ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਲੈਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸ ਦੇਈਏ ਕਿ ਇਹ ਧਮਕੀ ਈ-ਮੇਲ ਰਾਹੀਂ ਮਿਲੀ ਹੈ।
ਦੱਸ ਦੇਈਏ ਕਿ ਵੱਡੀ ਗਿਣਤੀ ਵਿੱਚ ਪੁਲਿਸ ਦੀਆਂ ਟੀਮਾਂ ਅਦਾਲਤ ਪਹੁੰਚ ਚੁੱਕੀਆਂ ਹਨ। ਜਾਂਚ ਵਿੱਚ ਜੁੱਟ ਗਈ ਹੈ। ਇਸ ਦੇ ਨਾਲ ਹੀ ਬੰਬ ਨਿਰੋਧਕ ਦਸਤੇ ਵੀ ਮੌਕੇ ‘ਤੇ ਅਦਾਲਤ ‘ਚ ਪਹੁੰਚ ਗਏ ਹਨ।
ਜਾਣਕਾਰੀ ਅਨੁਸਾਰ ਪ੍ਰਸ਼ਾਸ਼ਨ ਅਲਰਟ ਤੇ ਹੋ ਗਿਆ ਹੈ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੋਰਟ ਨੂੰ ਖਾਲੀ ਕਰਵਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਨੇੜੇ ਲੱਗਦੇ ਭਾਰੀ ਭੀੜ ਵਾਲੇ ਇਲਾਕੇ ਜਿਵੇਂ Elante Mall ਤੇ ਹਾਈ ਕੋਰਟ ਨੂੰ ਜਾਣ ਵਾਲੇ ਰਸਤੇ ਵੀ ਖਾਲੀ ਕਰਵਾ ਦਿੱਤੇ ਗਏ ਹਨ।