ਬੁੱਧਵਾਰ, ਜਨਵਰੀ 28, 2026 08:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਨੂੰ ਦਿੱਤਾ ਸਪੱਸ਼ਟੀਕਰਨ ਕੀਤਾ ਗਿਆ ਜਨਤਕ

by Gurjeet Kaur
ਅਗਸਤ 5, 2024
in ਪੰਜਾਬ
0

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਗਿਆ ਸਪੱਸ਼ਟੀਕਰਨ ਜਨਤਕ ਕਰ ਦਿੱਤਾ ਗਿਆ ਹੈ।ਇਸ ਸਪੱਸ਼ਟੀਕਰਨ ‘ਚ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਉਹ ਜਾਣੇ ਅਣਜਾਣੇ ‘ਚ ਹੋਈਆਂ ਸਾਰੀਆਂ ਭੁੱਲਾਂ ਨੂੰ ਆਪਣੀ ‘ਚ ਪਾਉਂਦੇ ਹਨ, ਭਾਵੇਂ ਉਹ ਪਰਿਵਾਰ ਕੋਲੋਂ ਹੋਈਆਂ ਜਾਂ ਪਾਰਟੀ ਕੋਲੋਂ।ਇਸ ‘ਚ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਮੂਹ ਪੰਜਾਬੀਆਂ ਅਤੇ ਵਿਸ਼ੇਸ਼ ਕਰਕੇ ਸਿੱਖ ਕੌਮ ਦੀ ਨੁਮਾਇੰਦਾ ਜਥੇਬੰਦੀ ਹੈ।

ਇਸ ਜਥੇਬੰਦੀ ਦੀ ਸਥਾਪਨਾ ਵੀ 14 ਦਸੰਬਰ, 1920 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਈ ਸੀ ਅਤੇ ਸਥਾਪਨਾ ਤੋਂ ਲੈ ਕੇ ਅੱਜ ਤੱਕ ਇਹ ਮਹਾਨ ਜਥੇਬੰਦੀ 10 ਗੁਰੂ ਸਾਹਿਬ ਅਤੇ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਲਸਫੇ ਤੋਂ ਸੇਧ ਲੈ ਕੇ ਸਰਬੱਤ ਦੇ ਭਲੇ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ।ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸ੍ਰੀ ਅਕਾਲ ਤਖ਼ਤ ਦਲ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਿਹਾ ਹੈ ਅਤੇ ਰਹੇਗਾ।
ਜਿੱਥੋਂ ਤੱਕ ਮੇਰੇ ਖਿਲਾਫ ਕੁਝ ਸੀਨੀਅਰ ਆਗੂਆਂ ਵੱਲੋਂ ਦਿੱਤੀ ਗਈ ਸ਼ਿਕਾਇਤ ਦਾ ਸਬੰਧ ਹੈ, ਉਸਦੇ ਸਪੱਸ਼ਟੀਕਰਨ ਤੋਂ ਪਹਿਲਾਂ ਮੈਂ ਕੁਝ ਮਹੱਤਵਪੂਰਨ ਤੱਥ ਤੁਹਾਡੇ ਧਿਆਨ ‘ਚ ਲਿਆਉਣਾ ਚਾਹੁੰਦਾ ਹਾਂਕਿ ਕੁਝ ਦੁਖਦਾਈ ਘਟਨਾਵਾਂ ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਸਾਲ 2007 ਤੋਂ ਲੈ ਕੇ ਅਕਤੂਬਰ 2015 ਤੱਕ ਵਾਪਰੀਆਂ ਸਨ।


 

ਇਨ੍ਹਾਂ ਹਿਰਦੇਵੇਧਕ ਘਟਨਾਵਾਂ ਨੂੰ ਲੈ ਕੇ ਉਸ ਵੇਲੇ ਦੇ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਤਤਕਾਲੀ ਜਥੇਦਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਕੋਲ 17 ਅਕਤੂਬਰ 2015 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਨਿੱਜੀ ਤੌਰ ‘ਤੇ ਹਾਜ਼ਰ ਹੋਏ ਸਨ।ਉਨ੍ਹਾਂ ਨੇ ਪਸ਼ਚਾਤਾਪ ਦੀ ਭਾਵਨਾ ਨਾਲ ਆਪਣੇ ਮਨ ਦੀ ਪੀੜ੍ਹਾ ਇਕ ਲਿਖਤੀ ਪੱਤਰ ‘ਚ ਸਿੰਘ ਸਾਹਿਬ ਨੂੰ ਪੇਸ਼ ਕੀਤਾ ਸੀ।ਇਸ ਮੌਕੇ ਸੁਖਬੀਰ ਬਾਦਲ ਵਲੋਂ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵਲੋਂ ਦਿੱਤਾ ਗਿਆ ਪਸ਼ਚਾਤਾਪ ਪੱਤਰ ਵੀ ਨਾਲ ਦਿੱਤਾ ਗਿਆ ਹੈ।

ਸੁਖਬੀਰ ਨੇ ਅੱਗੇ ਲਿਖਿਆ ਕਿ ਤਤਕਾਲੀ ਮੁਖ ਮੰਤਰੀ ਸਾਹਿਬ ਦੇ ਮਨ ਉਪਰ ਉਸ ਵੇਲੇ ਵਾਪਰ ਰਹੀਆਂ ਅਣਕਿਆਸੀਆਂ ਘਟਨਾਵਾਂ ਦਾ ਭਾਰੀ ਬੋਝ ਸੀ ਅਤੇ ਉਨ੍ਹਾਂ ਨੇ ਆਪਣੇ ਮਨ ਦੀ ਵੇਦਨਾ ਤਤਕਾਲੀ ਜਥੇਦਾਰ ਦੇ ਸਨਮੁੱਖ ਭਰੇ ਮਨ ਨਾਲ ਰੱਖੀ ਸੀ।ਸ੍ਰੀ ਅਕਾਲ ਤਖਤ ਸਾਹਿਬ ਬਖਸ਼ਿੰਦ ਗੁਰੂ ਦਾ ਬਖਸ਼ਿੰਦ ਤਖਤ ਹੈ।ਸਮਰੱਥ ਗੁਰੂ ਜਾਣੀ ਜਾਣ ਹੈ।ਤਰਕ ਤੇ ਦਲੀਲਾਂ ਉਥੇ ਹੁੰਦੀਆਂ ਹਨ ਜਿਥੇ ਕਿਸੇ ਨੂੰ ਸਮਝਾਉਣ ਦੀ ਲੋੜ ਹੋਵੇ ਜਾਂ ਕੁਝ ਲੁਕਾਉਣ ਦੀ ਮਨਸ਼ਾ ਹੋਵੇ।ਦਾਸ ਗੁਰੂ ਘਰ ਦਾ ਨਿਮਾਣਾ ਸੇਵਕ ਹੈ।

ਹਮੇਸ਼ਾ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਰਿਹਾ ਹੈ।ਮੈਂ ਬਿਨ੍ਹਾਂ ਕਿਸੇ ਸਵਾਲ ਜਵਾਬ ਦੇ ਸੱਚੇ ਦਿਲੋਂ ਵਾਹਿਗੁਰੂ ਅੱਗੇ ਜੋਦੜੀ ਕਰ ਰਿਹਾ ਹਾਂ।ਜੋ ਵੀ ਸਾਡੇ ਖਿਲਾਫ ਲਿਖ ਕੇ ਦਿੱਤਾ ਗਿਆ ਹੈ, ਦਾਸ ਉਸ ਵਾਸਤੇ ਗੁਰੂ ਦੇ ਮਹਾਨ ਤਖ਼ਤ ‘ਤੇ ਹਾਜ਼ਰ ਹੋ ਕੇ ਗੁਰੂ ਸਾਹਿਬ ਅਤੇ ਗੁਰੂ ਪੰਥ ਪਾਸੋਂ ਬਿਨ੍ਹਾਂ ਸ਼ਰਤ ਖਿਮਾ ਜਾਚਨਾ ਕਰਦਾ ਹੈ।ਪਰਿਵਾਰ ਦਾ ਮੁਖੀ ਹੋਣ ਦੇ ਨਾਤੇ ਦਾਸ ਸਾਰੀਆਂ ਭੁੱਲਾਂ ਨੂੰ ਆਪਣੀ ਝੋਲੀ ‘ਚ ਪਾਉਂਦਾ ਹੈ।ਚਾਹੇ ਇਹ ਭੁੱਲਾਂ ਪਾਰਟੀ ਕੋਲੋਂ ਹੋਈਆਂ ਹਨ ਜਾਂ ਸਰਕਾਰ ਕੋਲੋਂ, ਦਾਸ ਚੇਤ-ਅਚੇਤ ‘ਚ ਹੋਈਆਂ ਇਨ੍ਹਾਂ ਸਾਰੀਆਂ ਭੁੱਲਾਂ ਚੁੱਕਾਂ ਲਈ ਖਿਮਾ ਦਾ ਜਾਚਕ ਹੈ।ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰਮਤਿ ਪ੍ਰੰਪਰਾਵਾਂ ਅਨੁਸਾਰ ਜਾਰੀ ਕੀਤੇ ਹਰ ਹੁਕਮ ਨੂੰ ਦਾਸ ਅਤੇ ਮੇਰੇ ਸਾਥੀ ਖਿੜੇ ਮੱਥੇ ਪ੍ਰਵਾਨ ਕਰਨਗੇ।ਮੇਰੀ ਅਰਦਾਸ ਹੈ ਕਿ ਅਕਾਲ ਪੁਰਖ ਪੰਥ ਅਤੇ ਪੰਜਾਬ ਨੂੰ ਹਮੇਸ਼ਾ ਚੜ੍ਹਦੀਕਲਾ ‘ਚ ਰੱਖੇ।

 

Tags: akal takht sahibakali dalpro punjab tvpunjabi newsShiromani Akali Dalsukhbir badal
Share233Tweet146Share58

Related Posts

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026

ਭਲਕੇ ਪੰਜਾਬ ਦੇ ਸਕੂਲਾਂ ‘ਚ ਹੋਇਆ ਛੁੱਟੀ ਦਾ ਐਲਾਨ

ਜਨਵਰੀ 26, 2026

ਵਿਜੀਲੈਂਸ ਬਿਊਰੋ ਦੀ ਕਾਰਵਾਈ: ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈੱਡ ਕਾਂਸਟੇਬਲ

ਜਨਵਰੀ 26, 2026

ਪੰਜਾਬ ਵਿੱਚ ਐਸ.ਐਸ.ਐਫ. ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਦੀ ਦਰ ‘ਚ ਆਈ 48 ਫੀਸਦੀ ਕਮੀ

ਜਨਵਰੀ 26, 2026
Load More

Recent News

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਪ੍ਰਧਾਨ ਮੰਤਰੀ ਮੋਦੀ 1 ਫਰਵਰੀ ਨੂੰ ਕਰਨਗੇ ਪੰਜਾਬ ਦਾ ਦੌਰਾ

ਜਨਵਰੀ 27, 2026

ਆਸਟ੍ਰੇਲੀਆ ਤੋਂ ਬਾਅਦ ਹੁਣ ਇਹ ਦੇਸ਼ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਲਗਾਉਣ ਜਾ ਰਿਹਾ ਹੈ ਪਾਬੰਦੀ

ਜਨਵਰੀ 27, 2026

12ਵੀਂ ਜਮਾਤ ਦੇ ਇੱਕ ਵਿਦਿਆਰਥੀ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਜਨਵਰੀ 27, 2026

ਪੰਜਾਬ ਵਿੱਚ ਮੌਸਮ ਫਿਰ ਬਦਲਿਆ, ਕਈ ਥਾਵਾਂ ‘ਤੇ ਤੇਜ਼ ਬਾਰਿਸ਼ ਅਤੇ ਤੇਜ਼ ਹਵਾਵਾਂ ਸ਼ੁਰੂ

ਜਨਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.