Punjab Agriculture Minister: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਫਲਾਇੰਗ ਸਕੁਐਡ ਦੀਆਂ ਸੱਤ ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ ਯੂਨਿਟਾਂ ਅਤੇ ਦੁਕਾਨਾਂ ਦਾ ਦੌਰਾ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀਆਂ ਕੀਮਤਾਂ ‘ਤੇ ਵੀ ਨਜ਼ਰ ਰੱਖਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਕੀਤੀਆਂ ਫਲਾਇੰਗ ਸਕੁਐਡ ਦੀਆਂ ਇਹ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ‘ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ। ਜ਼ਿਕਰਯੋਗ ਹੈ ਕਿ ਤਿੰਨ ਤੋਂ ਚਾਰ ਜ਼ਿਲ੍ਹਿਆਂ ਲਈ ਫਲਾਇੰਗ ਸਕੁਐਡ ਦੀ ਇੱਕ ਟੀਮ ਗਠਿਤ ਕੀਤੀ ਗਈ ਹੈ।
Agriculture & Farmers welfare department has set up seven teams of Flying Squad to ensure supply of quality seeds, fertilisers & pesticides to farmers. Cabinet Minister Gurmeet Singh Khuddian informed that teams will also visit shops, manufacturing units of seeds, fertilisers. pic.twitter.com/9bvAh4C68O
— Government of Punjab (@PunjabGovtIndia) June 18, 2023
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕਿਸਾਨ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲਾਂ ‘ਤੇ ਦਰਸਾਈ ਗਈ ਰਕਮ ਹੀ ਅਦਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h