PSPCL and PSTCL Jobs: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਦੇਣ ਦੇ ਮਿਸ਼ਨ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ ਨੌਜਵਾਨਾਂ ਨੂੰ 3972 ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀਐਸਪੀਸੀਐਲ ਨੇ ਸੂਬੇ ਦੇ 3224 ਯੋਗ ਅਤੇ ਹੁਨਰਮੰਦ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਇਸ ਭਰਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 2630 ਨੌਕਰੀਆਂ ਅਤੇ ਤਰਸ ਦੇ ਆਧਾਰ ‘ਤੇ 463 ਨੌਕਰੀਆਂ ਪ੍ਰਦਾਨ ਕੀਤੀਆਂ ਹਨ।
ਨਾਲ ਹੀ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 06 ਜੁਲਾਈ, 2023 ਨੂੰ ਇੱਕ ਸਮਾਗਮ ਦੌਰਾਨ ਪੀਐਸਪੀਸੀਐਲ ਦੇ 131 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਹੋਰ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਇਸੇ ਦੌਰਾਨ ਪੀਐਸਟੀਸੀਐਲ ਨੇ ਅਪ੍ਰੈਲ 2022 ਤੋਂ ਜੂਨ 2023 ਤੱਕ ਸਿੱਧੀ ਭਰਤੀ ਤਹਿਤ 748 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪੀਐਸਟੀਸੀਐਲ ਵੱਲੋਂ ਐਸਡੀਓਜ਼ ਦੀਆਂ 139 ਅਸਾਮੀਆਂ ਦਾ ਇਸ਼ਤਿਹਾਰ ਵੀ ਦਿੱਤਾ ਗਿਆ ਹੈ ਜਿਸ ਦੀ ਭਰਤੀ ਪ੍ਰਕਿਰਿਆ ਇਸ ਸਾਲ ਸਤੰਬਰ ਤੱਕ ਪੂਰੀ ਕਰ ਲਈ ਜਾਵੇਗੀ।
Power Minister Harbhajan Singh ETO said that PSPCL and PSTCL have provided 3972 jobs since April 2022 under CM @BhagwantMann led Punjab Government’s mission to provide maximum employment opportunities to the youth of the state. pic.twitter.com/R3YwMMPNNv
— Government of Punjab (@PunjabGovtIndia) July 20, 2023
ਉਨ੍ਹਾਂ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਐਸ.ਡੀ.ਓਜ਼ ਦੀਆਂ ਖਾਲੀ ਅਸਾਮੀਆਂ ਵੀ ਇਸ ਭਰਤੀ ਰਾਹੀਂ ਭਰੀਆਂ ਜਾਣਗੀਆਂ। ਬਿਜਲੀ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ, ਜੋ ਕਿ ਵੱਖ-ਵੱਖ ਸ਼੍ਰੇਣੀਆਂ ਦੇ ਇੱਕ ਕਰੋੜ ਤੋਂ ਵੱਧ ਖਪਤਕਾਰਾਂ ਦੇ ਘਰਾਂ ਨੂੰ ਬਿਜਲੀ ਪਹੁੰਚਾਉਣ ਲਈ ਜਿੰਮੇਵਾਰ ਹੈ, ਅਤੇ ਪੀਐਸਟੀਸੀਐਲ ਜੋ ਪਾਵਰ ਟਰਾਂਸਮਿਸ਼ਨ ਘਾਟੇ ਨੂੰ ਕਾਬੂ ਕਰਨ ਅਤੇ ਘਟਾਉਣ ਦੇ ਨਾਲ-ਨਾਲ ਵਿਸ਼ਵ ਪੱਧਰੀ ਟਰਾਂਸਮਿਸ਼ਨ ਪ੍ਰਣਾਲੀ ਸਥਾਪਤ ਕਰਨ ਲਈ ਜ਼ਿੰਮੇਵਾਰ ਏਜੰਸੀ ਹੈ, ਰਾਜ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਹਰਭਜਨ ਸਿੰਘ ਈਟੀਓ ਨੇ ਅੱਗੇ ਕਿਹਾ ਕਿ ਇਹ ਵੀ ਸੂਬੇ ਦੇ ਬਿਜਲੀ ਵਿਭਾਗ ਵੱਲੋਂ ਸਮੇਂ ਸਿਰ ਚੁੱਕੇ ਕਦਮਾਂ ਸਦਕਾ ਹੀ ਸੰਭਵ ਹੋ ਸਕਿਆ ਹੈ ਕਿ ਇਸ ਸਾਲ 15325 ਮੈਗਾਵਾਟ ਬਿਜਲੀ ਦੀ ਰਿਕਾਰਡ ਸਭ ਤੋਂ ਵੱਧ ਮੰਗ ਵੀ ਪੂਰੀ ਕੀਤੀ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h