Summer Camps in Punjab Government Schools: ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 3 ਜੁਲਾਈ ਤੋਂ 15 ਜੁਲਾਈ ,2023 ਲਗਾਏ ਜਾ ਰਹੇ ਸਮਰ ਕੈਂਪ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਇੱਕ ਪ੍ਰੈਸਨੋਟ ਰਾਹੀਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ।
ਹਰਜੋਤ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਪਹਿਲੀ ਵਾਰ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਸਾਰੇ ਸਰਕਾਰੀ ਸਕੂਲਾਂ ਵਿੱਚ ਸਮਰ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਸਮਰ ਕੈਂਪਾਂ ਲਈ ਸਰਕਾਰ ਵੱਲੋਂ ਪੰਜ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਹ ਰਾਸ਼ੀ ਨਾਲ ਸਕੂਲ ਮੁਖੀ ਵਿਦਿਆਰਥੀਆਂ ਨੂੰ ਗਤੀਵਿਧੀਆਂ ਲਈ ਮਟੀਰੀਅਲ ਲੈ ਕੇ ਦੇਣਗੇ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਮਰ ਕੈਂਪਾਂ ਵਿੱਚ ਬੱਚਿਆ ਨੂੰ ਬੌਧਿਕ ਗਤੀਵਿਧੀਆਂ, ਸਿਹਤ ਸੰਭਾਲ, ਖੇਡਾਂ, ਆਰਟ ਕਰਾਫ਼ਟ, ਮੌਲਿਕ ਕਦਰਾਂ ਕੀਮਤਾਂ, ਗਣਿਤ , ਵਾਤਾਵਰਣ ਸਿੱਖਿਆ ਅਤੇ ਭਾਸ਼ਾ ਕੌਸ਼ਲ ਆਦਿ ਸਬੰਧੀ ਕਾਰਜ ਕਰਵਾਏ ਜਾਣਗੇ।
For the first time ever, a special Summer Camp is being organised in govt schools of Punjab from pre-primary to class 8th, starting from today till 15 July, 8-11:30 am, with a focus on learning with fun.
New initiatives under the able leadership of CM @BhagwantMann ji. pic.twitter.com/FfdL2OCV9M
— Harjot Singh Bains (@harjotbains) July 3, 2023
ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਹ ਖੁਦ ਵੀ ਇਹਨਾਂ ਸਮਰ ਕੈਂਪਾਂ ਨਾਲ ਨੇੜਿਓਂ ਜੁੜੇ ਰਹਿਣਗੇ ਤੇ ਸਮਰ ਕੈਂਪਾਂ ਵਿੱਚ ਆਪਣੀ ਹਾਜ਼ਰੀ ਲਗਵਾਉਣਗੇ ਅਤੇ ਵਿਦਿਆਰਥੀਆਂ ਨਾਲ ਰੂਬਰੂ ਹੋਣ ਦੀ ਕੋਸ਼ਿਸ਼ ਕਰਨਗੇ। ਬੈਂਸ ਨੇ ਕਿਹਾ ਕਿ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਬੱਚਿਆ ਦੀ ਆਮ ਦਿਨਾਂ ਦੀ ਤਰਾਂ ਪੜਾਈ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h