ਮੰਗਲਵਾਰ, ਜੂਨ 30, 2026 05:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬਿਜਲੀ ਚੋਰੀ ਵਿਰੁੱਧ PSPCL ਦੀ ਮੁਹਿੰਮ, ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 110 ਬਿਜਲੀ ਖਪਤਕਾਰਾਂ ਨੂੰ 40.04 ਲੱਖ ਰੁਪਏ ਦਾ ਜ਼ੁਰਮਾਨਾ

Punjab Electricity Consumers: ਪੀਐਸਪੀਸੀਐਲ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਚੋਂ ਬਿਜਲੀ ਚੋਰੀ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਇਹ ਵਿਸ਼ੇਸ਼ ਮੁਹਿੰਮ ਗਰਮੀਆਂ/ਝੋਨੇ ਦੇ ਸੀਜ਼ਨ ਦੌਰਾਨ ਵੀ ਜਾਰੀ ਰਖਿਆ ਜਾਵੇਗੀ।

by ਮਨਵੀਰ ਰੰਧਾਵਾ
ਜੂਨ 29, 2023
in ਪੰਜਾਬ
0

PSPCL’s campaign against Electricity Theft: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੰਜਾਬ ਵਿੱਚ ਬਿਜਲੀ ਚੋਰੀ ਵਿਰੁੱਧ ਚਲਾਈ ਜਾ ਰਹੀ ਜ਼ੋਰਦਾਰ ਮੁਹਿੰਮ ਦਿਨੋ-ਦਿਨ ਤੇਜ਼ ਹੁੰਦੀ ਜਾ ਰਹੀ ਹੈ। ਇਹ ਦਾ ਪ੍ਰਗਟਾਵਾ ਪੀ.ਐਸ.ਪੀ.ਸੀ.ਐਲ. (PSPCL) ਦੇ ਬੁਲਾਰੇ ਨੇ ਪ੍ਰੈਸ ਨੋਟ ਵਿੱਚ ਕੀਤਾ।

ਪੀਐਸਪੀਸੀਐਲ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਚੋਂ ਬਿਜਲੀ ਚੋਰੀ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਇਹ ਵਿਸ਼ੇਸ਼ ਮੁਹਿੰਮ ਗਰਮੀਆਂ/ਝੋਨੇ ਦੇ ਸੀਜ਼ਨ ਦੌਰਾਨ ਵੀ ਜਾਰੀ ਰਖਿਆ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਚੋਰੀ ਕਰਨ ਵਾਲੇ ਸਾਰੀਆਂ ਸ਼੍ਰੇਣੀਆਂ ਦੇ ਬਿਜਲੀ ਖਪਤਕਾਰਾਂ ਵਿਰੁਧ ਜੁਰਮਾਨੇ ਤੋਂ ਇਲਾਵਾ ਬਿਜਲੀ ਐਕਟ ਹੇਠ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ।

ਬੁਲਾਰੇ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਅਫਸਰਾਂ/ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਮਾਨਦਾਰ ਬਿਜਲੀ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਰਕਲਾਂ ਦੀਆਂ ਪੀ.ਐਸ.ਪੀ.ਸੀ.ਐਲ ਇਨਫੋਰਸਮੈਂਟ ਟੀਮਾਂ ਦੇ ਨਾਲ ਪੁਲਿਸ ਅਧਿਕਾਰੀਆਂ ਨੇ ਛਾਪੇਮਾਰੀ ਦੌਰਾਨ 1191 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕੀਤੀ ਹੈ ਅਤੇ ਪਿਛਲੇ ਦੋ ਦਿਨਾਂ ਵਿੱਚ 110 ਖਪਤਕਾਰਾਂ ਨੂੰ ਬਿਜਲੀ ਚੋਰੀ ਕਰਨ ਤੇ ਬਿਜਲੀ ਦੀ ਅਣਅਧਿਕਾਰਤ ਵਰਤੋਂ ਲਈ 40.04 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ।

ਪੀਐਸਪੀਸੀਐਲ (PSPCL) ਦੇ ਬੁਲਾਰੇ ਨੇ ਖੁਲਾਸਾ ਕੀਤਾ ਕਿ ਬਠਿੰਡਾ ਸਰਕਲ ਦੀਆਂ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ ਝੋਕ, ਹਰੀ ਹਰ, ਸ੍ਰੀ ਮੁਕਤਸਰ ਸਾਹਿਬ (ਸਿਟੀ) ਦੇ 169 ਖਪਤਕਾਰਾਂ ਦੇ ਅਹਾਤਿਆਂ ਦੇ ਬਿਜਲੀ ਕੁਨੈਕਸ਼ਨਾਂ ਦੀ ਚੈਕਿੰਗ ਕੀਤੀ ਤੇ ਬਿਜਲੀ 20 ਖਪਤਕਾਰਾਂ ਨੂੰ 8.40 ਲੱਖ ਰੁਪਏ ਜੁਰਮਾਨਾ ਕੀਤਾ ਹੈ। ਬੁਲਾਰੇ ਨੇ ਇਹ ਵੀ ਦੱਸਿਆ ਕਿ ਬਿਜਲੀ ਚੋਰੀ ਦੀ ਚੈਕਿੰਗ ਦੌਰਾਨ ਲੁਧਿਆਣਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਜਨਤਾ ਨਗਰ ਯੂਨਿਟ ਨੰਬਰ 3, ਲੁਧਿਆਣਾ ਸਬ-ਡਿਵੀਜ਼ਨ ਦੇ 131 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਅਤੇ ਬਿਜਲੀ ਚੋਰੀ ਅਤੇ ਹੋਰ ਉਲੰਘਣਾ ਕਰਨ ਵਾਲੇ 8 ਖਪਤਕਾਰਾਂ ਨੂੰ 8.28 ਲੱਖ ਰੁਪਏ ਦੇ ਜੁਰਮਾਨੇ ਕੀਤੇ। ਪਟਿਆਲਾ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਧੂਰੀ (ਦਿਹਾਤੀ), ਮਲੇਰਕੋਟਲਾ (ਸਿਟੀ 2) ਸਹਿਣਾ, ਰੰਗੀਆਂ, ਤਪਾ 1 ਤਪਾ 2, ਧੂਆਂਵਾਲਾ 2 ਟੈੱਕ 1 ਮੁਹਾਲੀ ਸਬ ਡਵੀਜ਼ਨ ਦੇ 510 ਖਪਤਕਾਰਾਂ ਦੇ ਘਰਾਂ ਦੀ ਚੈਕਿੰਗ ਕਰਕੇ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.11 ਲੱਖ ਰੁਪਏ ਜ਼ੁਰਮਾਨਾ ਕੀਤਾ ।

ਬੁਲਾਰੇ ਨੇ ਇਹ ਵੀ ਦੱਸਿਆ ਕਿ ਜਲੰਧਰ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਸ਼ਾਹਕੋਟ ਅਤੇ ਮਲਸੀਆਂ ਦੇ 126 ਖਪਤਕਾਰਾਂ ਦੇ ਅਹਾਤਿਆਂ ਦੀ ਚੈਕਿੰਗ ਕੀਤੀ ਹੈ ਅਤੇ 21 ਖਪਤਕਾਰਾਂ ਨੂੰ ਬਿਜਲੀ ਚੋਰੀ ਤੇ ਹੋਰ ਉਲੰਘਣਾਵਾਂ ਲਈ 9.47 ਲੱਖ ਰੁਪਏ ਜੁਰਮਾਨਾ ਕੀਤਾ ਹੈ। ਜਦੋਂ ਕਿ ਅੰਮ੍ਰਿਤਸਰ ਸਰਕਲ ਦੀਆਂ ਇਨਫੋਰਸਮੈਂਟ ਟੀਮਾਂ ਨੇ ਇਸਲਾਮਾਬਾਦ ਅਤੇ ਮਾਡਲ ਟਾਊਨ ਬਟਾਲਾ ਸਬ ਡਵੀਜ਼ਨ ਦੇ 255 ਖਪਤਕਾਰਾਂ ਦੇ ਘਰਾਂ ਵਿੱਚ ਛਾਪੇਮਾਰੀ ਕਰਕੇ 13 ਖਪਤਕਾਰਾਂ ਨੂੰ 4.78 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ।

ਪੀ.ਐੱਸ.ਪੀ.ਸੀ.ਐੱਲ. ਨੇ ਆਪਣੇ ਸਾਰੇ ਵਡਮੁੱਲੇ ਖਪਤਕਾਰਾਂ/ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਨੂੰ ਕੰਟਰੋਲ ਕਰਨ ਲਈ ਪੀ.ਐੱਸ.ਪੀ.ਸੀ.ਐੱਲ. ਦੇ ਵਟਸਐਪ ਨੰਬਰ 96461-75770 ‘ਤੇ ਬਿਜਲੀ ਚੋਰੀ ਬਾਰੇ ਸਹੀ ਜਾਣਕਾਰੀ ਦੇ ਕੇ ਬਿਜਲੀ ਚੋਰੀ ਨੂੰ ਰੋਕਣ ਲਈ ਸ਼ੁਰੂ ਕੀਤੀ ਮੁਹਿੰਮ ਵਿਚ ਯੋਗਦਾਨ ਪਾ ਸਕਦੇ ਹਨ।ਪੀਐਸਪੀਸੀਐਲ ਨੇ ਆਪਣੇ ਖਪਤਕਾਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Electricity Consumerselectricity theftPaddy Seasonpro punjab tvPSPCLpunjab electricitypunjab newspunjabi news
Share210Tweet131Share53

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਸੀਜੀਸੀ ਯੂਨੀਵਰਸਿਟੀ ਵੈਂਚਰਨੈਸਟ : ਨਵੀਨਤਾ ਨੂੰ ਨਵੀਂ ਦਿਸ਼ਾ, ਉੱਦਮਤਾ ਨੂੰ ਨਵੀਂ ਪਹਿਚਾਣ

ਜੂਨ 30, 2026

ਸੁਪਰੀਮ ਕੋਰਟ ਤੋਂ ਆਸਾਰਾਮ ਬਾਪੂ ਨੂੰ ਵੱਡਾ ਝਟਕਾ: ਜ਼ਮਾਨਤ ਰੱਦ, ਰਾਜਸਥਾਨ ਸਰਕਾਰ ਨੂੰ ਨੋਟਿਸ ਜਾਰੀ

ਜੂਨ 30, 2026

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.