। ਪੰਜਾਬ ‘ਚ ਹੋਈ ਭਾਰੀ ਬਾਰਿਸ਼ ਕਾਰਨ ਬਣੀ ਹੜ੍ਹ ਦੀ ਸਥਿਤੀ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 15 ਜੁਲਾਈ ਤੱਕ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਇਹ ਪ੍ਰੀਖਿਆਵਾਂ 24 ਜੁਲਾਈ ਤੋਂ 1 ਅਗਸਤ ਤੱਕ ਆਯੋਜਿਤ ਕੀਤੀਆਂ ਜਾਣਗੀਆਂ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਕਲਾਸ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ, ਜਿਸ ਵਿੱਚ 24 ਨੂੰ ਵਿਗਿਆਨ, 25 ਨੂੰ ਗਣਿਤ, 26 ਨੂੰ ਕੰਪਿਊਟਰ ਸਾਇੰਸ, 27 ਨੂੰ ਦੂਜੀ ਭਾਸ਼ਾ ਪੰਜਾਬੀ/ਹਿੰਦੀ/ਉਰਦੂ, 28 ਜੁਲਾਈ ਨੂੰ ਸਿਹਤ ਅਤੇ ਸਰੀਰਿਕ ਸਿੱਖਿਆ ਤੇ 1 ਅਗਸਤ ਨੂੰ ਇਲੈਕਟਿਵ ਸਬਜੈਕਟ ਦੀ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ।
ਹੜ੍ਹ ਦੀ ਸਥਿਤੀ ਕਾਰਨ ਪੰਜਾਬ ਸਰਕਾਰ ਵੱਲੋਂ ਮਿਤੀ 16-07-2023 ਤੱਕ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ 17 ਜੁਲਾਈ ਨੂੰ ਮੁੜ ਤੋਂ ਸਕੂਲ ਖੁੱਲ੍ਹ ਗਏ ਸਨ। ਪਰ ਉਨ੍ਹਾਂ ਥਾਵਾਂ ਦੇ ਨਹੀਂ ਖੱਲ੍ਹੇ ਸਨ ਜਿੱਥੇ ਹੜ੍ਹਾਂ ਦਾ ਪਾਣੀ ਸੀ। ਹੜ੍ਹਾਂ ਦੇ ਮੱਦੇਨਜ਼ਰ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਮਿਤੀ 15-07-2023 ਤੱਕ ਰਾਜ ਵਿੱਚ ਸਥਾਪਿਤ ਪ੍ਰੀਖਿਆ ਕੇਂਦਰਾਂ ‘ਤੇ ਹੋਣ ਵਾਲੀਆਂ ਅੱਠਵੀਂ ਸ਼੍ਰੇਣੀ ਦੀਆਂ ਰੀ-ਅਪੀਅਰ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਪਹਿਲਾ ਤਾਰੀਕ ਦੇ ਬਾਰੇ ਨਹੀਂ ਦੱਸਿਆ ਗਿਆ ਸੀ, ਪਰ ਹੁਣ ਬੋਰਡ ਵੱਲੋਂ ਦੱਸ ਦਿੱਤਾ ਗਿਆ ਹੈ ਇਹ ਰੱਦ ਹੋਈਆਂ ਪ੍ਰੀਖਿਆਵਾਂ 24 ਜੁਲਾਈ ਤੋਂ 1 ਅਗਸਤ ਤੱਕ ਆਯੋਜਿਤ ਕੀਤੀਆਂ ਜਾਣਗੀਆਂ। ਬੋਰਡ ਦੀ ਵੈਬਸਾਈਟ www.pseb.ac.in ਉੱਤੇ ਜਾ ਕੇ ਬੱਚੇ ਅਤੇ ਮਾਪੇ ਪੇਪਰਾਂ ਸਬੰਧੀ ਜਾਣਕਾਰੀ ਲੈ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h