ਸ਼ੁੱਕਰਵਾਰ, ਮਈ 22, 2026 03:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

ਪੰਜਾਬ ਨੇ ਉਤਪਾਦਨ ਖੇਤਰ ‘ਚ 300 ਤੋਂ ਵੱਧ ਉਦਯੋਗਿਕ ਪ੍ਰਾਜੈਕਟ ਕੀਤੇ ਆਕਰਸ਼ਿਤ: ਅਨਮੋਲ ਗਗਨ ਮਾਨ

Punjab's New Industrial Policy: ਅਨਮੋਲ ਗਗਨ ਮਾਨ ਨੇ ਨਿਵੇਸ਼ ਦੇ ਵਾਧੇ ਬਾਰੇ ਆਸ ਪ੍ਰਗਟ ਕਰਦੇ ਹੋਏ ਕਿਹਾ, “ਇਸ ਸਾਲ ਦੀ ਸੁਰੂਆਤ ਵਿੱਚ ਪੰਜਾਬ ਦੇ ਉਤਪਾਦਨ ਖੇਤਰ ਵਿੱਚ ਬੇਮਿਸਾਲ ਵਾਧਾ ਹੋਇਆ ਹੈ।"

by ਮਨਵੀਰ ਰੰਧਾਵਾ
ਮਈ 22, 2023
in ਕਾਰੋਬਾਰ, ਪੰਜਾਬ
0

Investments in Punjab’s Manufacturing Sector: ਸੂਬਾ ਸਰਕਾਰ ਵੱਲੋਂ ਪੇਸ਼ ਕੀਤੀ ਗਈ ਨਵੀਂ ਉਦਯੋਗਿਕ ਨੀਤੀ ਅਤੇ ਕਾਰੋਬਾਰ ਸਥਾਪਤ ਕਰਨ ਸਬੰਧੀ ਰਾਜ ਸਰਕਾਰ ਦੀਆਂ ਪਹਿਲਕਦਮੀਆਂ ਨੇ ਉਦਯੋਗਿਕ ਖੇਤਰ ਵਿੱਚ ਨਿਵੇਸ਼ ਨੂੰ ਵੱਡਾ ਹੁਲਾਰਾ ਦਿੱਤਾ ਹੈ। ਪੰਜਾਬ ਵੱਲੋਂ ਜਨਵਰੀ 2023 ਤੋਂ ਮਾਰਚ 2023 ਤੱਕ ਕੁੱਲ 507 ਉਦਯੋਗਿਕ ਪ੍ਰਾਜੈਕਟ ਹਾਸਲ ਕੀਤੇ ਗਏ ਹਨ, ਜਿਨਾਂ ਵਿੱਚੋਂ 318 ਪ੍ਰਾਜੈਕਟ ਉਤਪਾਦਨ ਖੇਤਰ, 139 ਸੇਵਾ ਖੇਤਰ ਅਤੇ 50 ਰੀਅਲ ਅਸਟੇਟ ਸੈਕਟਰ ਨਾਲ ਸਬੰਧਤ ਹਨ। ਨਿਵੇਸ਼ਾਂ ਵਿੱਚ ਮਜ਼ਬੂਤ ਵਾਧਾ ਆਪਣੇ ਉਤਪਾਦਨ ਕਾਰਜਾਂ ਦਾ ਵਿਸਤਾਰ ਕਰਨ ਦੇ ਯਤਨ ਕਰ ਰਹੇ ਨਵੇਂ ਕਾਰੋਬਾਰਾਂ ਲਈ ਸੂਬੇ ਵਿੱਚ ਮਜਬੂਤ ਸੰਭਾਵਨਾਵਾਂ ਅਤੇ ਖਿੱਚ ਨੂੰ ਦਰਸਾਉਂਦਾ ਹੈ।

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਅਨਮੋਲ ਗਗਨ ਮਾਨ ਦੀ ਮੌਜੂਦਗੀ ਵਿਚ 5ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ- 2023 ਵਿਚ ਉਦਯੋਗਿਕ ਅਤੇ ਕਾਰੋਬਾਰ ਵਿਕਾਸ ਨੀਤੀ -2022 ਦਾ ਉਦਘਾਟਨ ਕੀਤਾ ਗਿਆ।

ਇੱਕ ਰਣਨੀਤਕ ਸਥਿਤੀ, ਹੁਨਰਮੰਦ ਮਨੁੱਖੀ-ਸ਼ਕਤੀ ਅਤੇ ਨਿਵੇਸ਼ਕ ਪੱਖੀ ਨੀਤੀਆਂ ਦੇ ਨਾਲ, ਪੰਜਾਬ ਘਰੇਲੂ ਅਤੇ ਅੰਤਰਰਾਸ਼ਟਰੀ ਨਿਵੇਸ਼ਕਾਂ ਲਈ ਇੱਕ ਮਨਪਸੰਦ ਸਥਾਨ ਬਣ ਗਿਆ ਹੈ ਜੋ ਰਾਜ ਦੀ ਵਿਸ਼ਾਲ ਨਿਰਮਾਣ ਸਮਰੱਥਾ ਦਾ ਲਾਭ ਉਠਾਉਣਾ ਚਾਹੁੰਦੇ ਹਨ। ਰਾਜ ਨੇ ਆਟੋਮੋਟਿਵ, ਫੂਡ ਪ੍ਰੋਸੈਸਿੰਗ, ਫਾਰਮਾਸਿਊਟੀਕਲ, ਅਤੇ ਨਵਿਆਉਣਯੋਗ ਊਰਜਾ ਸਮੇਤ ਵੱਖ-ਵੱਖ ਖੇਤਰਾਂ ਵਿੱਚ ਮਹੱਤਵਪੂਰਨ ਨਿਵੇਸ਼ ਆਕਰਸ਼ਿਤ ਕੀਤਾ ਹੈ।

ਇਹ ਵਿਭਿੰਨਤਾ ਵੱਖ-ਵੱਖ ਖੇਤਰਾਂ ਨੂੰ ਪੂਰਾ ਕਰਨ ਅਤੇ ਸਥਾਈ ਆਰਥਿਕ ਵਿਕਾਸ ਲਈ ਆਪਣੇ ਸਰੋਤਾਂ ਦਾ ਲਾਭ ਉਠਾਉਣ ਸਬੰਧੀ ਰਾਜ ਦੀ ਯੋਗਤਾ ਨੂੰ ਦਰਸਾਉਂਦੀ ਹੈ। ਨਿਵੇਸ਼ ਮੁੱਖ ਤੌਰ ‘ਤੇ ਐਗਰੀ ਅਤੇ ਫੂਡ ਪ੍ਰੋਸੈਸਿੰਗ (720 ਕਰੋੜ ਰੁਪਏ), ਐਨ.ਆਰ.ਐਸ.ਈ. ਪਾਵਰ ਪ੍ਰੋਜੈਕਟ (400 ਕਰੋੜ ਰੁਪਏ), ਫਾਰਮਾਸੂਟੀਕਲ (300 ਕਰੋੜ ਰੁਪਏ), ਅਤੇ ਆਟੋ ਤੇ ਆਟੋ ਕੰਪੋਨੈਂਟਸ (160 ਕਰੋੜ ਰੁਪਏ) ਵਿੱਚ ਕੀਤੇ ਗਏ ਹਨ। ਕੁਝ ਵੱਡੇ ਪ੍ਰੋਜੈਕਟ ਏਪੀਆਈਐਮਜੇਏ ਫਾਰਮਾਸਿਊਟੀਕਲ, ਸਟਾਰ ਫੂਡਜ, ਖੰਨਾ ਪੇਪਰ ਮਿੱਲਜ, ਮਾਈਂਡਰਗ ਬਾਇਓਲੋਜਿਕਸ, ਰਘੂਵੰਸ਼ੀ ਐਗਰੋ ਕੈਮੀਕਲਜ਼ ਅਤੇ ਬਾਇਓ ਫਿਊਲ, ਥਿੰਦ ਗ੍ਰੀਨ ਐਨਰਜੀ, ਐਡਲਰ ਵੁੱਡ, ਐਲਡੀਸੀਅਸ ਫਰੋਜ਼ਨ, ਜੈ ਪਾਰਵਤੀ ਫੋਰਜ, ਫੋਰਜ ਮੈਕ ਆਟੋ ਵਰਗੀਆਂ ਕੰਪਨੀਆਂ ਨਾਲ ਸਬੰਧਤ ਹਨ। ਨਿਵੇਸ਼ਾਂ ਵਿੱਚ ਇਹ ਵਾਧਾ ਸੂਬੇ ਦੇ ਵਪਾਰਕ ਮਾਹੌਲ ਵਿੱਚ ਕਾਰੋਬਾਰਾਂ ਦੇ ਵੱਧ ਰਹੇ ਵਿਸ਼ਵਾਸ਼ ਨੂੰ ਦਰਸਾਉਂਦਾ ਹੈ।

Investment Promotion Minister @AnmolGaganMaan has expressed optimism about investment surge,stating, "Punjab's manufacturing sector has witnessed exceptional growth at the start of this calendar yr, reflecting Punjab Govt’s commitment to creating a business-friendly environment." pic.twitter.com/pDQupiXKuH

— Government of Punjab (@PunjabGovtIndia) May 22, 2023

ਇਹ ਭਰਪੂਰ ਹੁੰਗਾਰਾ ਸੂਬਾ ਸਰਕਾਰ ਵੱਲੋਂ ਨਿਵੇਸ਼ਕ-ਪੱਖੀ ਨੀਤੀਆਂ ਨੂੰ ਲਾਗੂ ਕਰਨ, ਕਾਰੋਬਾਰ ਸ਼ੁਰੂ ਕਰਨ ਨੂੰ ਸੁਖਾਲਾ ਬਣਾਉਣ ਸਬੰਧੀ ਪਹਿਲਕਦਮੀਆਂ, ਨਿਵੇਸ਼ ਪੰਜਾਬ ਦੀ ਸਰਲ ਸਿੰਗਲ ਵਿੰਡੋ ਪ੍ਰਣਾਲੀ ਰਾਹੀਂ ਨਿਵੇਸ਼ਕਾਂ ਨੂੰ ਹੈਂਡਹੋਲਡਿੰਗ ਪ੍ਰਦਾਨ ਅਤੇ ਰੈਗੂਲੇਟਰੀ ਕਲੀਅਰੈਂਸ ਪ੍ਰਦਾਨ ਕਰਨਾ, ਅਤੇ ਸਮਾਂਬੱਧ ਢੰਗ ਨਾਲ ਵੱਖ-ਵੱਖ ਪ੍ਰੋਤਸਾਹਨ ਅਤੇ ਸਬਸਿਡੀਆਂ ਦੀ ਪੇਸ਼ਕਸ਼ ਕਰਨ ਸਦਕਾ ਸੰਭਵ ਹੋ ਸਕਿਆ ਹੈ। ਇਨਾਂ ਉਪਾਵਾਂ ਨੇ ਰਾਜ ਦੀ ਮੁਕਾਬਲੇਬਾਜ਼ੀ ਨੂੰ ਮਜਬੂਤ ਕੀਤਾ ਹੈ ਅਤੇ ਕਾਰੋਬਾਰਾਂ ਨੂੰ ਪੰਜਾਬ ਨੂੰ ਨਿਵੇਸ਼ ਲਈ ਆਪਣੇ ਤਰਜੀਹੀ ਸਥਾਨ ਵਜੋਂ ਚੁਣਨ ਲਈ ਉਤਸ਼ਾਹਿਤ ਕੀਤਾ ਹੈ।

ਇਨਵੈਸਟਮੈਂਟ ਪ੍ਰੋਤਸਾਹਨ ਮੰਤਰੀ, ਅਨਮੋਲ ਗਗਨ ਮਾਨ ਨੇ ਨਿਵੇਸ਼ ਦੇ ਵਾਧੇ ਬਾਰੇ ਆਸ ਪ੍ਰਗਟ ਕਰਦੇ ਹੋਏ ਕਿਹਾ, “ਇਸ ਸਾਲ ਦੀ ਸੁਰੂਆਤ ਵਿੱਚ ਪੰਜਾਬ ਦੇ ਉਤਪਾਦਨ ਖੇਤਰ ਵਿੱਚ ਬੇਮਿਸਾਲ ਵਾਧਾ ਹੋਇਆ ਹੈ, ਜੋ ਕਿ ਵਪਾਰ ਪੱਖੀ ਮਾਹੌਲ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਅਸੀਂ ਨਿਵੇਸ਼ਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਕਾਰੋਬਾਰ ਪ੍ਰਫੁੱਲਿਤ ਕਰਨ ਲਈ ਢੁਕਵਾਂ ਮਾਹੌਲ ਦਿੰਦੇ ਰਹਾਂਗੇ ਤਾਂ ਜੋ ਇਨਵੈਸਟ ਪੰਜਾਬ ਇੱਕ ਪ੍ਰਮੁੱਖ ਭੂਮਿਕਾ ਨਿਭਾਉਂਦੇ ਹੋਏ ਨਵੀਨਤਾ, ਰੁਜਗਾਰ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਦਾ ਰਹੇ।’’

ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਸਟੇਟ ਸਿੰਗਲ ਵਿੰਡੋ ਸਿਸਟਮ (ਇਨਵੈਸਟ ਪੰਜਾਬ ਬਿਜਨਸ ਫਸਟ ਪੋਰਟਲ) ਰਾਹੀਂ ਰੈਗੂਲੇਟਰੀ ਕਲੀਅਰੈਂਸ ਦੇਣ ਲਈ ਸੁਚਾਰੂ ਪ੍ਰਕਿਰਿਆ, ਰਾਜ ਨੂੰ ਉਤਪਾਦਨ ਖੇਤਰ ਲਈ ਨਿਵੇਸ਼ ਦੇ ਇੱਕ ਵਧੀਆ ਸਥਾਨ ਵਜੋਂ ਉਭਾਰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: anmol gagan maanIndustrial PolicyInvestments in PunjabManufacturing Sectorpro punjab tvpunjab governmentPunjab Investors' Summit 2023punjab newspunjabi news
Share212Tweet133Share53

Related Posts

ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਗ੍ਰਾਮ ਪੰਚਾਇਤ ਦੀ ਜਨਤਕ ਗਲੀ / ਰਸਤੇ ‘ਤੇ ਕੀਤਾ ਸੀ ਕਬਜ਼ਾ, ਹਾਈਕੋਰਟ ਨੇ ਪਟੀਸ਼ਨ ਖਾਰਜ ਕਰਦਿਆਂ 6 ਲੱਖ ਰੁਪਏ ਦਾ ਜੁਰਮਾਨਾ ਲਗਾਇਆ: ਬਲਤੇਜ ਪੰਨੂ

ਮਈ 22, 2026

ਪੰਜਾਬ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਵਾਪਸ ਲਈ ਹੜਤਾਲ : ਹਰਪਾਲ ਚੀਮਾ

ਮਈ 22, 2026

ਭਾਜਪਾ ਲੋਕਾਂ ਨੂੰ ਡਰਾਉਣ-ਧਮਕਾਉਣ ਅਤੇ ਪਾਰਟੀ ਵਿੱਚ ਸ਼ਾਮਲ ਕਰਨ ਲਈ ਈਡੀ ਤੇ ਸੀਬੀਆਈ ਦੀ ਦੁਰਵਰਤੋਂ ਕਰ ਰਹੀ ਹੈ: ਬਲਤੇਜ ਪੰਨੂ

ਮਈ 22, 2026

ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚਿਆ, ਪਰਿਵਾਰ ਨੇ ਆਸਥਾ ਦੀ ਡੋਰ ਫੜੀ ਅਤੇ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੱਖਿਅਕ

ਮਈ 22, 2026

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਗੈਸ ਸਿਲੰਡਰ ਬੁੱਕ ਕਰਨ ਲਈ ਹੁਣ ਦੇਣੇ ਪੈਣਗੇ ਇੰਨੇ ਪੈਸੇ; ਨਵੀਆਂ ਕੀਮਤਾਂ ਜਾਰੀ

ਮਈ 21, 2026
Load More

Recent News

ਟਵਿਸ਼ਾ ਸ਼ਰਮਾ ਮਾਮਲੇ ਨੇ ਲਿਆ ਨਵਾਂ ਮੋੜ, ਪਤੀ ਫਰਾਰ ਤੇ ਸੱਸ ਨਹੀਂ ਦੇ ਰਹੀ ਕਾਰਵਾਈ ‘ਚ ਸਹਿਯੋਗ

ਮਈ 22, 2026

NTA ਨੇ NEET UG 2026 ਫਾਰਮ ਫੀਸ ਰਿਫੰਡ ਪ੍ਰਕਿਰਿਆ ਕੀਤੀ ਸ਼ੁਰੂ, ਜਾਣੋ ਕਿੱਥੇ ਭਰ ਸਕਦੇ ਹਨ ਵਿਦਿਆਰਥੀ ਆਪਣੇ ਬੈਂਕ ਵੇਰਵੇ ?

ਮਈ 22, 2026

Weather Update: ਗਰਮੀ ਦੇ ਵਰਦੇ ਕਹਿਰ ਤੋਂ ਕਦੋਂ ਮਿਲੇਗੀ ਰਾਹਤ, ਮੌਸਮ ਵਿਭਾਗ ਦੀ Update

ਮਈ 22, 2026

ਈਡੀ ਨੇ ਸਾਬਕਾ ਡੀਸੀਪੀ ਨਾਲ ਜੁੜੇ ਫਿਰੌਤੀ ਰੈਕੇਟ ਦੇ ਮਾਮਲੇ ‘ਚ ਪੱਛਮੀ ਬੰਗਾਲ ‘ਚ ਕੀਤੀ ਛਾਪੇਮਾਰੀ

ਮਈ 22, 2026

ਦਵਾਰਕਾ ਐਕਸਪ੍ਰੈਸਵੇਅ ਨੇੜੇ ਪਲਾਸਟਿਕ ਫੈਕਟਰੀ ਵਿੱਚ ਲੱਗੀ ਅੱਗ, ਤੇਜ਼ ਅੱਗ ਤੇ ਧੂੰਏਂ ਕਾਰਨ ਡਰੇ ਲੋਕ

ਮਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.