Punjab and Haryana Weather on 2nd January: ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਹਰਿਆਣਾ ਅਤੇ ਪੰਜਾਬ ‘ਚ ਸੀਤ ਲਹਿਰ ਦੀ ਵੀ ਵਾਪਸੀ ਹੋਈ ਹੈ। ਸੋਮਵਾਰ ਨੂੰ ਹਰਿਆਣਾ-ਪੰਜਾਬ ਦੇ ਕਈ ਇਲਾਕਿਆਂ ਨੂੰ ਸੰਘਣੀ ਧੁੰਦ ਨੇ ਆਮ ਜਨ ਜੀਵਨ ਪ੍ਰਭਾਵਿੱਤ ਕੀਤਾ। ਇਸ ਦੇ ਨਾਲ ਹੀ ਲਗਾਤਾਰ ਮੌਸਮ ਵਿਭਾਗ ਧੁੰਦ ਨੂੰ ਲੈ ਕੇ ਵਾਰ-ਵਾਰ ਅਲਰਟ ਜਾਰੀ ਕਰ ਰਿਹਾ ਹੈ। ਉਧਰ ਪੰਜਾਬ ਦਾ ਦੁਆਬ-ਮਾਝਾ ਸਵੇਰੇ 2 ਵਜੇ ਤੋਂ ਹੀ ਧੁੰਦ ਦੀ ਲਪੇਟ ‘ਚ ਹੈ।
ਮੌਸਮ ਵਿਭਾਗ ਨੇ ਸਵੇਰੇ 7 ਵਜੇ ਸੈਟੇਲਾਈਟ ਤਸਵੀਰ ਸ਼ੇਅਰ ਕਰਕੇ ਲੋਕਾਂ ਨੂੰ ਸੀਤ ਲਹਿਰ ਤੇ ਧੁੰਦ ਬਾਰੇ ਸੁਚੇਤ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ 4 ਦਿਨਾਂ ਤੱਕ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਦੀ ਚੇਤਾਵਨੀ ਜਾਰੀ ਕੀਤੀ। ਮੌਸਮ ਵਿਭਾਗ ਮੁਤਾਬਕ ਪੰਜਾਬ ਦਾ ਮਾਝਾ ਅਤੇ ਦੋਆਬਾ ਧੁੰਦ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਧੁੰਦ ਕਾਰਨ ਅੰਮ੍ਰਿਤਸਰ-ਚੰਡੀਗੜ੍ਹ ਅਤੇ ਅੰਮ੍ਰਿਤਸਰ-ਦਿੱਲੀ ਮਾਰਗ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ।
Observed #Minimum #Temperature over #Punjab, #Haryana & #Chandigarh dated 02 JANUARY 2023 pic.twitter.com/gLXjsitCZj
— IMD Chandigarh (@IMD_Chandigarh) January 2, 2023
ਫਲਾਈਟਾਂ ਤੇ ਟ੍ਰੇਨਾਂ ਪ੍ਰਭਾਵਿੱਤ
ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀ ਧੁੰਦ ਦਾ ਅਸਰ ਦੇਖਣ ਨੂੰ ਮਿਲਿਆ। ਦੁਪਹਿਰ 2:30 ਵਜੇ ਪੁਣੇ ਤੋਂ ਅੰਮ੍ਰਿਤਸਰ ਲੈਂਡ ਲਈ ਇੰਡੀਗੋ ਦੀ ਫਲਾਈਟ ਰੱਦ ਕਰ ਦਿੱਤੀ ਗਈ। ਇਸ ਦੇ ਨਾਲ ਹੀ ਅੰਮ੍ਰਿਤਸਰ ਤੋਂ ਸਵੇਰੇ 2:55 ਵਜੇ ਉਡਾਣ ਭਰਨ ਵਾਲੀ ਫਲਾਈਟ ਨੂੰ ਵੀ ਰੱਦ ਕਰ ਦਿੱਤਾ ਗਿਆ।
IX138 ਸ਼ਾਰਜਾਹ ਅੰਮ੍ਰਿਤਸਰ ਏਅਰ ਇੰਡੀਆ ਐਕਸਪ੍ਰੈਸ 1.40 ਘੰਟੇ ਦੇਰੀ ਨਾਲ ਉਤਰੀ। ਦਿੱਲੀ-ਅੰਮ੍ਰਿਤਸਰ 6E641 ਇੰਡੀਗੋ ਸਵੇਰੇ 7.05 ਵਜੇ ਲੈਂਡਿੰਗ ਕਰਨ ਲਈ 1.15 ਮਿੰਟ ਦੀ ਦੇਰੀ ਨਾਲ ਚੱਲ ਰਹੀ ਸੀ। ਮੁੰਬਈ ਤੋਂ ਅੰਮ੍ਰਿਤਸਰ ਜਾਣ ਵਾਲੀ ਇੰਡੀਗੋ ਦੀ 6E5278 ਫਲਾਈਟ ਮੁੰਬਈ ਤੋਂ 1 ਘੰਟਾ ਲੇਟ ਹੋਵੇਗੀ।
ਧੁੰਦ ਦਾ ਅਸਰ ਰੇਲ ਗੱਡੀਆਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ-ਅੰਮ੍ਰਿਤਸਰ ਰੂਟ ‘ਤੇ ਚੱਲਣ ਵਾਲੀਆਂ ਟਰੇਨਾਂ ਪਹਿਲਾਂ ਹੀ ਅੱਧਾ ਘੰਟਾ ਦੇਰੀ ਨਾਲ ਚੱਲ ਰਹੀਆਂ ਹਨ। ਉੱਤਰੀ ਰੇਲਵੇ ਨੇ ਯਾਤਰੀਆਂ ਨੂੰ ਇਹ ਵੀ ਸੁਝਾਅ ਦਿੱਤਾ ਹੈ ਕਿ ਉਹ ਰੇਲਗੱਡੀ ਫੜਨ ਤੋਂ ਪਹਿਲਾਂ ਰੇਲਵੇ ਸੂਚਨਾ ਵੈੱਬਸਾਈਟ ਤੋਂ ਰੇਲਗੱਡੀ ਦੀ ਲਾਈਵ ਸਥਿਤੀ ਦੀ ਜਾਂਚ ਕਰਨ ਤੋਂ ਬਾਅਦ ਹੀ ਰੇਲਵੇ ਸਟੇਸ਼ਨ ‘ਤੇ ਪਹੁੰਚਣ।
ਪੰਜਾਬ ਅਤੇ ਹਰਿਆਣਾ ਦੇ ਸ਼ਹਿਰਾਂ ‘ਚ ਘੱਟੋ-ਘੱਟ ਤਾਪਮਾਨ
ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 4.0 ਡਿਗਰੀ ਸੈਲਸੀਅਸ ਰਿਹਾ।
ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਰਿਹਾ।
ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 14.8 ਡਿਗਰੀ ਸੈਲਸੀਅਸ ਰਿਹਾ।
ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 9.0 ਡਿਗਰੀ ਸੈਲਸੀਅਸ ਰਿਹਾ।
ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ 5.4 ਡਿਗਰੀ ਸੈਲਸੀਅਸ ਰਿਹਾ।
ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h