Punjab Minister Kuldeep Dhaliwal: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਪ੍ਰਵਾਸੀ ਮਾਮਲਿਆਂ ਸਬੰਧੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧੀਨ ਆਪਣੇ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਸਮੁੱਚਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।
ਧਾਲੀਵਾਲ ਨੇ ਸਮੁੱਚੇ ਪੰਜਾਬੀਆਂ ਨੂੰ ‘ਪੰਜਾਬੀ ਦਿਵਸ’ (21 ਫ਼ਰਵਰੀ) ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਵੱਡਾ ਫੈਸਲਾ ਕਰਦਿਆਂ ਸੂਬੇ ਭਰ ਵਿੱਚ ਸਾਰੇ ਬੋਰਡਾਂ ‘ਤੇ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਤਰਜੀਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਹਰ ਤਰ੍ਹਾਂ ਦੇ ਸਰਕਾਰੀ, ਪ੍ਰਾਈਵੇਟ ਜਾਂ ਹੋਰ ਬੋਰਡ ‘ਤੇ ਸਭ ਤੋਂ ਉਪਰ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਕੀਤੀ ਹੈ, ਇਸ ਤੋਂ ਬਾਅਦ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ।ਉਨ੍ਹਾਂ ਕਿਹਾ ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨੇ ਵੀ ਕੀਤੇ ਜਾਣਗੇ।
ਕੈਬਨਿਟ ਮੰਤਰੀ ਨੇ ਆਪਣੇ ਵਿਭਾਗਾਂ ਨਾਲ ਸਬੰਧਤ ਸੀਨੀਅਰ ਅਧਿਕਾਰੀਆਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ ਦਫ਼ਤਰਾਂ ਦੇ ਸਾਰੇ ਬੋਰਡਾਂ, ਨੋਟਿਸ ਬੋਰਡਾਂ ਅਤੇ ਦਫ਼ਤਰਾਂ ਦੇ ਨਾਂ ਲਿਖਣ ਵਿੱਚ ਪੰਜਾਬੀ ਨੂੰ ਪਹਿਲ ਦਿੱਤੀ ਜਾਵੇ ਅਤੇ ਬਾਕੀ ਭਾਸ਼ਾਵਾਂ ਪੰਜਾਬੀ ਤੋਂ ਬਾਅਦ ਲਿਖੀਆਂ ਜਾਣ।
ਉਨ੍ਹਾਂ ਸਮੁੱਚੇ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬੀ ਮਾਂ ਬੋਲੀ ਨੂੰ ਆਪਣੇ ਪਰਿਵਾਰਾਂ ਵਿੱਚ ਜ਼ਿੰਦਾ ਰੱਖਣੀ ਯਕੀਨੀ ਬਣਾਉਣ। ਧਾਲੀਵਾਲ ਨੇ ਸਮੁੱਚੇ ਪੰਜਾਬੀ ਭਾਈਚਾਰੇ ਨੂੰ ਸੱਦਾ ਦਿਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ ਅਤੇ ਆਪਣੀ ਮਾਂ ਬੋਲੀ ਨੂੰ ਮਾਣ ਸਤਿਕਾਰ ਦੇਣਾ ਅਤੇ ਤਰਜੀਹ ਦੇਣੀ, ਸਾਡਾ ਸਭਨਾਂ ਦਾ ਇਖ਼ਲਾਕੀ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ 150 ਦੇਸ਼ਾਂ ਵਿੱਚ ਬੋਲੀ ਜਾਂਦੀ ਹੈ।
ਕੁਲਦੀਪ ਧਾਲੀਵਾਰ ਨੇ ਯੂਐਨਓ ਦੀ ਇੱਕ ਰਿਪੋਰਟ ਹਵਾਲਾ ਦਿੰਦਿਆਂ ਕਿਹਾ ਕਿ ਦੁਨੀਆਂ ਭਰ ਦੀਆਂ 7000 ਭਾਸ਼ਾਵਾਂ ਚੋਂ ਪੰਜਾਬੀ ਨੂੰ 12 ਸਥਾਨ ਪ੍ਰਾਪਤ ਹੈ। ਉਨਾਂ ਕਿਹਾ ਕਿ ਇਸ ਰਿਪੋਰਟ ਵਿੱਚ ਅਗਲੇ 50 ਸਾਲਾਂ ਦੌਰਾਨ 2000 ਭਾਸ਼ਾਵਾਂ ਖ਼ਤਮ ਹੋਣ ਦਾ ਖਦਸ਼ਾ ਜਾਹਿਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਪੰਜਾਬੀ ਵੀ ਇੱਕ ਹੈ।ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਪੰਜਾਬੀ ਨੂੰ ਪ੍ਰਫੁੱਲਤ ਕਰਨ ਲਈ ਸੂਬਾ ਸਰਕਾਰ ਹਰ ਸਾਰਥਕ ਕਦਮ ਚੁੱਕੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h