ਮੰਗਲਵਾਰ, ਸਤੰਬਰ 2, 2025 04:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

by Gurjeet Kaur
ਅਕਤੂਬਰ 20, 2023
in ਪੰਜਾਬ
0
ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਤਹਿਤ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ

 

6854 ਪ੍ਰਾਜੈਕਟਾਂ ਲਈ 2006 ਕਰੋੜ ਰੁਪਏ ਮਨਜ਼ੂਰ ਕੀਤੇ

 

ਬਾਗ਼ਬਾਨੀ ਮੰਤਰੀ ਵੱਲੋਂ ਸਕੀਮ ਦੇ ਪ੍ਰਭਾਵੀ ਲਾਗੂਕਰਨ ਲਈ ਪਾਬੰਦ ਟੀਮ ਨੂੰ ਹੱਲਾਸ਼ੇਰੀ, ਪ੍ਰਸ਼ੰਸਾ ਪੱਤਰਾਂ ਨਾਲ ਕੀਤਾ ਸਨਮਾਨ

 

ਖੇਤੀ ਖੇਤਰ ‘ਚ ਨਵੀਨਤਮ ਖੋਜਾਂ ਲਈ ਦੋ ਵਿਗਿਆਨੀ ਵੀ ਸਨਮਾਨੇ
ਪੰਜਾਬ ਨੇ ਕਿਸਾਨਾਂ ਦੀ ਭਲਾਈ ਲਈ ਸਥਾਪਤ ਕੀਤੇ ਗਏ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ (ਏ.ਆਈ.ਐਫ) ਤਹਿਤ ਮਾਅਰਕਾ ਮਾਰਦਿਆਂ ਸਭ ਤੋਂ ਵੱਧ ਅਰਜ਼ੀਆਂ ਮਨਜ਼ੂਰ ਕਰਨ ਲਈ ਪੂਰੇ ਦੇਸ਼ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਉਪਲਬਧੀ ‘ਤੇ ਵਿਭਾਗ ਦੀ ਟੀਮ ਨੂੰ ਵਧਾਈ ਦਿੰਦਿਆਂ ਬਾਗ਼ਬਾਨੀ ਮੰਤਰੀ   ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਦਫ਼ਤਰ ਵਿਖੇ ਪੂਰੀ ਵਿਭਾਗੀ ਟੀਮ ਸਣੇ ਖੇਤੀ ਖੇਤਰ ‘ਚ ਨਵੀਨਤਮ ਖੋਜਾਂ ਲਈ ਦੋ ਵਿਗਿਆਨੀਆਂ ਦਾ ਸਨਮਾਨ ਕੀਤਾ।

ਸਕੀਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ  ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫ਼ੰਡ ਸਕੀਮ ਵਿੱਚ 6040 ਕਰੋੜ ਰੁਪਏ ਦੇ ਪ੍ਰਾਜੈਕਟਾਂ ਲਈ 11,831 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦੀ ਕਰਜ਼ਾ ਰਾਸ਼ੀ 3430 ਕਰੋੜ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ 6854 ਪ੍ਰਾਜੈਕਟਾਂ ਲਈ 2006 ਕਰੋੜ ਰੁਪਏ ਮਨਜ਼ੂਰ ਕੀਤੇ ਜਾ ਚੁੱਕੇ ਹਨ ਜਦਕਿ 463 ਕਰੋੜ ਰੁਪਏ ਦੇ ਪ੍ਰਾਜੈਕਟ ਵੈਰੀਫ਼ਿਕੇਸ਼ਨ ਪ੍ਰਕਿਰਿਆ ਅਧੀਨ ਹਨ।

ਬਾਗ਼ਬਾਨੀ ਮੰਤਰੀ ਨੇ ਦੱਸਿਆ ਕਿ ਮਨਜ਼ੂਰ ਕੀਤੇ ਗਏ 6854 ਪ੍ਰਾਜੈਕਟਾਂ ਨਾਲ ਪੰਜਾਬ ਭਾਰਤ ਵਿੱਚ ਪਹਿਲੇ ਨੰਬਰ ‘ਤੇ ਹੈ ਜਦਕਿ ਮੱਧਪ੍ਰਦੇਸ਼ ਨੇ 6751 ਅਰਜ਼ੀਆਂ ਨਾਲ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਮਹਾਰਾਸ਼ਟਰ, ਤਾਮਿਲਨਾਡੂ ਅਤੇ ਉੱਤਰ ਪ੍ਰਦੇਸ਼ ਕ੍ਰਮਵਾਰ 4629 ਅਰਜ਼ੀਆਂ, 4569 ਅਰਜ਼ੀਆਂ ਅਤੇ 2777 ਅਰਜ਼ੀਆਂ ਨਾਲ ਤੀਜੇ, ਚੌਥੇ ਤੇ ਪੰਜਵੇਂ ਸਥਾਨ ‘ਤੇ ਹਨ।

 

 

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਲਾਟ ਕੀਤੇ ਫ਼ੰਡਾਂ ਦੀ ਵਰਤੋਂ ਵਿੱਚ ਪੰਜਾਬ 42.56 ਫ਼ੀਸਦੀ ਫ਼ੰਡਾਂ ਦੀ ਵਰਤੋਂ ਕਰਕੇ ਦੇਸ਼ ਵਿੱਚ ਤੀਜੇ ਨੰਬਰ ‘ਤੇ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਤੋਂ ਇਸ ਸਕੀਮ ਦਾ ਲਾਭ ਲੈਣ ਵਾਲੇ ਮੋਹਰੀ ਜ਼ਿਲ੍ਹਿਆਂ ਵਿੱਚ ਪਟਿਆਲਾ, ਲੁਧਿਆਣਾ ਅਤੇ ਸੰਗਰੂਰ ਸ਼ਾਮਲ ਹਨ। ਤਿੰਨੋ ਜ਼ਿਲ੍ਹਿਆਂ ਵਿੱਚ ਪੂਰੇ ਰਾਜ ਤੋਂ ਮਨਜ਼ੂਰ ਕਰਜ਼ੇ ਦੀ ਰਕਮ ਦਾ ਲਗਭਗ ਇੱਕ ਤਿਹਾਈ ਹਿੱਸਾ ਹੈ। ਮੰਤਰੀ ਨੇ ਦੱਸਿਆ ਕਿ 30 ਸਤੰਬਰ ਨੂੰ ਸਮਾਪਤ ਹੋਈ ਦੂਜੀ ਵਿੱਤੀ ਤਿਮਾਹੀ ਤੱਕ ਕੁੱਲ 1571 ਕਰੋੜ ਰੁਪਏ ਵੰਡੇ ਗਏ, ਜੋ 30 ਜੂਨ, 2023 ਨੂੰ ਖ਼ਤਮ ਹੋਈ ਪਹਿਲੀ ਤਿਮਾਹੀ ਦੇ ਮੁਕਾਬਲੇ 96.67 ਫ਼ੀਸਦੀ ਵੱਧ ਹੈ।

ਕੈਬਨਿਟ ਮੰਤਰੀ ਵੱਲੋਂ ਇਸ ਸਕੀਮ ਦੇ ਲਾਗੂਕਰਨ ਲਈ ਵਿਭਾਗ ਦੀ ਟੀਮ ਜਿਸ ਵਿੱਚ ਨੋਡਲ ਅਫ਼ਸਰ ਸਹਾਇਕ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਕੇ.ਪੀ.ਐਮ.ਜੀ. (ਪੀ.ਐਮ.ਯੂ.) ਦੀ ਟੀਮ ਵੱਲੋਂ ਸ਼੍ਰੀਮਤੀ ਰਵਦੀਪ ਕੌਰ (ਟੀਮ ਲੀਡਰ), ਯੁਵਰਾਜ ਸਿੰਘ ਔਲਖ, ਮਨੀ ਮਿੱਤਲ ਅਤੇ ਨਿਤਿਆ ਤਿਵਾੜੀ (ਟੀਮ ਮੈਂਬਰ) ਨੂੰ ਵਧੀਆ ਕਾਰਗੁਜ਼ਾਰੀ ਲਈ ਸਨਮਾਨਿਤ ਕੀਤਾ ਗਿਆ।

ਦੱਸ ਦੇਈਏ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਵਿਕਾਸ ਫ਼ੰਡ ਸਕੀਮ ਤਹਿਤ ਖੇਤੀ ਤੇ ਬਾਗ਼ਬਾਨੀ ਫ਼ਸਲਾਂ ਦੀ ਕਟਾਈ ਪਿੱਛੋਂ ਪ੍ਰਬੰਧਨ ਅਤੇ ਪ੍ਰਾਇਮਰੀ ਪ੍ਰੋਸੈਸਿੰਗ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਲਾਭਪਾਤਰੀਆਂ ਨੂੰ 2 ਕਰੋੜ ਰੁਪਏ ਤੱਕ ਦੇ ਕਰਜ਼ਿਆਂ ‘ਤੇ 3 ਫ਼ੀਸਦੀ ਵਿਆਜ ਸਹਾਇਤਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕਰਜ਼ਿਆਂ ਦੀ ਕ੍ਰੈਡਿਟ ਗਾਰੰਟੀ ਫ਼ੀਸ ਦਾ ਭੁਗਤਾਨ ਵੀ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਏ.ਆਈ.ਐਫ. ਸਕੀਮ ਨੂੰ ਹੋਰ ਸਾਰੀਆਂ ਕੇਂਦਰੀ ਅਤੇ ਰਾਜ ਯੋਜਨਾਵਾਂ ਨਾਲ ਜੋੜਿਆ ਜਾ ਸਕਦਾ ਹੈ।

 

ਕੈਬਨਿਟ ਮੰਤਰੀ ਨੇ ਸਨਮਾਨੇ ਵਿਗਿਆਨੀ

 

ਇਸ ਦੌਰਾਨ ਕੈਬਨਿਟ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਖੇਤੀ ਖੇਤਰ ਵਿੱਚ ਅਹਿਮ ਖੋਜਾਂ ਕਰਨ ਅਤੇ ਕਿਸਾਨਾਂ ਲਈ ਲਾਭਕਾਰੀ ਸਕੀਮਾਂ ਬਣਾਉਣ ਵਾਲੇ ਵਿਗਿਆਨੀ ਡਾ. ਰਾਕੇਸ਼ ਸ਼ਾਰਦਾ ਅਤੇ ਡਾ. ਬੀ.ਵੀ.ਸੀ. ਮਹਾਜਨ ਨੂੰ ਵੀ ਸਨਮਾਨਤ ਕੀਤਾ।

 

ਸਾਇਲ ਐਂਡ ਵਾਟਰ ਇੰਜੀਨਿਅਰਿੰਗ ਵਿਭਾਗ ਪੀ.ਏ.ਯੂ. ਲੁਧਿਆਣਾ ਦੇ ਮੁਖੀ ਡਾ. ਰਾਕੇਸ਼ ਸ਼ਾਰਦਾ ਨੇ ਪੀ.ਪੀ.ਪੀ. ਮੋਡ ਅਧੀਨ ਕਿਸਾਨਾਂ ਲਈ ਇੱਕ ਕਨਾਲ ਦੇ ਪੌਲੀ ਹਾਊਸ ਦੀ ਸਕੀਮ ਤਿਆਰ ਕੀਤੀ ਹੈ ਅਤੇ ਵਿਭਾਗੀ ਨੋਡਲ ਅਫ਼ਸਰ ਸਹਾਇਕ ਡਾਇਰੈਕਟਰ ਡਾ. ਦਲਜੀਤ ਸਿੰਘ ਗਿੱਲ ਨਾਲ ਮਿਲ ਕੇ ਸਾਲ 2022-23 ਅਤੇ 2023-24 ਦੌਰਾਨ ਪੀ.ਪੀ.ਪੀ. ਮੋਡ ਅਧੀਨ ਕਿਸਾਨਾਂ ਲਈ 49 ਪੌਲੀ ਹਾਊਸ ਲਗਵਾਏ। ਫ਼ਸਲੀ ਵਿਭਿੰਨਤਾ ਨੂੰ ਅੱਗੇ ਲੈ ਕੇ ਜਾਣ ਵਾਸਤੇ ਇਸ ਸਕੀਮ ਨਾਲ ਝੋਨਾ ਲਾਉਣ ਵਾਲੇ ਕਿਸਾਨ ਸਿਰਫ਼ ਇੱਕ ਕਨਾਲ ਜ਼ਮੀਨ ਵਿੱਚੋਂ ਇੱਕ ਏਕੜ ਦੇ ਕਰੀਬ ਦੀ ਆਮਦਨ ਲੈ ਰਹੇ ਹਨ। ਬਾਗ਼ਬਾਨੀ ਵਿਭਾਗ ਨੇ ਕਿਸਾਨਾਂ ਲਈ ਇੱਕ ਅਜਿਹਾ ਮਾਡਲ ਤਿਆਰ ਕਰ ਵਿਖਾਇਆ ਹੈ ਜਿਸ ਨਾਲ ਕਿਸਾਨ ਫ਼ਸਲੀ ਵਿਭਿੰਨਤਾ ਵੱਲ ਉਤਸ਼ਾਹਤ ਹੋਏ ਹਨ।

 

ਇਸੇ ਤਰ੍ਹਾਂ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਸਿੱਧੇ ਮੰਡੀਕਰਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਵਾਸਤੇ ਆਨ-ਫ਼ਾਰਮ ਕੋਲਡ ਰੂਮ ਸਕੀਮ ਤਿਆਰ ਕਰਨ ਵਾਲੇ ਡਾ. ਬੀ.ਵੀ.ਸੀ. ਮਹਾਜਨ, ਡਾਇਰੈਕਟਰ ਪੀ.ਐਚ.ਪੀ.ਟੀ.ਸੀ. ਨੂੰ ਵੀ ਸਨਮਾਨਤ ਕੀਤਾ।

 

ਵਿਭਾਗ ਵੱਲੋਂ ਡਾ. ਮਹਾਜਨ ਦੀ ਤਕਨੀਕੀ ਸਲਾਹ ਨਾਲ ਸੈਂਟਰ ਆਫ ਐਕਸੀਲੈਂਸ ਫ਼ਾਰ ਵੈਜੀਟੇਬਲਜ਼, ਕਰਤਾਰਪੁਰ ਵਿਖੇ ਇੱਕ ਪ੍ਰਦਰਸ਼ਨੀ ਆਨ-ਫਾਰਮ ਕੋਲਡ ਰੂਮ ਲਗਾਇਆ ਗਿਆ। ਦੋ-ਤਿੰਨ ਸਾਲ ਟੈਸਟਿੰਗ ਤੋਂ ਬਾਅਦ ਇਸ ਦੀ ਸਿਫ਼ਾਰਿਸ਼ ਪੰਜਾਬ ਦੇ ਕਿਸਾਨਾਂ ਲਈ ਕੀਤੀ ਗਈ। ਬਹੁਤ ਘੱਟ ਬਿਜਲੀ ਖ਼ਰਚੇ ਵਾਲੇ ਕੁੱਲ 91 ਕੋਲਡ ਰੂਮ ਸੂਬੇ ਵਿੱਚ ਲਗਾਏ ਗਏ ਹਨ। ਕਿਸਾਨਾਂ ਵੱਲੋਂ ਇਸ ਸਕੀਮ ਨੂੰ ਭਰਪੂਰ ਹੁੰਗਾਰਾ ਦਿੱਤਾ ਗਿਆ ਹੈ। ਇਹ ਕੋਲਡ ਸਟੋਰ ਕਿਸਾਨਾਂ ਦੇ ਖੇਤਾਂ/ਫਾਰਮ ਹਾਊਸ ‘ਤੇ ਬਣਾਏ ਗਏ ਤਾਂ ਕਿ ਕਿਸਾਨ ਸਿੱਧੇ ਮੰਡੀਕਰਨ ਵਾਲੇ ਪਾਸੇ ਆ ਸਕਣ। ਜਿਹੜੇ ਕਿਸਾਨ ਸਿੱਧਾ ਮੰਡੀਕਰਨ ਕਰਦੇ ਸਨ, ਉਨ੍ਹਾਂ ਦੀ ਰੋਜ਼ਾਨਾ ਵਿਕਰੀ ਤੋਂ ਵਾਧੂ ਸਬਜ਼ੀਆਂ ਉਹ ਇਸ ਵਿੱਚ ਸਟੋਰ ਕਰਕੇ ਅਗਲੇ ਦਿਨ ਵੇਚ ਸਕਦੇ ਹਨ। ਇਸ ਤਰ੍ਹਾਂ ਇਹ ਸਟੋਰ ਇੱਕ ਟਰਾਂਜ਼ਿਟ ਸਟੋਰ ਵਾਂਗ ਬਹੁਤ ਕਾਮਯਾਬ ਰਿਹਾ ਹੈ।
Tags: aapCabinet MinisterChetan Singh Jauramajrapunjabpunjab governmentpunjabi news
Share226Tweet142Share57

Related Posts

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਪੰਜਾਬ ‘ਚ ਆਏ ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੀਤਾ ਐਲਾਨ

ਸਤੰਬਰ 1, 2025

ਪੰਜਾਬ ‘ਚ ਆਫ਼ਤ ਦੇ ਵਿਚਕਾਰ ਸੇਵਾ ਦੀ ਮਿਸਾਲ AAP

ਅਗਸਤ 31, 2025

ਪੰਜਾਬ ਵਿੱਚ ਰਾਹਤ ਕਾਰਜ ਪੂਰੇ ਜੋਰਾਂ-ਸ਼ੋਰਾਂ ਨਾਲ ਜਾਰੀ: ਪਿਛਲੇ 24 ਘੰਟਿਆਂ ‘ਚ 4711 ਹੜ੍ਹ ਪੀੜਤਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਅਗਸਤ 31, 2025
Load More

Recent News

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.