Punjab:ਹਵਾਰਾ ਕਮੇਟੀ ਰਿਹਾਈ ਫਰੰਟ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਚੀਫ ਖਾਲਸਾ ਦੀਵਾਨ ਦੇ ਦਫਤਰ ਵਿੱਚ ਯਾਦ ਪੱਤਰ ਦਿੱਤਾ ਗਿਆ।
ਹਵਾਰਾ ਕਮੇਟੀ ਆਗੂਆਂ ਵੱਲੋਂ ਲਏ ਫੈਸਲੇ ਅਨੁਸਾਰ ਪੰਜਾਬ ਦੇ ਸਮੂਹ ਵਿਧਾਇਕਾਂ ਨੂੰ ਬੰਦੀ ਸਿੰਘਾਂ ਪ੍ਰਤੀ ਸੰਵਿਧਾਨਿਕ ਜ਼ਿੰਮੇਵਾਰੀ ਨਿਭਾਉਣ ਲਈ ਯਾਦ ਪੱਤਰ ਦੇਣ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਤਾਮਿਲਨਾਡੂ ਵਿਧਾਨ ਸਭਾ ਦੀ ਤਰਜ਼ ’ਤੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕੀਤਾ ਜਾਵੇ।
ਜਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਸਾਲਾ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਗੱਲ ਕੀਤੀ ਗਈ ਸੀ ਪਰ ਅਜੇ ਤੱਕ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਹੋ ਸਕੀ, ਹਵਾਰਾ ਕਮੇਟੀ ਜਥੇਬੰਦੀ ਵੱਲੋਂ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਕੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਚ ਬੰਦ ਬੰਦੀ ਸਿੰਘ ਜਿਨ੍ਹਾਂ ਨੂੰ ਕਿ ਅਜੇ ਤੱਕ ਸਰਕਾਰ ਰਿਹਾਅ ਨਹੀਂ ਕਰ ਰਹੇ ,
ਜਿਸ ਦੇ ਚਲਦੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਆਦੇਸ਼ ਅਨੁਸਾਰ ਇੱਕ ਵਾਰ ਫਿਰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚ ਕੇ ਅਰਦਾਸ ਕੀਤੀ ਗਈ ਹੈ ਵਿਦੇਸ਼ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਦੇ 117 ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ ਜਿਸ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾਵੇਗੀ।