Pedigree Selection Scheme of Nili Ravi: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਨੇ ਨੀਲੀ ਰਾਵੀ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਮੁਲਕ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਇਸ ਦੇਸੀ ਨਸਲ ਨੂੰ ਸੂਬੇ ਵਿੱਚ ਪ੍ਰਫੁੱਲਿਤ ਕਰਨ ਲਈ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਚਲਾਈ ਜਾ ਰਹੀ ਹੈ।
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਵੱਡੇ ਮਾਣ ਵਾਲੀ ਗੱਲ ਹੈ ਕਿਉਂਕਿ ਪੰਜਾਬ ਨੇ ਨੀਲੀ ਰਾਵੀ ਮੱਝਾਂ ਦੀ ਪੈਡਿਗਰੀ ਸਿਲੈਕਸ਼ਨ ਸਕੀਮ ਵਿੱਚ ਦੇਸ਼ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸਦੇ ਨਾਲ ਹੀ ਸੂਬੇ ਨੇ ਮੁਰਾਹ ਨਸਲ ਦੀਆਂ ਮੱਝਾਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ ਪੰਜਵਾਂ ਅਤੇ ਸਾਹੀਵਾਲ ਗਊਆਂ ਦੀ ਪ੍ਰੋਜਨੀ ਟੈਸਟਿੰਗ ਸਕੀਮ ਵਿੱਚ 6ਵਾਂ ਸਥਾਨ ਹਾਸਲ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਨੇ ਮੁਰਾਹ ਪ੍ਰੋਜਨੀ ਟੈਸਟਿੰਗ ਪ੍ਰਾਜੈਕਟ ਦਾ ਟੀਚਾ ਪਹਿਲਾਂ ਹੀ ਹਾਸਲ ਕਰ ਲਿਆ ਹੈ, ਜੋ ਸਾਲ 2024 ਵਿੱਚ ਪੂਰਾ ਕੀਤਾ ਜਾਣਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਮੁੱਖ ਮੰਤਵ ਇਨ੍ਹਾਂ ਤਿੰਨੇਂ ਨਸਲਾਂ ਦੀਆਂ ਵੱਧ ਦੁੱਧ ਦੇਣ ਦੀ ਸਮਰੱਥਾ ਰੱਖਣ ਵਾਲੀਆਂ ਮੱਝਾਂ ਤੇ ਗਊਆਂ ਵਿੱਚੋਂ ਉੱਚ ਪੱਧਰੀ ਨਸਲ ਦੇ ਸਾਨ੍ਹ ਪੈਦਾ ਕਰਨਾ ਸੀ।
ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਭਲਾਈ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਲੰਪੀ ਸਕਿੱਨ ਦੇ ਫੈਲਾਅ ਨੂੰ ਰੋਕਣ ਲਈ ਹੁਣ ਤੱਕ ਸੂਬੇ ਵਿੱਚ ਗਊਆਂ ਨੂੰ ਗੌਟ ਪੌਕਸ ਵੈਕਸੀਨ ਦੀਆਂ ਕੁੱਲ 25 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਸੂਬਾ ਪੱਧਰੀ ਮੁਹਿੰਮ ਤਹਿਤ ਟੀਕੇ ਲਗਾਏ ਜਾ ਰਹੇ ਹਨ ਅਤੇ ਸੂਬੇ ਵਿੱਚ ਮੂੰਹਖੁਰ ਦੀ ਬਿਮਾਰੀ ਦੀ ਰੋਕਥਾਮ ਲਈ ਵੈਕਸੀਨ ਲਗਾਉਣ ਲਈ ਜਲਦੀ ਹੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਨੇ ਵੱਛੀਆਂ/ਕੱਟੀਆਂ ਪੈਦਾ ਕਰਨ ਲਈ ਸੈਕਸਡ ਸੀਮਨ ਦੇ 75,000 ਟੀਕੇ ਵੀ ਖਰੀਦੇ ਹਨ ਤਾਂ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਤੋਂ ਇਲਾਵਾ ਨਰਾਂ ਦੀ ਸੰਭਾਲ ‘ਤੇ ਹੋਣ ਵਾਲੇ ਖਰਚਿਆਂ ਨੂੰ ਘਟਾਇਆ ਜਾ ਸਕੇ। ਸੂਬੇ ਦੇ ਸਾਰੇ ਪਸ਼ੂ ਹਸਪਤਾਲਾਂ/ਡਿਸਪੈਂਸਰੀਆਂ ਵਿੱਚ ਇਹ ਟੀਕੇ ਪਹਿਲਾਂ ਹੀ ਸਸਤੀਆਂ ਦਰਾਂ ‘ਤੇ ਉਪਲਬਧ ਕਰਵਾਏ ਜਾ ਚੁੱਕੇ ਹਨ ਜਿਸ ਦਾ ਉਦੇਸ਼ ਭਵਿੱਖ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਵਿੱਚ ਕਿਸਾਨਾਂ ਦੀ ਸਹਾਇਤਾ ਕਰਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h