ਪੰਜਾਬ ਵਿਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਬਠਿੰਡਾ ਵਿਖੇ ਸਾਬਕਾ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫਰੰਸ ਦੌਰਾਨ ਉਹਨਾਂ ਕਿਹਾ ਕਿ ਅੰਮ੍ਰਿਤਪਾਲ ਦਾ ਭਗਵੰਤ ਮਾਨ ਅਤੇ ਕੇਜਰੀਵਾਲ ਨਾਲ ਕੀ ਰਿਸ਼ਤਾ ਹੈ। ਇਸ ਨੂੰ ਹਰ ਪੰਜਾਬੀ ਜਾਨਣਾ ਚਾਹੁੰਦਾ ਹੈ ਕਿਉਂਕਿ ਸ਼ਰੇਆਮ ਥਾਣੇ ‘ਤੇ ਕਬਜ਼ਾ ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ ਅਤੇ ਮੌਜੂਦਾ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣਾ ਕਈ ਤਰਾਂ ਦੇ ਸਵਾਲ ਖੜ੍ਹੇ ਕਰ ਰਿਹਾ ਹੈ। ਜੇਕਰ ਇਹ ਮੌਜੂਦਾ ਸਰਕਾਰ ਦੀ ਮਿਲੀਭੁਗਤ ਤੋਂ ਬਿਨਾਂ ਹੋਇਆ ਹੈ ਤਾਂ ਭਗਵੰਤ ਮਾਨ ਸਰਕਾਰ ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੀ।
ਪੰਜਾਬ ਦੇ ਵਿਗੜਦੇ ਹਲਾਤਾਂ ਤੋਂ ਸਾਫ਼ ਜ਼ਾਹਰ ਹੋ ਗਿਆ ਹੈ ਕਿ ਭਗਵੰਤ ਮਾਨ ਸਰਕਾਰ ਬੁਰੀ ਤਰ੍ਹਾਂ ਫੇਲ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਗ਼ੈਰ ਕਾਨੂੰਨੀ ਫਾਈਵ ਸਟਾਰ ਸਹੂਲਤਾਂ ਮਿਲਦੀਆਂ ਹਨ ਜੇਲਾਂ ਵਿੱਚ ਕੈਦੀਆਂ ਨੂੰ ਮੋਬਾਇਲ ਫੋਨ ਇੰਟਰਨੈੱਟ ਦੀ ਸੁਵਿਧਾ ਦਿੱਤੀ ਜਾ ਰਹੀ ਹੈ ਅਤੇ ਉਹਨਾਂ ਵੱਲੋਂ ਲਗਾਤਾਰ ਪੰਜਾਬ ਵਿਚ ਅਜਿਹੀ ਘਟਨਾ ਕਰਮਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਭਗਵੰਤ ਮਾਨ ਸਰਕਾਰ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਇਹ ਕਿਹੋ ਜਿਹੀ ਸਰਕਾਰ ਹੈ। ਜਿਸ ਨੇ ਪਹਿਲੇ ਸਾਲ ਹੀ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਿਆ ਹੈ।
ਸਰਕਾਰ ਕੁੱਲ ਆਮਦਨ ਦੇ ਸਾਧਨ ਬਣਦੇ ਜਾ ਰਹੇ ਹਨ ਪਰ ਖਰਚਾ ਸਰਕਾਰ ਦੁੱਗਣੇ ਪੱਧਰ ‘ਤੇ ਕਰ ਰਹੀ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ‘ਤੇ ਬੋਲਦੇ ਹੋਏ ਕਿਹਾ ਕਿ ਇਸ ਬਜਟ ਵਿੱਚ ਆਮ ਲੋਕਾਂ ਲਈ ਕੁੱਝ ਨਹੀਂ ਹੈ। ਸਰਕਾਰ ਵੱਲੋਂ ਜੋ ਸ਼ਰਾਬ ਨੀਤੀ ਲਿਆਂਦੀ ਜਾ ਰਹੀ ਹੈ, ਇਹ ਸ਼ਰਾਬ ਨੀਤੀ ਭਲਾ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਲਾਗੂ ਕੀਤੀ ਗਈ ਸੀ। ਕਿਉਂਕਿ ਇਨ੍ਹਾਂ ਵੱਲੋਂ ਚਾਰ ਸੂਬਿਆਂ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਲਈ ਸ਼ਰਾਬ ਕਾਰੋਬਾਰੀਆਂ ਤੋਂ ਪੈਸੇ ਲਏ ਸਨ ਅਤੇ ਹੁਣ ਉਨ੍ਹਾਂ ਹੀ ਕਾਰੋਬਾਰੀਆਂ ਹੱਥ ਭਗਵੰਤ ਮਾਨ ਸਰਕਾਰ ਸ਼ਰਾਬ ਦਾ ਕਾਰੋਬਾਰ ਸੋਪਣ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h