ਚੰਡੀਗੜ੍ਹ: ਰਿਸ਼ਵਤ ਲੈਣ ਦੇ ਮਾਮਲੇ ‘ਚ ਮੁਅੱਤਲ ਕੀਤੀ ਗਈ ਪੰਜਾਬ ਪੁਲਿਸ (Punjab Police) ਦੀ ਇੰਸਪੈਕਟਰ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵੱਲੋਂ ਮੁਅੱਤਲ ਕਰਨ ‘ਤੇ ਰੋਕ ਲਗਾਈ ਗਈ ਹੈ। ਹਾਈਕੋਰਟ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰੇਟ ਦੇ ਥਾਣਾ ਸਰਾਭਾ ਨਗਰ ਵਿਚ ਤਾਇਨਾਤ ਸਾਬਕਾ ਐੱਸਐੱਚਓ ਇੰਸਪੈਕਟਰ ਅਮਨਜੋਤ ਕੌਰ (SHO Inspector Amanjot Kaur) ਦੀ ਮੁਅੱਤਲੀ ‘ਤੇ ਰੋਕ ਲਗਾਈ ਗਈ ਹੈ।
ਦੱਸ ਦਈਏ ਕਿ ਮੁਅੱਤਲ ਕੀਤੇ ਜਾਣ ਤੋਂ ਬਾਅਦ ਇੰਸਪੈਕਟਰ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਇਹ ਹੁਕਮ ਜਾਰੀ ਕੀਤਾ। ਇਸ ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ 2023 ਨੂੰ ਹੋਵੇਗੀ।
ਹਾਈਕੋਰਟ ‘ਚ ਪਾਈ ਗਈ ਪਟੀਸ਼ਨ ਵਿੱਚ ਇੰਸਪੈਕਟਰ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਕਿਸੇ ਤੋਂ ਕੋਈ ਰਿਸ਼ਵਤ ਨਹੀਂ ਲਈ ਹੈ। ਉਸ ਨੇ ਇਹ ਵੀ ਕਿਹਾ ਕਿ ਉਸ ਨੂੰ ਮੁਅੱਤਲੀ ਤੋਂ ਪਹਿਲਾਂ ਉਸ ਨੂੰ ਕੋਈ ਨੋਟਿਸ ਨਹੀਂ ਦਿੱਤਾ ਗਿਆ ਅਤੇ ਨਾ ਹੀ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਗਿਆ। ਉਸ ਨੂੰ ਅਚਾਨਕ ਮੁਅੱਤਲ ਕਰ ਦਿੱਤਾ ਗਿਆ ਅਤੇ ਉਸ ਵਿਰੁੱਧ ਵਿਭਾਗੀ ਜਾਂਚ ਵੀ ਕੀਤੀ ਗਈ। ਅਦਾਲਤ ਦੇ ਹੁਕਮਾਂ ਤੋਂ ਬਾਅਦ ਉਸ ਨੂੰ ਅਜੇ ਤੱਕ ਪੋਸਟਿੰਗ ਨਹੀਂ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਇੰਸਪੈਕਟਰ ਅਮਨਜੋਤ ਕੌਰ ਨੂੰ ਇੱਕ ਸਾਲ ਪੁਰਾਣੇ ਕੇਸ ਵਿੱਚ ਮੁਅੱਤਲ ਕਰ ਦਿੱਤਾ ਗਿਆ ਸੀ ਜਦੋਂ ਉਹ ਮੁਹਾਲੀ ਵਿੱਚ ਸਾਈਬਰ ਕਰਾਈਮ ਸੈੱਲ ਵਿੱਚ ਤਾਇਨਾਤ ਸੀ। ਉਸ ‘ਤੇ 9 ਦਸੰਬਰ, 2021 ਨੂੰ ਪਿੰਡ ਸੈਣੀ ਮਾਜਰਾ ਦੇ ਵਾਸੀ ਵੱਲੋਂ ਦਰਜ ਕਰਵਾਏ ਗਏ ਕੇਸ ਵਿੱਚ 1 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h