ਸ਼ਨੀਵਾਰ, ਜਨਵਰੀ 24, 2026 08:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਰੱਗਸ ਨਾਲ ਜੁੜੇ FIRs ਦੇ ਮਾਮਲੇ ‘ਚ ਦੇਸ਼ ਦੇ ਟਾਪ-3 ਸੂਬਿਆਂ ‘ਚ ਪੰਜਾਬ, ਯੂਪੀ ਸਭ ਤੋਂ ਅੱਗੇ

Most Drug Case FIRs: ਸਾਲ 2019 ਅਤੇ 2021 ਦੇ ਵਿਚਕਾਰ ਸਭ ਤੋਂ ਵੱਧ ਡਰੱਗ ਨਾਲ ਸਬੰਧਤ ਐਫਆਈਆਰ ਉੱਤਰ ਪ੍ਰਦੇਸ਼ (31,482) ਵਿੱਚ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਮਹਾਰਾਸ਼ਟਰ (28,959) ਅਤੇ ਪੰਜਾਬ (28,417) ਹਨ।

by ਮਨਵੀਰ ਰੰਧਾਵਾ
ਅਗਸਤ 4, 2023
in ਪੰਜਾਬ
0

Drugs Case in India: ਨਸ਼ਿਆਂ ਦੇ ਵਪਾਰ, ਨਸ਼ਾਖੋਰੀ, ਦੁਰਵਿਵਹਾਰ ਤੇ ਤਸਕਰੀ ਮਾਮਲੇ ‘ਚ ਪੰਜਾਬ ਤੀਜੇ ਨੰਬਰ ‘ਤੇ ਹੈ ਜਿੱਥੇ 2019 ਅਤੇ 2021 ਦੇ ਵਿਚਕਾਰ ਤਿੰਨ ਸਾਲਾਂ ਵਿੱਚ NDPS ਐਕਟ ਤਹਿਤ ਸਭ ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਹ ਜਾਣਕਾਰੀ ਰਾਜ ਸਭਾ ਵਿੱਚ ਦੇਸ਼ ਦੇ ਸਾਹਮਣੇ ਰੱਖੀ ਹੈ।

ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਵੀਰਵਾਰ ਨੂੰ ਦੇਸ਼ ਭਰ ਵਿੱਚ ਐਨਡੀਪੀਐਸ ਐਕਟ ਤਹਿਤ ਦਰਜ ਐਫਆਈਆਰਜ਼ ਦੀ ਸੰਖਿਆ ਦੇ ਪੂਰੇ ਵੇਰਵੇ ਦਿੱਤੇ। ਨਿਤਿਆਨੰਦ ਰਾਏ ਨੇ ਦੇਸ਼ ਵਿੱਚ ਨਸ਼ਾਖੋਰੀ ਨੂੰ ਰੋਕਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਚੁੱਕੇ ਗਏ ਵੱਖ-ਵੱਖ ਉਪਾਵਾਂ ਬਾਰੇ ਵੀ ਵਿਸਥਾਰ ਨਾਲ ਦੱਸਿਆ।

ਕਾਂਗਰਸੀ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਏਂ ਉਨ੍ਹਾਂ ਦੱਸਿਆ ਕਿ ਸਾਲ 2019 ਤੋਂ 2021 ਦਰਮਿਆਨ ਉੱਤਰ ਪ੍ਰਦੇਸ਼ (31,482) ਵਿੱਚ ਨਸ਼ਿਆਂ ਨਾਲ ਸਬੰਧਤ ਸਭ ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਬਾਅਦ ਮਹਾਰਾਸ਼ਟਰ (28,959) ਅਤੇ ਪੰਜਾਬ (28,417) ਹਨ। ਅੰਕੜੇ ਦੱਸਦੇ ਹਨ ਕਿ ਪੰਜਾਬ ਵਿੱਚ 2019 ਵਿੱਚ ਐਨਡੀਪੀਐਸ ਐਕਟ ਤਹਿਤ 11,536, 2020 ਵਿੱਚ 6909 ਅਤੇ ਸਾਲ 2021 ਵਿੱਚ 9972 ਐਫਆਈਆਰ ਦਰਜ ਕੀਤੀਆਂ ਗਈਆਂ।

ਪੰਜਾਬ ਸੀਐਮ ਮਾਨ ਨੇ ਪੰਜਾਬ ‘ਚ ਨਸ਼ਿਆਂ ਖਿਲਾਫ ਕੀਤਾ ਜੰਗ ਦਾ ਐਲਾਨ

ਪਿਛਲੇ ਮਹੀਨੇ, ਪੰਜਾਬ ਪੁਲਿਸ ਨੇ ਜੁਲਾਈ 2021 ਵਿੱਚ ਇਸ ਸਬੰਧੀ ਐਲਾਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਨਸ਼ਾ ਵਿਰੋਧੀ ਮੁਹਿੰਮ ਦਾ ਡਾਟਾ ਸਾਂਝਾ ਕੀਤਾ ਸੀ। ਇਸ ‘ਚ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਮੁੱਖ ਮੰਤਰੀ ਦੀ ਲੜਾਈ ਦੇ ਹਿੱਸੇ ਵਜੋਂ, 5 ਜੁਲਾਈ, 2022 ਤੋਂ 7 ਜੁਲਾਈ, 2023 ਤੱਕ ਇੱਕ ਸਾਲ ਦੀ ਮਿਆਦ ਵਿੱਚ ਐਨਡੀਪੀਐਸ ਐਕਟ ਤਹਿਤ 12,218 ਐਫਆਈਆਰ ਦਰਜ ਕੀਤੀਆਂ ਗਈਆਂ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਤੋਂ ਇਹ ਵੀ ਪਤਾ ਲੱਗਦਾ ਹੈ ਕਿ ਸਾਲ 2020 ਵਿੱਚ ਪੰਜਾਬ ਵਿੱਚ ਅਜਿਹੇ ਮਾਮਲਿਆਂ ਵਿੱਚ ਕਾਫੀ ਕਮੀ ਆਈ ਹੈ।

ਨਾਰਕੋਟਿਕਸ ਕੰਟਰੋਲ ਬਿਊਰੋ ਨੂੰ ਹੋਰ ਮਜ਼ਬੂਤ ​​ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਮੁਹਿੰਮ

ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਅੰਮ੍ਰਿਤਸਰ, ਗੁਹਾਟੀ, ਚੇਨਈ ਅਤੇ ਅਹਿਮਦਾਬਾਦ ਵਿਖੇ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਚਾਰ ਨਵੇਂ ਖੇਤਰੀ ਦਫ਼ਤਰਾਂ ਅਤੇ ਗੋਰਖਪੁਰ, ਨਿਊ ਜਲਪਾਈਗੁੜੀ, ਅਗਰਤਲਾ, ਪਾਸੀਘਾਟ/ਲੋਅਰ ਸਿਆਂਗ ਅਤੇ ਰਾਏਪੁਰ ਵਿਖੇ ਪੰਜ ਨਵੇਂ ਖੇਤਰੀ ਦਫ਼ਤਰਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ ਹੈ।

ਮੰਤਰੀ ਨੇ ਕਿਹਾ ਕਿ NCB ਦੇ 12 ਸਬ-ਜ਼ੋਨਲ ਦਫਤਰਾਂ ਨੂੰ ਅੰਮ੍ਰਿਤਸਰ, ਦੇਹਰਾਦੂਨ, ਸ਼੍ਰੀਨਗਰ, ਜੈਪੁਰ, ਰਾਂਚੀ, ਭੁਵਨੇਸ਼ਵਰ, ਇੰਫਾਲ, ਗੋਆ, ਭੋਪਾਲ, ਕੋਚੀਨ, ਵਿਸ਼ਾਖਾਪਟਨਮ, ਹੈਦਰਾਬਾਦ ਵਿਖੇ ਜ਼ੋਨਲ ਦਫਤਰਾਂ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ​​ਕਰਨ ਲਈ NCB ਵਿੱਚ 425 ਨਵੀਆਂ ਅਸਾਮੀਆਂ ਵੀ ਬਣਾਈਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Action against DrugsAnti-Drug Campaign PunjabDrug in Punjabdrugs caseDrugs Case in IndiaFIRsNarcotics Control BureauNDPS ActNityananda Roypro punjab tvpunjab newspunjabi newsRajya SabhaUnion Home Ministry
Share212Tweet133Share53

Related Posts

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਰੇਲਵੇ ਲਾਈਨ ‘ਤੇ ਹੋਇਆ ਧਮਾਕਾ, ਮਾਲ ਗੱਡੀ ਦਾ ਇੰਜਣ ਨੁਕਸਾਨਿਆ ਗਿਆ; ਲੋਕੋ ਪਾਇਲਟ ਜ਼ਖਮੀ

ਜਨਵਰੀ 24, 2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਜਨਤਾ ਨਾਲ ਜੁੜਨ ਲਈ ਭਾਰਤ ਦੇ ਪਹਿਲੇ ਏਆਈ-ਈਨੇਬਲਡ ਵੈੱਬ ਪੋਰਟਲ ਨੂੰ ਕੀਤਾ ਲਾਂਚ

ਜਨਵਰੀ 23, 2026

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਜਨਵਰੀ 23, 2026

ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ : ਕੇਜਰੀਵਾਲ ਨੇ ਕਿਹਾ, “ਹੁਣ ਕੋਈ ਵੀ ਬਿਮਾਰੀ ਨਾਲ ਨਹੀਂ ਮਰੇਗਾ, 10 ਲੱਖ ਰੁਪਏ ਦਾ ਮੁਫ਼ਤ ਇਲਾਜ ਹੋਵੇਗਾ ਉਪਲਬਧ

ਜਨਵਰੀ 22, 2026
Load More

Recent News

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ‘ਚ ਸੰਗਤਾਂ ਦਾ ਆਇਆ ਹੜ੍ਹ ਕੁਝ ਇਸ ਤਰਾਂ ਹੋਈ ਅਲੌਕਿਕ ਸਮਾਗਮ ਦੀ ਸ਼ੁਰੂਆਤ

ਜਨਵਰੀ 24, 2026

ਤਖ਼ਤ ਸ੍ਰੀ ਹੁਜ਼ੂਰ ਸਾਹਿਬ, ਨਾਂਦੇੜ ਵਿਖੇ ਮਨਾਇਆ ਜਾ ਰਿਹਾ ਰਿਹਾ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ,ਦੇਸ਼ ਭਰ ਦੇ ਵੱਡੇ ਸਿਆਸੀ ਆਗੂ ਸਮਾਗਮ ‘ਚ ਹੋ ਰਹੇ ਸ਼ਾਮਿਲ

ਜਨਵਰੀ 24, 2026

ਕਸ਼ਮੀਰ ਤੋਂ ਹਿਮਾਚਲ ਤੋਂ ਉਤਰਾਖੰਡ ਤੱਕ 500 ਤੋਂ ਵੱਧ ਸੜਕਾਂ ਬੰਦ, ਉਡਾਣਾਂ ਰੱਦ, ਠੰਡ ਨਾਲ ਕੰਬ ਰਿਹਾ ਉੱਤਰੀ ਭਾਰਤ

ਜਨਵਰੀ 24, 2026

Viral Penguin Meme Trend: ਵਾਇਰਲ ‘ਪੈਂਗੁਇਨ ਮੀਮ’ ਟ੍ਰੈਂਡ ਵਿੱਚ ਸ਼ਾਮਲ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜਨਵਰੀ 24, 2026

ਟਰੰਪ ਦੀ ‘ਨੇੜਿਓਂ ਨਜ਼ਰ ਰੱਖਣ’ ਵਾਲੀ ਚੇਤਾਵਨੀ ‘ਤੇ ਈਰਾਨ ਦਾ ਆਇਆ ਸਖ਼ਤ ਜਵਾਬ, ਕਿਹਾ ”ਕਿਸੇ ਵੀ ਹਮਲੇ ਨੂੰ ਮੰਨਿਆ ਜਾਵੇਗਾ…”

ਜਨਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.