ਵੀਰਵਾਰ, ਅਗਸਤ 14, 2025 12:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਖਬੀਰ ਬਾਦਲ ਵੱਲੋਂ ਰਾਸ਼ਟਰਪਤੀ ਨੂੰ PU ਵਿਚ ਪ੍ਰਸ਼ਾਸਕੀ ਸੁਧਾਰਾਂ ਬਾਰੇ ਚਾਂਸਲਰ ਦੇ ਉਚ ਪੱਧਰੀ ਕਮੇਟੀ ਦੀ ਰਿਪੋਰਟ ਵਾਪਸ ਲੈਣ ਲਈ ਅਪੀਲ

by propunjabtv
ਜੁਲਾਈ 17, 2021
in ਦੇਸ਼, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 17 ਜੁਲਾਈ 2021 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੁੰ ਅਪੀਲ ਕੀਤੀ ਕਿ ਉਹ ਪੰਜਾਬ ਯੂਨੀਵਰਸਿਟੀ ਦੀ ਚਾਂਸਲਰ ਦੀ ਪ੍ਰਸ਼ਾਸਕੀ ਸੁਧਾਰਾਂ ਬਾਰੇ ਉਚ ਤਾਕਤੀ ਕਮੇਟੀ ਵੱਲੋਂ ਪੇਸ਼ ਕੀਤੀ ਰਿਪੋਰਟ ਵਾਪਸ ਲੈਣ ਦੇ ਹੁਕਮ  ਦੇਣ ਅਤੇ ਨਾਲ ਹੀ ਯਕੀਨੀ ਬਣਾਉਣ ਕਿ ਯੂਨੀਵਰਸਿਟੀ ਦੇ ਖੇਤਰੀ ਅਧਿਕਾਰ ਖੇਤਰ ਵਿਚ ਕੋਈ ਤਬਦੀਲੀ ਨਾ ਕੀਤੀ ਜਾਵੇ।
ਉਹਨਾਂ ਨੇ ਇਹ ਵੀ ਅਪੀਲ ਕੀਤੀ ਕਿ ਪੰਜਾਬ ਦੇ ਰਾਜਪਾਲ ਦਾ ਪੰਜਾਬ ਯੂਨੀਵਰਸਿਟੀ ਦੇ ਐਕਸ ਆਫੀਸ਼ੀਓ ਚਾਂਸਲਰ ਦਾ ਰੁਤਬਾ ਵੀ ਬਹਾਲ ਕੀਤਾ ਜਾਵੇ ਤੇ ਵਾਈਸ ਚਾਂਸਲਰ ਡਾ. ਰਾਜ ਕੁਮਾਰ ਨੂੰ ਅਹੁਦੇ ਤੋਂ ਹਟਾਇਆ ਜਾਵੇ।

ਰਾਸ਼ਟਰਪਤੀ ਨੂੰ ਲਿਖੇ ਇਕ ਪੱਤਰ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮਾਮਲੇ ਵਿਚ ਉਹਨਾਂ ਦਾ ਨਿੱਜੀ ਦਖਲ ਮੰਗਿਆ ਤੇ ਕਿਹਾ ਕਿ ਦੁਨੀਆਂ ਭਰ ਵਿਚ ਵਸਦੇ ਪੰਜਾਬੀਆਂ ਦੀਆਂ ਭਾਵਨਾਵਾਂ ਇਸ ਸਭਿਆਚਾਰਕ ਤੇ ਪ੍ਰਸ਼ਾਸਕੀ ਹਮਲੇ ਤੇ ਪੰਜਾਬ ਯੂਨੀਵਰਸਿਟੀ ’ਤੇ ਕਬਜ਼ੇ ਨਾਲ ਵਲੂੰਧਰੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬੀ ਆਪਣੇ ਸਭਿਆਚਾਰ ਨੂੰ ਨਾਮ ਰਹਿਤ ਵਿਚਾਰਧਾਰਾ, ਕਦਰਾਂ ਕੀਮਤਾਂ ਤੇ ਇਸ ਖੇਤਰ ਲਈ ਅਣਜਾਣ ਸਭਿਆਚਾਰ ਕੀਮਤਾਂ ਨਾਲ ਜੋੜਨ ਦੀਆਂ ਸਾਜ਼ਿਸ਼ਾਂ ਤੋਂ ਔਖੇ ਹਨ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਯੂਨੀਵਰਸਿਟੀ ਦੇ ਸੰਸਥਾਵਾਂ ਦੀ ਇੱਛਾ ਤੇ ਦ੍ਰਿਸ਼ਟੀਕੋਣ ਦੇ ਮੁਤਾਬਕ ਇਹ ਸੰਸਥਾ ਪੰਜਾਬ ਦੇ ਲੋਕਾਂ ਵੱਲੋਂ ਆਪਣੀ ਅਕਾਦਮਿਕ, ਬੌਧਿਕ ਤੇ ਸਭਿਆਚਾਰਕ ਵਿਰਾਸਤ ਦੀ ਰਾਖੀ ਤੇ ਇਸਨੁੰ ਉਤਸ਼ਾਹਿਤ ਕਰਨ ਵਾਸਤੇ ਬਣਾਈ ਗਈ ਸੀ। ਉਹਨਾਂ ਕਿਹਾ ਕਿ ਸੂਬੇ ਦੇ ਪੁਨਰਗਠਨ ਵੇਲੇ ਯੂਨੀਵਰਸਿਟੀ ਨੁੰ ਅੰਤਰ ਰਾਜੀ ਬਾਡੀ ਐਲਾਨਿਆ ਗਿਆ ਸੀ ਤੇ ਐਕਟ ਵਿਚ ਸ਼ਬਦ  ਸਰਕਾਰ ਦੀ ਥਾਂ  ’ਤੇ ਪੰਜਾਬ ਸਰਕਾਰ ਦੀ ਥਾਂ ਭਾਰਤ ਸਰਕਾਰ ਕਰ ਦਿੱਤਾ ਗਿਆ ਸੀ ਜਿਸ ਕਾਰਨ ਇਹ ਸੰਸਥਾ ਸੂਬੇ ਤੋਂ ਖੋਹਣ ਦਾ ਯਤਨ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਮਗਰੋਂ ਇਕ ਹੋਰ ਸੋਧ ਕੀਤੀ ਗਈਤੇ ਪੰਜਾਬ ਦੇ ਰਾਜਪਾਲ ਦੀ ਥਾਂ ਉਪ ਰਾਸ਼ਟਰਪਤੀ ਨੂੰ ਚਾਂਸਲਰ ਬਣਾ ਦਿੱਤਾ ਗਿਆ।

ਰਾਸ਼ਟਰਪਤੀ ਨੁੰ ਤਾਜ਼ਾ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵੰਬਰ 2020 ਵਿਚ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂ ਜੀ ਸੀ) ਨੇ ਸਾਲ ਦੀ ਨਵੀਂ  ਸਿੱਖਿਆ ਨੀਤੀ ਦੇ ਮੁਤਾਬਕ ਪ੍ਰਸ਼ਾਸਕੀ ਸੁਧਾਰਾਂ ਬਾਰੇ ਸੁਝਾਅ ਮੰਗੇ ਸਨ। ਉੁਹਨਾਂ ਕਿਹਾ ਕਿ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇੁਡ, ਜੋ ਕਿ ਪੰਜਾਬ ਯੂਨੀਵਰਸਿਟੀ ਦੇ ਐਕਸ ਆਫੀਸ਼ੀਓ ਚਾਂਸਲਰ ਹਨ, ਨੇ ਫਰਵਰੀ 2020 ਵਿਚ 11 ਮੈਂਬਰੀ ਉਚ ਤਾਕਤੀ ਕਮੇਟੀ ਬਣਾ ਦਿੱਤੀ ਜਿਸ ਵਿਚ ਸੈਨੇਟ ਤੇ ਸਿੰਡੀਕੇਟ ਦਾ ਇਕ ਵੀ ਮੈਂਬਰ ਨਹੀਂ ਸੀ।

ਉਹਨਾਂ ਕਿਹਾ ਕਿ ਕਮੇਟੀ ਨੇ ਯੂਨੀਵਰਸਿਟੀ ਦੇ ਖੇਤਰੀ ਅਧਿਕਾਰ ਖੇਤਰ ਵਿਚ ਕਟੌਤੀ ਦੀਆਂ ਸਿਫਾਰਸ਼ਾਂ ਕਰ ਦਿੱਤੀਆਂ ਤੇ ਪੰਜਾਬ ਦੇ ਮਾਲਵਾ ਪੱਟੀ ਦੇ 200 ਕਾਲਜਾਂ ਦੀ ਮਾਨਤਾ ਖਤਮ ਕਰਨ ਦੀ ਸਿਫਾਰਸ਼ ਕਰ ਦਿੱਤੀ ਤੇ ਨਾਲ ਹੀ ਇਲੈਕਟਡ ਕੰਸਟੀਚਿਊਐਂਯੀ ਦੇ ਰਜਿਸਟਰਡ ਗਰੈਜੂਏਟ ਦੀ ਚੋਣ ਬੰਦ ਕਰਨ ਤੇ ਇਹਨਾਂ ਦੀ ਥਾਂ ਵਾਈਸ ਚਾਂਸਲਰ  ਵੱਲੋਂ ਚਾਰ ਵਿਅਕਤੀ ਨਾਮਜ਼ਦ ਕਰਨ ਦੀ ਵਿਵਸਥਾ ਦੀ ਸਿਫਾਰਸ਼ ਕਰ ਦਿੱਤੀ। ਉਹਨਾਂ ਕਿਹਾ ਕਿ ਕੰਸਟੀਚਿਊਐਂਸੀ ਵਿਚੋਂ ਅਸਲ ਵਿਚ ਕੁੱਲ 15 ਲੋਕਾਂ ਵਿਚੋਂ ਇਕੱਲੇ ਪੰਜਾਬ ਦੇ 8 ਪ੍ਰਤੀਨਿਧ ਚੁਣੇ ਜਾਂਦੇ ਸਨ। ਉਹਨਾਂ ਕਿਹਾ ਕ ਇਸ ਤਰੀਕੇ ਯੂਨੀਵਰਸਿਟੀ ਚਲਾਉਣ ਵਿਚ ਪੰਜਾਬੀਆਂ ਦੀ ਭੂਮਿਕਾ ਖਤਮ ਕੀਤੀ ਜਾ ਰਹੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਕਮੇਟੀ ਦੀਆਂ ਸਿਫਾਰਸ਼ਾਂ ਨੇ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਸਾਰੀਆਂ ਤਾਕਤਾਂ ਅਲੂਮਨੀ ਦੇ ਚੁਣੇ ਹੋਏ ਪ੍ਰਤੀਨਿਧਾਂ ਦੀ ਥਾਂ ਵਾਈਸ ਚਾਂਸਲਰ ਕੋਲ ਹੋਣਗੀਆਂ।

ਉਹਨਾਂ ਕਿਹਾ ਕਿ ਯੂਨੀਵਰਸਿਟਂ ਵਿਚੋਂ ਪੰਜਾਬੀਆਂ ਦਾ ਇਹ ਖਾਤਮਾ ਉਚ ਤਾਕਤੀ ਕਮੇਟੀ ਦੀ ਤੀਜੀ ਸਿਫਾਰਸ਼ ਵਿਚ ਕੀਤਾ ਗਿਆ ਹੈ ਤੇ ਕਿਹਾ ਗਿਆ ਹੈ ਕਿ ਸਿੰਡੀਕੇਟ ਦੇ ਸਿਰਫ ਐਕਸ ਆਫੀਸ਼ੀਓ ਤੇ ਨਾਮਜ਼ਦ ਮੈਂਬਰ ਹੋਣਗੇ ਨਾ ਕਿ ਚੁਣੇ ਹੋਏ ਪ੍ਰਤੀਨਿਧ ਹੋਣਗੇ। ਉਹਨਾਂ ਕਿਹਾ ਕਿ ਇਹ ਸਿਫਾਰਸ਼ਾਂ ਪੰਜਾਬ ਦੇ ਲੋਕਾਂ ਦੀ ਲਈ ਬੇਵਿਸਾਹੀ ਵਜੋਂ ਸਾਹਮਣੇ ਆ ਰਹੀਆਂ ਹਨ। ਇਸ ਨਾਲ ਪੰਜਾਬੀਆਂ ਦੀ ਆਵਾਜ਼ ਵੀ ਕੁਚਲੀ ਜਾ ਰਹੀ ਹੈ ਤੇ ਉਹਨਾਂ ਨੂੰ ਕੌਮੀ ਮੁੱਖ ਧਾਰਾ ਵਿਚੋਂ ਦਰ ਕਿਨਾਰ ਕੀਤਾ ਜਾ ਰਿਹਾ ਹੈ।

ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬੀ ਇਸ ਗੱਲ ਤੋਂ ਹੋਰ ਦੁਖੀ ਹਨ ਕਿ  ਕੇਂਦਰ ਦੀਆਂ ਦੋਵੇਂ ਪਾਰਟੀਆਂ ਕਾਂਗਰਸ ਤੇ ਭਾਜਪਾ ਆਪਸ ਵਿਚ ਰਲੀਆਂ ਹੋਈਆਂ ਹਨ ਤੇ ਪੰਜਾਬ ਵਿਰੋਧੀ ਤੇ ਸੰਘੀ ਢਾਂਚੇ  ਦੇ ਵਿਰੋਧ ਵਿਚ ਕੰਮ ਕਰ ਰਹੀਆਂ ਹਨ ਜਿਸ ਕਾਰਨ ਇਹ ਦੇਸ਼ ਵਿਰੋਧੀ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿਉਂਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਸ ਮਾਮਲੇ ’ ਤੇ ਚੁੱਪੀ ਧਾਰੀ ਹੋਈ ਹੈ ਤੇ ਇਸ ਤਰੀਕੇ ਇਹ ਚੁੱਪੀ ਸਹਿਮਤੀ ਦੀ ਨਿਸ਼ਾਨੀ ਹੈ।

ਅਕਾਲੀ ਦਲਦੇ ਪ੍ਰਧਾਨ ਨੇ ਰਾਸ਼ਟਰਪਤੀ ਨੂੰ ਇਹ ਵੀ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਪੰਜਾਬ ਯੂਨੀਵਰਸਿਟੀ ਦੀ ਅਲੂਮਨੀ ਦੀ ਗੱਲ ਸੁਣੀ ਜਾਵੇ ਤੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਜਾਬ, ਪੰਜਾਬੀ ਤੇ ਪੰਜਾਬੀਆਂ ਦੀ ਰਾਖੀ ਤੇ ਪ੍ਰਫੁੱਲਤਾ ਵਾਸਤੇ ਲੋੜੀਂਦਾ ਹਰ ਸੰਘਰਸ਼ ਕਰਗੇਾ ਤੇ ਇਸ ਉਦੇਸ਼ ਦੀ ਪ੍ਰਾਪਤੀ ਵਾਸਤੇ ਇਸ ਲਈ ਕੋਈ ਵੀ ਕੁਰਬਾਨੀ ਵੱਡੀ ਨਹੀਂ ਹੈ।

Tags: akali dalChancellorHigh Level Committeepunjab universitysukhbir badaluniversity
Share198Tweet124Share50

Related Posts

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

ਮੋਗਾ ਦੇ BEPO ਦੇ ਪਤਨੀ ਨਾਲ ਡਾਂਸ ਕਰਨ ਦੀ ਵੀਡੀਓ ਹੋਈ ਵਾਇਰਲ,ਸਿੱਖਿਆ ਵਿਭਾਗ ਨੇ ਲਿਆ ਐਕਸ਼ਨ

ਅਗਸਤ 13, 2025

ਆਪ MLA ਦਾ ਹੋਇਆ ਐਕਸੀਡੈਂਟ, ਦਿੱਲੀ ਤੋਂ ਪਰਤ ਰਹੇ ਸੀ ਵਾਪਸ

ਅਗਸਤ 13, 2025

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਭਾਰਤ ਵਾਪਸ ਪਰਤੇ ਮਸ਼ਹੂਰ ਗਾਇਕ ਕਰਨ ਔਜਲਾ, ਮਹਿਲਾ ਆਯੋਗ ਸਾਹਮਣੇ ਹੋਣਗੇ ਪੇਸ਼

ਅਗਸਤ 12, 2025

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025
Load More

Recent News

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025

ICICI ਬੈਂਕ ਨੇ ਬਦਲਿਆ ਆਪਣਾ ਫ਼ੈਸਲਾ, ਕੀਤੇ ਵੱਡੇ ਬਦਲਾਅ

ਅਗਸਤ 14, 2025

Weather Update: ਪੰਜਾਬ ‘ਚ ਅਗਲੇ 3 ਦਿਨ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਕੀਤਾ ਅਲਰਟ

ਅਗਸਤ 14, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਜਰੂਰੀ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਅਗਸਤ 14, 2025

CJI B.R.ਗਵਈ ਕੁੱਤਿਆਂ ਨੂੰ ਕਾਬੂ ਕਰਨ ਦੇ ਮੁੱਦੇ ‘ਤੇ ਕਰਨਗੇ ਮੁੜ ਵਿਚਾਰ

ਅਗਸਤ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.