ਮੰਗਲਵਾਰ, ਅਕਤੂਬਰ 14, 2025 02:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

by Gurjeet Kaur
ਮਾਰਚ 10, 2024
in ਪੰਜਾਬ
0
ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਗੈਰਕਾਨੂੰਨੀ ਵੰਡ ਕਰਨ ਵਾਲੇ ਛੇ ਅਧਿਕਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
ਜਨਰਲ ਮੈਨੇਜਰ ਐਸ. ਪੀ. ਸਿੰਘ ਤੇ ਜਸਵਿੰਦਰ ਸਿੰਘ ਰੰਧਾਵਾ ਕੀਤੇ ਗ੍ਰਿਫਤਾਰ, ਅਦਾਲਤ ਵੱਲੋਂ ਚਾਰ ਦਿਨ ਦਾ ਰਿਮਾਂਡ
ਨਜਦੀਕੀਆਂ ਨੂੰ ਗਲਤ ਪਲਾਟ ਵੰਡ ਕੇ ਸਰਕਾਰ ਨੂੰ 8.72 ਕਰੋੜ ਰੁਪਏ ਦਾ ਨੁਕਸਾਨ ਪਹੁੰਚਾਇਆ
 ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ (ਪੀ.ਐਸ.ਆਈ.ਈ.ਸੀ.) ਦੇ ਛੇ ਅਧਿਕਾਰੀਆਂ ਐਸ. ਪੀ. ਸਿੰਘ, ਚੀਫ ਜਨਰਲ ਮੈਨੇਜਰ (ਸੇਵਾ ਮੁਕਤ), ਜਸਵਿੰਦਰ ਸਿੰਘ ਰੰਧਾਵਾ ਜਨਰਲ ਮੈਨੇਜਰ (ਸੇਵਾ ਮੁਕਤ), ਅਮਰਜੀਤ ਸਿੰਘ ਕਾਹਲੋਂ ਅਸਟੇਟ ਅਫਸਰ (ਸੇਵਾ ਮੁਕਤ), ਵਿਜੈ ਗੁਪਤਾ ਸੀਨੀਅਰ ਸਹਾਇਕ (ਸੇਵਾ ਮੁਕਤ), ਦਰਸ਼ਨ ਗਰਗ ਕੰਸਲਟੈਂਟ (ਸੇਵਾ ਮੁਕਤ) ਅਤੇ ਸਵਤੇਜ ਸਿੰਘ ਐਸ.ਡੀ.ਓ.(ਸੇਵਾ ਮੁਕਤ) ਵਗੈਰਾ ਵਿਰੁੱਧ ਦਰਜ ਕੀਤਾ ਗਿਆ ਹੈ। ਇੰਨਾਂ ਮੁਲਜ਼ਮਾਂ ਉੱਪਰ ਦੋਸ਼ ਹਨ ਕਿ ਇੰਨਾਂ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਨਜਦੀਕੀਆਂ ਨੂੰ ਅਲਾਟ ਕਰਵਾਏ ਜਿਸ ਨਾਲ ਸਰਕਾਰ ਨੂੰ 8,72,71,666 ਕਰੋੜ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਇਆ ਹੈ। ਇਸ ਮੁਕੱਦਮੇ ਵਿੱਚ ਨਿਗਮ ਤੋਂ ਸੇਵਾ ਮੁਕਤ ਹੋ ਚੁੱਕੇ ਦੋ ਅਧਿਕਾਰੀਆਂ ਮੁੱਖ ਜਨਰਲ ਮੈਨੇਜਰ (ਅਸਟੇਟ) ਐਸ. ਪੀ. ਸਿੰਘ ਤੇ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਵਿਜੀਲੈਂਸ ਨੂੰ ਕੇਸ ਦੀ ਤਫ਼ਤੀਸ਼ ਕਰਨ ਲਈ ਚਾਰ ਦਿਨ ਦਾ ਰਿਮਾਂਡ ਦਿੱਤਾ ਗਿਆ ਹੈ। ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਦਰਜ ਵਿਜੀਲੈਂਸ ਇੰਨਕੁਆਰੀ ਨੰਬਰ 03 ਮਿਤੀ 04-04-2018 ਦੀ ਪੜਤਾਲ ਉਪਰੰਤ ਪੀ.ਐਸ.ਆਈ.ਈ.ਸੀ.) ਦੇ ਉਕਤ ਛੇ ਅਧਿਕਾਰੀਆਂ/ਕਰਮਚਾਰੀਆਂ ਖਿਲਾਫ ਆਈ.ਪੀ.ਸੀ. ਦੀ ਧਾਰਾ 409, 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1), 13(2) ਤਹਿਤ ਪੁਲਿਸ ਥਾਣਾ, ਵਿਜੀਲੈਂਸ ਬਿਊਰੋ, ਉੱਡਣ ਦਸਤਾ-1, ਪੰਜਾਬ, ਮੋਹਾਲੀ ਵਿਖੇ ਮੁਕੱਦਮਾ ਨੰਬਰ 04 ਮਿਤੀ 08.03.2024 ਨੂੰ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਪੀ.ਐਸ.ਆਈ.ਈ.ਸੀ. ਵੱਲੋਂ ਸਨਅਤੀ ਪਲਾਟਾ ਦੀ ਵੰਡ ਸਮੇਂ ਨਿਰਧਾਰਿਤ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਗਈ। ਨਿਗਮ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਮਹਿੰਗੇ ਸਨਅਤੀ ਪਲਾਟ ਗਲਤ ਢੰਗ ਨਾਲ ਆਪਣੇ ਰਿਸ਼ਤੇਦਾਰਾਂ/ਦੋਸਤਾਂ/ਨਜਦੀਕੀਆਂ ਨੂੰ ਵੰਡ ਦਿੱਤੇ ਜਿਸ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਿਆ ਹੈ। ਇਸ ਘਪਲੇ ਨੂੰ ਦਬਾਉਣ ਲਈ ਉਕਤ ਮੁਲਜ਼ਮਾਂ ਨੇ ਆਪਸੀ ਮਿਲੀਭੁਗਤ ਨਾਲ ਇੰਨਾਂ ਪਲਾਟਾਂ ਦੀ ਗੈਰਕਾਨੂੰਨੀ ਅਲਾਟਮੈਂਟ ਸਬੰਧੀ ਕੁੱਝ ਸਰਕਾਰੀ ਫ਼ਾਈਲਾਂ ਵੀ ਗੁੰਮ ਕਰ ਦਿੱਤੀਆਂ ਹਨ।
ਬੁਲਾਰੇ ਨੇ ਦੱਸਿਆ ਕਿ ਉਕਤ ਨਿਗਮ ਵਿੱਚ ਜ਼ੀਰੋ ਫੀਸਦ ਵਿਆਜ ਤੈਅ ਕਰਨ ਸੰਬੰਧੀ ਨੀਤੀ ਵਿੱਚ ਕੋਈ ਵਿਵਸਥਾ ਨਹੀਂ ਹੈ ਪਰ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਮਿਤੀ 01-08-2000 ਦੀ ਨੋਟਿੰਗ ਅਤੇ ਬੋਰਡ ਆਫ ਡਾਇਰੈਕਟਰ ਵੱਲੋਂ ਮਿਤੀ 08-02-2005 ਨੂੰ ਪਾਸ ਕੀਤੇ ਮਤੇ ਮੁਤਾਬਿਕ ਇਹ ਮੁਆਫੀ ਦਿੱਤੀ ਗਈ ਜਦਕਿ ਇਹ ਦੋਵੇਂ ਹੁਕਮ ਸਰਕਾਰ ਵੱਲੋਂ ਨੋਟੀਫਾਈਡ ਨਹੀਂ ਹਨ। ਉੱਨਾਂ ਦੱਸਿਆ ਕਿ ਜਨਰਲ ਮੈਨੇਜਰ (ਪ੍ਰਸੋਨਲ) ਜਸਵਿੰਦਰ ਸਿੰਘ ਰੰਧਾਵਾ ਵੱਲੋਂ ਆਪਣੇ ਨਜਦੀਕੀ ਰਿਸ਼ਤੇਦਾਰ/ਦੋਸਤ/ਅਣਪਛਾਤੇ ਵਿਅਕਤੀ ਦੇ ਨਾਵਾਂ ਉੱਪਰ ਪਲਾਟ ਅਲਾਟ ਕੀਤੇ ਗਏ। ਬਤੌਰ ਮੁੱਖ ਜਨਰਲ ਮੈਨੇਜਰ (ਅਸਟੇਟ) ਦੇ ਅਹੁਦੇ ਉੱਤੇ ਤਾਇਨਾਤ ਐਸ.ਪੀ. ਸਿੰਘ ਵੱਲੋਂ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਨਿਗਮ ਦੇ ਸਨਅਤੀ ਪਲਾਟਾਂ ਦੀ ਅਲਾਟਮੈਂਟ ਅਤੇ ਕਬਜ਼ੇ ਗਲਤ ਢੰਗ ਨਾਲ ਬਦਲੇ ਗਏ ਅਤੇ ਮੁਲਜ਼ਮ ਜਸਵਿੰਦਰ ਸਿੰਘ ਰੰਧਾਵਾ ਵੱਲੋਂ ਅਲਾਟ ਕਰਵਾਏ ਗਏ ਪਲਾਟਾਂ ਵਿੱਚ ਉਸਦੀ ਮੱਦਦ ਕੀਤੀ ਕਿਉਂਕਿ ਬਿਨੈਕਾਰਾਂ ਦੀ ਇੰਟਰਵਿਊ ਮੁਲਜ਼ਮ ਐਸ.ਪੀ. ਸਿੰਘ ਵੱਲੋਂ ਲਈ ਜਾਂਦੀ ਸੀ।
ਬੁਲਾਰੇ ਨੇ ਦੱਸਿਆ ਕਿ ਨਿਗਮ ਦੇ ਉਕਤ ਅਧਿਕਾਰੀਆਂ ਵੱਲੋਂ ਮਿਲੀਭੁਗਤ ਨਾਲ ਪੀ.ਐਸ.ਆਈ.ਈ.ਸੀ. ਦੇ ਸਨਅਤੀ ਫੋਕਲ ਪੁਆਇੰਟ, ਐਸ.ਏ.ਐਸ. ਨਗਰ ਵਿੱਚ ਸਥਿਤ 14 ਪਲਾਟਾਂ (ਪਲਾਟ ਨੰਬਰ ਈ-261, ਸੀ-210, ਡੀ-247, ਈ-260, ਸੀ-211, ਡੀ-250, ਈ-260ਏ, ਸੀ-209, ਈ-330, ਸੀ-177, ਡੀ-206, ਈ-250, 234 ਅਤੇ ਸੀ-168) ਦਾ ਕੁੱਲ 8,72,71,666 ਰੁਪਏ ਦਾ ਮਾਲੀਆ ਮੁਆਫ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ। ਬਾਅਦ ਵਿੱਚ ਕਬਜਾਧਾਰੀਆਂ ਨੇ ਇਹ ਪਲਾਟ ਮਾਰਕੀਟ ਰੇਟਾਂ ਦੇ ਆਧਾਰ ਤੇ ਪ੍ਰੋਪਰਟੀ ਡੀਲਰਾਂ ਰਾਹੀਂ ਵੇਚ ਕੇ ਭਾਰੀ ਮੁਨਾਫਾ ਕਮਾਇਆ। ਇਸ ਮੁਕੱਦਮੇ ਦੀ ਹੋਰ ਪੜਤਾਲ ਜਾਰੀ ਹੈ।
Tags: punjab vigilance bureaoਪੀ.ਐਸ.ਆਈ.ਈ.ਸੀ
Share204Tweet127Share51

Related Posts

ਪੰਜਾਬ ਸਰਕਾਰ ਨੇ ਝੋਨੇ ਦੀ ਗੈਰ-ਕਾਨੂੰਨੀ ਅੰਤਰਰਾਜੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ, ਸ਼ੈਲਰ ਮਾਲਕ ਸਮੇਤ 6 ਲੋਕਾਂ ਖਿਲਾਫ FIR ਦਰਜ

ਅਕਤੂਬਰ 14, 2025

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਕਤੂਬਰ 14, 2025

641 ਕਰੋੜ ਦੀ ‘ਗ੍ਰੀਨ ਪਾਵਰ ਕ੍ਰਾਂਤੀ! ਨਾਭਾ ਪਾਵਰ ਨਾਲ ਮਾਨ ਸਰਕਾਰ ਦਾ ਕਲੀਨ ਐਨਰਜੀ ਵਿਜ਼ਨ, 24×7 ਸਸਤੀ ਬਿਜਲੀ ਅਤੇ ਹਜ਼ਾਰਾਂ ਨੌਕਰੀਆਂ

ਅਕਤੂਬਰ 14, 2025

ਫਰਾਂਸ ਦੀ Danone-Nutricia ਨੇ ਮਾਨ ਸਰਕਾਰ ਦੀ ਪਹਿਲਕਦਮੀ ‘ਤੇ 356 ਕਰੋੜ ਰੁਪਏ ਦਾ ਕੀਤਾ ਨਿਵੇਸ਼ , Agri-Food ਖੇਤਰ ਨੂੰ ਦਿੱਤਾ ਹੁਲਾਰਾ

ਅਕਤੂਬਰ 14, 2025

ਪੰਜਾਬ ਸਰਕਾਰ ਦਾ ਮਿਸ਼ਨ ਇਨਵੈਸਟਮੈਂਟ ਸਫ਼ਲ! ਮੋਹਾਲੀ ਬਣਿਆ ਨਵਾਂ IT ਹੱਬ ! Infosys ਦੇ ₹300 ਕਰੋੜ ਨਿਵੇਸ਼ ਨਾਲ ਨੌਜਵਾਨਾਂ ਲਈ ਸੁਨਹਿਰੇ ਭਵਿੱਖ ਦੀ ਗਾਰੰਟੀ!

ਅਕਤੂਬਰ 14, 2025

DRI ਲੁਧਿਆਣਾ ਨੇ ਪੰਜਾਬ ਦੇ ਸ਼ੰਭੂ ਬਾਰਡਰ ‘ਤੇ 186KG ਗਾਂਜਾ ਕੀਤ ਬਰਾਮਦ, ਦੋ ਕਾਰਾਂ ਕੀਤੀਆਂ ਜ਼ਬਤ

ਅਕਤੂਬਰ 13, 2025
Load More

Recent News

LG ਇਲੈਕਟ੍ਰਾਨਿਕਸ ਨੇ ਸਟਾਕ ਮਾਰਕੀਟ ‘ਚ ਕੀਤੀ ਜ਼ਬਰਦਸਤ ਸ਼ੁਰੂਆਤ, ਨਿਵੇਸ਼ਕਾਂ ਨੇ ਇੱਕ ਪਲ ‘ਚ ਕਮਾਏ 7,753 ਰੁਪਏ

ਅਕਤੂਬਰ 14, 2025

IPS ਖ਼ੁਦਕੁਸ਼ੀ ਮਾਮਲਾ : ਡੀਜੀਪੀ ਸ਼ਤਰੂਜੀਤ ਕਪੂਰ ਨੂੰ ਛੁੱਟੀ ’ਤੇ ਭੇਜਿਆ, IPS ਓਪੀ ਸਿੰਘ ਨੂੰ ਪੁਲਿਸ ਮੁਖੀ ਦਾ ਵਾਧੂ ਚਾਰਜ ਸੌਂਪਿਆ

ਅਕਤੂਬਰ 14, 2025

ਸੈਲੂਨ ਜਾਣ ਦਾ ਸ਼ੌਂਕ ਬਣ ਸਕਦਾ ਹੈ ਸਟ੍ਰੋਕ ਦਾ ਕਾਰਨ, ਜਾਣੋ ਕਿਵੇਂ

ਅਕਤੂਬਰ 14, 2025

ਪੰਜਾਬ ਸਰਕਾਰ ਨੇ ਝੋਨੇ ਦੀ ਗੈਰ-ਕਾਨੂੰਨੀ ਅੰਤਰਰਾਜੀ ਢੋਆ-ਢੁਆਈ ‘ਤੇ ਕੱਸਿਆ ਸ਼ਿਕੰਜਾ, ਸ਼ੈਲਰ ਮਾਲਕ ਸਮੇਤ 6 ਲੋਕਾਂ ਖਿਲਾਫ FIR ਦਰਜ

ਅਕਤੂਬਰ 14, 2025

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਲਾਹੇਵੰਦਾ ਬਣਾਉਣ ਲਈ ਪੰਜਾਬ ਤੇ ਅਰਜਨਟੀਨਾ ਵਿਚਾਲੇ ਆਪਸੀ ਸਹਿਯੋਗ ਵਧਾਉਣ ਦੀ ਵਕਾਲਤ

ਅਕਤੂਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.