AAP Punjab: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ‘ਆਪ’ ਨੇ ਵੱਡਾ ਐਲਾਨ ਕੀਤਾ ਹੈ। ਦੱਸ ਦਈਏ ਕਿ ਪੰਜਾਬ ਦੀ ਮਾਨ ਸਰਕਾਰ ਨੇ ਪ੍ਰਿੰਸੀਪਲ ਬੁੱਧਰਾਮ ਨੂੰ ਕਾਰਜਕਾਰੀ ਮੁਖੀ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ (ਆਪ) ਵੱਲੋਂ ਕੀਤੇ ਗਏ ਐਲਾਨ ਤਹਿਤ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੂਬਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਪੰਜਾਬ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪੀ ਗਈ ਹੈ। ਜਦਕਿ ਦੂਜੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਰਾਜਾ ਗਿੱਲ, ਤੀਜੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ, ਚੌਥੇ ਸੂਬਾ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਤਰੁਨਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ।
ਨਵੇਂ ਅਹੁਦੇਦਾਰਾਂ ਨੂੰ ਬਹੁਤ ਬਹੁਤ ਮੁਬਾਰਕਾਂ ..ਉਮੀਦ ਹੈ ਕਿ ਤਨਦੇਹੀ ਨਾਲ ਪੰਜਾਬ ਦੀ ਸੇਵਾ ਕਰੋਗੇ… pic.twitter.com/6diEqUtqEN
— Bhagwant Mann (@BhagwantMann) June 12, 2023
ਇਸ ਫੇਰਬਦਲ ਨੂੰ ਲੋਕ ਸਭਾ ਚੋਣਾਂ ਅਤੇ ਸਾਲ 2024 ਦੀਆਂ ਮੁੱਖ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ‘ਆਪ’ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ ਕਾਫੀ ਸਮੇਂ ਤੋਂ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਕੇ ਪਾਰਟੀ ਨੂੰ ਮਜ਼ਬੂਤ ਕਰਨ ਦੀ ਤਿਆਰੀ ਕਰ ਰਹੇ ਹਨ।
ਸੀਐਮ ਭਗਵੰਤ ਮਾਨ ਨੇ ਸਾਰੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਸੂਬਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਜਗਰੂਪ ਸਿੰਘ ਸੇਖਵਾਂ ਨੂੰ ਸੌਂਪੀ ਗਈ ਹੈ। ਦਵਿੰਦਰਜੀਤ ਸਿੰਘ ਲਾਡੀ ਨੂੰ ਯੂਥ ਵਿੰਗ ਦਾ ਸੂਬਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h