ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ ਅੱਜ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ। ਵਿਦਿਆਰਥੀ ਬੋਰਡ ਦੀ ਵੈੱਬਸਾਈਟ ‘ਤੇ ਇਨ੍ਹਾਂ ਨੂੰ ਦੇਖ ਸਕਦੇ ਹਨ।
ਨਤੀਜਿਆਂ ਦਾ ਐਲਾਨ ਕਰਦੇ ਹੋਏ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਪੂਰੇ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਚੇਅਰਮੈਨ ਨੇ ਕਿਹਾ ਕਿ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।
ਕੁੜੀਆਂ ਨੇ ਟੌਪਰਾਂ ਦੀ ਸੂਚੀ ਵਿੱਚ ਦਬਦਬਾ ਬਣਾਇਆ ਹੈ। ਗੁਰੂਕੁਲ ਅਕੈਡਮੀ ਪਬਲਿਕ ਸਕੂਲ, ਉੱਬਾ, ਮਾਨਸਾ ਦੀ ਸੁਪਨੀਤ ਕੌਰ ਨੇ ਸੂਚੀ ਵਿੱਚ ਸਿਖਰਲਾ ਸਥਾਨ ਪ੍ਰਾਪਤ ਕੀਤਾ। ਬੀ.ਸੀ.ਐਮ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਦੀ ਸੋਹਣੀ ਚੌਹਾਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਦੀਵਾਨਸ਼ੀ ਤੇਜਾ ਸਿੰਘ ਸਵਤੰਤਰ ਮੈਮੋਰੀਅਲ ਸਕੂਲ, ਸ਼ਿਮਲਾ ਪੁਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਤਿੰਨਾਂ ਨੇ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ।
ਆਪਣੇ ਨਤੀਜੇ ਦੀ ਇਸ ਤਰ੍ਹਾਂ ਕਰੋ ਜਾਂਚ
- ਪਹਿਲਾਂ, ਬੋਰਡ ਦੀ ਅਧਿਕਾਰਤ ਵੈੱਬਸਾਈਟ, pseb.ac.in ‘ਤੇ ਜਾਓ।
- ਹੋਮ ਪੇਜ ‘ਤੇ ਨਤੀਜੇ ਲਿੰਕ ‘ਤੇ ਕਲਿੱਕ ਕਰੋ।
- ਆਪਣਾ ਰੋਲ ਨੰਬਰ ਅਤੇ ਨਾਮ ਦਰਜ ਕਰੋ।
- ਫਿਰ ਤੁਹਾਡਾ ਨਤੀਜਾ ਸਕ੍ਰੀਨ ‘ਤੇ ਦਿਖਾਈ ਦੇਵੇਗਾ।







