ਵੈਸਟਇੰਡੀਜ਼ ਖਿਲਾਫ ਅਗਲੇ ਮਹੀਨੇ ਹੋਣ ਵਾਲੀ ਦੋ ਟੈਸਟ ਮੈਚਾਂ ਅਤੇ ਵਨਡੇ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਅਤੇ ਤੇਜ਼ ਗੇਂਦਬਾਜ਼ ਉਮੇਸ਼ ਯਾਦਵ ਨੂੰ ਟੈਸਟ ਟੀਮ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਥੇ ਹੀ ਮੁਹੰਮਦ ਸ਼ਮੀ ਨੂੰ ਆਰਾਮ ਦਿੱਤਾ ਗਿਆ ਹੈ। ਨੌਜਵਾਨ ਬੱਲੇਬਾਜ਼ ਯਸ਼ਸਵੀ ਜੈਸਵਾਲ ਅਤੇ ਰਿਤੂਰਾਜ ਗਾਇਕਵਾੜ ਨੂੰ ਜਗ੍ਹਾ ਮਿਲੀ ਹੈ। ਇਸ ਦੇ ਨਾਲ ਹੀ ਤੇਜ਼ ਗੇਂਦਬਾਜ਼ ਨਵਦੀਪ ਸੈਣੀ ਦੀ ਵਾਪਸੀ ਹੋਈ ਹੈ।
ਸੰਜੂ ਸੈਮਸਨ ਦੀ ਵਨਡੇ ਟੀਮ ਵਿੱਚ ਵਾਪਸੀ
ਵਿਕਟਕੀਪਰ ਸੰਜੂ ਸੈਮਸਨ ਦੀ ਵਨਡੇ ਟੀਮ ਵਿੱਚ ਵਾਪਸੀ ਹੋਈ ਹੈ। ਟੀਮ ਦੀ ਕਮਾਨ ਰੋਹਿਤ ਸ਼ਰਮਾ ਦੇ ਹੱਥਾਂ ਵਿੱਚ ਹੈ, ਜਦਕਿ ਉਪ ਕਪਤਾਨ ਹਾਰਦਿਕ ਪੰਡਯਾ ਹੈ।
ਦੋ ਟੈਸਟ ਅਤੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼
ਟੀਮ ਇੰਡੀਆ ਵੈਸਟਇੰਡੀਜ਼ ਦੌਰੇ ‘ਤੇ ਪਹਿਲੇ ਦੋ ਟੈਸਟ ਮੈਚ ਖੇਡੇਗੀ। ਪਹਿਲਾ ਟੈਸਟ ਮੈਚ 12 ਜੁਲਾਈ ਤੋਂ ਖੇਡਿਆ ਜਾਵੇਗਾ। ਇਸ ਤੋਂ ਬਾਅਦ 20 ਜੁਲਾਈ ਤੋਂ ਦੂਜਾ ਟੈਸਟ ਮੈਚ ਖੇਡਿਆ ਜਾਵੇਗਾ। ਵਨਡੇ ਸੀਰੀਜ਼ 27 ਜੁਲਾਈ ਤੋਂ ਸ਼ੁਰੂ ਹੋਵੇਗੀ ਜਦਕਿ ਪੰਜ ਮੈਚਾਂ ਦੀ ਟੀ-20 ਸੀਰੀਜ਼ 3 ਅਗਸਤ ਤੋਂ ਸ਼ੁਰੂ ਹੋਵੇਗੀ।
ਭਾਰਤੀ ਟੈਸਟ ਟੀਮ: ਰੋਹਿਤ ਸ਼ਰਮਾ (ਸੀ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ (ਵੀਸੀ), ਰਿਤੂਰਾਜ ਗਾਇਕਵਾੜ, ਯਸ਼ਸਵੀ ਜੈਸਵਾਲ, ਕੇਐਸ ਭਾਰਤ (ਵਿਕੇਟ), ਰਵੀਚੰਦਰਨ ਅਸ਼ਵਿਨ, ਰਵਿੰਦਰ ਜਡੇਜਾ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਮੁਕੇਸ਼ ਕੁਮਾਰ, ਜੈਦੇਵ ਉਨਾਦਕਟ, ਈਸ਼ਾਨ ਕਿਸ਼ਨ (ਵਿਕਟਕੀਪਰ) ਅਤੇ ਨਵਦੀਪ ਸੈਣੀ।
ਭਾਰਤੀ ਵਨਡੇ ਟੀਮ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਰਿਤੂਰਾਜ ਗਾਇਕਵਾੜ, ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਸ਼ਾਰਦੁਲ ਠਾਕੁਰ, ਰਵਿੰਦਰ ਜਡੇਜਾ, ਅਕਸ਼ਰ ਪਟੇਲ। , ਯੁਜਵੇਂਦਰ ਚਾਹਲ , ਕੁਲਦੀਪ ਯਾਦਵ , ਜੈਦੇਵ ਉਨਾਦਕਟ , ਮੁਹੰਮਦ ਸਿਰਾਜ , ਉਮਰਾਨ ਮਲਿਕ , ਮੁਕੇਸ਼ ਕੁਮਾਰ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h