ਦੇਸ਼ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਸ਼ੁੱਕਰਵਾਰ ‘ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪਹੁੰਚੇ।ਇੱਥੇ 69ਵਾਂ ਕੋਨਵੋਕੇਸ਼ਨ ਸਮਾਗਮ ‘ਚ ਸ਼ਿਰਕਤ ਕੀਤੀ।ਜਿਸ ‘ਚ ਉਪਰਾਸ਼ਟਰਪਤੀ ਯੂਨੀਵਰਸਿਟੀ ਚਾਂਸਲਰ ਹੋਣ ਦੇ ਨਾਂ ਤੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਨ।
ਉਨਾਂ੍ਹ ਨੇ ਕਰੀਬ 1128 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ।ਕਰੀਬ 10 ਵਜੇ ਉਪਰਾਸ਼ਟਰਪਤੀ ਪੰਜਾਬ ਯੂਨੀਵਰਸਿਟੀ ਪਹੁੰਚੇ।ਇਸ ਤੋਂ ਬਾਅਦ ਕਰੀਬ ਸਾਢੇ 10 ਵਜੇ ਡਿਗਰੀ ਵੰਡਣ ਦੀ ਪ੍ਰਕਿਰਿਆ ਸ਼ੁਰੂ ਹੋਈ।ਕਰੀਬ 724 ਔਰਤਾਂ ਅਤੇ 404 ਨੌਜਵਾਨਾਂ ਨੂੰ ਪੀਐੱਚਡੀ ਦੀ ਡਿਗਰੀ ਦਿੱਤੀ ਗਈ।
ਦੂਜੇ ਪਾਸੇ ਇਸ ਦੌਰਾਨ ਪੰਜਾਬ ਯੂਨੀਵਰਸਿਟੀ ‘ਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਦੱਸ ਦੇਈਏ ਕਿ ਉਪਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਸ਼ੁਰੂਆਤੀ ਸੰਬੋਧਨ ਪੰਜਾਬੀ ‘ਚ ਸ਼ੁਰੂ ਕੀਤਾ।ਸਮਾਰੋਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਤੌਰ ‘ਤੇ ਸ਼ਿਰਕਤ ਕੀਤੀ।