ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਆ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਇੱਕ ਵਾਰ ਫਿਰ ਉੱਤਰੀ ਭਾਰਤ ਵਿੱਚ ਸਰਗਰਮ ਹੋ ਰਹੀ ਹੈ, ਜਿਸ ਨਾਲ ਮੌਸਮ ਵਿੱਚ ਤਬਦੀਲੀ ਆਵੇਗੀ। ਅੱਜ ਤੋਂ ਅਗਲੇ 2 ਦਿਨਾਂ ਵਿੱਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।
ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ, ਜਿਸ ਅਨੁਸਾਰ ਹਿਮਾਚਲ, ਉਤਰਾਖੰਡ ਵਿੱਚ ਬਰਫ਼ਬਾਰੀ ਅਤੇ ਹਰਿਆਣਾ, ਚੰਡੀਗੜ੍ਹ ਅਤੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਅਗਲੇ 60 ਘੰਟਿਆਂ ਦੇ ਅੰਦਰ ਉੱਤਰੀ ਭਾਰਤ ਦੇ ਰਾਜਾਂ ਵਿੱਚ ਤੇਜ਼ ਹਨੇਰੀ ਅਤੇ ਬਾਰਿਸ਼ ਹੋਵੇਗੀ।
ਦੂਜੇ ਪਾਸੇ 10 ਮਾਰਚ ਨੂੰ ਪੱਛਮੀ ਹਿਮਾਲੀਅਨ ਖੇਤਰ ‘ਚ ਇਕ ਹੋਰ ਪੱਛਮੀ ਗੜਬੜੀ ਟਕਰਾਉਣ ਜਾ ਰਹੀ ਹੈ, ਜਿਸ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ ‘ਚ ਫਿਰ ਤੋਂ ਬਰਫਬਾਰੀ ਹੋਣ ਦੀ ਸੰਭਾਵਨਾ ਹੈ।