ਸ਼ੁੱਕਰਵਾਰ, ਜੁਲਾਈ 24, 2026 08:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

by Pro Punjab Tv
ਜੁਲਾਈ 22, 2026
in Featured, Featured News, ਸਿੱਖਿਆ, ਪੰਜਾਬ, ਰਾਜਨੀਤੀ
0
  • ਪੰਜਾਬ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਲੈ ਕੇ ਆਰਟੀਫੀਸ਼ੀਅਲ ਇੰਟੈਲੀਜੈਂਸ ਕ੍ਰਾਂਤੀ ਦੀ ਅਗਵਾਈ ਵੱਲ ਅੱਗੇ ਵਧ ਰਿਹਾ ਹੈ: ਹਰਜੋਤ ਸਿੰਘ ਬੈਂਸ
  • ਸਰਬੱਤ.ਏਆਈ 25,172 ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਲਾਗੂ ਕਰਕੇ ਸੂਬੇ ਦੇ 31.5 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗਾ: ਹਰਜੋਤ ਸਿੰਘ ਬੈਂਸ
  • ਪੰਜਾਬ ਦੇ ਵਿਦਿਆਰਥੀ ਏ.ਆਈ. ਦੀ ਸਹਾਇਤਾ ਨਾਲ ਨਵੀ ਖੋਜਾਂ ਕਰਨ ਅਤੇ ਭਵਿੱਖ ’ਚ ਅਗਵਾਈ ਕਰਨਾ ਸਿੱਖਣਗੇ: ਮਨੀਸ਼ ਸਿਸੋਦੀਆ
  • ਪੰਜਾਬ ਨੇ ਏਆਈ ਸਿੱਖਿਆ ਵਿੱਚ ਕੌਮੀ ਮਾਪਦੰਡ ਸਥਾਪਤ ਕਰਕੇ ਵਿਦਿਆਰਥੀਆਂ ਨੂੰ ਤਕਨਾਲੋਜੀ-ਅਧਾਰਤ ਭਵਿੱਖ ਦੀ ਅਗਵਾਈ ਲਈ ਕਰ ਰਿਹਾ ਹੈ ਤਿਆਰ: ਮਨੀਸ਼ ਸਿਸੋਦੀਆ

*ਚੰਡੀਗੜ੍ਹ, 22 ਜੁਲਾਈ,2026 : ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ‘ਸਰਬੱਤ.ਏਆਈ’ ਪ੍ਰੋਜੈਕਟ ਤਹਿਤ ਪੜਾਅਵਾਰ ਤਰੀਕੇ ਨਾਲ ਇਸ ਪਾਠਕ੍ਰਮ ਨੂੰ ਲਾਗੂ ਕਰੇਗਾ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਡੇ ਸੂਬਾ-ਪੱਧਰੀ ਏ.ਆਈ. ਸਿੱਖਿਆ ਮਿਸ਼ਨਾਂ ਵਿੱਚੋਂ ਇੱਕ ਹੈ ਅਤੇ ਪੰਜਾਬ ਨੂੰ ਭਵਿੱਖੀ ਸਿੱਖਿਆ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਸਥਾਪਿਤ ਕਰਦਾ ਹੈ।

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

ਐਕਸ ‘ਤੇ ਗੱਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ: “ਅੱਜ ਤੋਂ, ਪੰਜਾਬ ਭਰ ਦੇ ਹਰ ਪੀਐਸਈਬੀ ਸਕੂਲ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਇੱਕ ਮੁੱਖ ਵਿਸ਼ਾ ਹੈ। ਹਰੇਕ ਬੱਚਾ, ਭਾਵੇਂ ਉਹ ਸ਼ਹਿਰ ਦਾ ਹੋਵੇ ਜਾਂ ਪਿੰਡ ਦਾ, ਉਹੀ ਹੁਨਰ ਸਿੱਖੇਗਾ ਜੋ ਵਿਸ਼ਵ ਦੇ ਮੋਹਰੀ ਦੇਸ਼ ਆਪਣੇ ਹੁਨਰਾਂ ਨੂੰ ਸਿਖਾਉਣ ਲਈ ਦੌੜ ਰਹੇ ਹਨ। ਇੱਕ ਵਾਰ ਫਿਰ ਪੰਜਾਬ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਏਆਈ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਇਹ ਉਹੀ ਪੰਜਾਬ ਹੈ ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਨੇ ਕੀਤੀ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੋਜ਼ਾਨਾ ਪੱਧਰ ‘ਤੇ ਇਸਨੂੰ ਜ਼ਮੀਨੀ ਹਕੀਕਤ ਵਿੱਚ ਤਬਦੀਲ ਕਰ ਰਹੇ ਹਨ।”

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਗਿਆ ਹੈ। ਅਸੀਂ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਕ੍ਰਾਂਤੀ ਦੀ ਅਗਵਾਈ ਕਰਨ ਵੱਲ ਵਧ ਰਹੇ ਹਾਂ।”

ਉਨ੍ਹਾਂ ਅੱਗੇ ਕਿਹਾ,” ਇਹ ਵਿਦਿਆਰਥੀਆਂ ਨੂੰ ਭਵਿੱਖੀ ਹੁਨਰਾਂ ਨਾਲ ਲੈਸ ਕਰੇਗਾ ਅਤੇ ਨਾਲ ਹੀ ਨਵੀਨਤਾ, ਐਥੀਕਲ ਏ.ਆਈ., ਉੱਦਮਤਾ ਅਤੇ ਜ਼ਿੰਮੇਵਾਰ ਡਿਜੀਟਲ ਨਾਗਰਿਕਤਾ ਨੂੰ ਉਤਸ਼ਾਹਿਤ ਕਰੇਗਾ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦਾ ਹਰ ਬੱਚਾ ਨਾ ਸਿਰਫ਼ ਕੱਲ੍ਹ ਦੀਆਂ ਨੌਕਰੀਆਂ ਲਈ ਤਿਆਰ ਹੋਵੇ, ਸਗੋਂ ਤਕਨਾਲੋਜੀ-ਅਧਾਰਤ ਵਿਸ਼ਵ ਵਿੱਚ ਸਿਰਜਣਹਾਰ ਅਤੇ ਨਵੀਨਤਾਕਾਰੀ ਵੀ ਬਣੇ।”

ਸਿੱਖਿਆ ਮੰਤਰੀ ਨੇ ਕਿਹਾ, “ਸਿੱਖਿਆ ਪਾਠਕ੍ਰਮ ਸਿੰਗਾਪੁਰ, ਫਿਨਲੈਂਡ, ਯੂਏਈ ਅਤੇ ਸੰਯੁਕਤ ਰਾਜ ਅਮਰੀਕਾ ਤੋਂ ਕੌਮਾਂਤਰੀ ਬਹਿਤਰੀਨ ਅਭਿਆਸਾਂ ਦਾ ਅਧਿਐਨ ਉਪਰੰਤ ਵਿਕਸਤ ਕੀਤਾ ਗਿਆ ਹੈ। ਇਸਨੂੰ ਯੂਨੈਸਕੋ (ਸੰਯੁਕਤ ਰਾਸ਼ਟਰ ਵਿਦਿਅਕ ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ) ਦੇ ਐਥੀਕਲ ਏ.ਆਈ. ਫਰੇਮਵਰਕ ਨਾਲ ਜੋੜਿਆ ਗਿਆ ਹੈ ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮਿਆਰਾਂ ਦੀ ਤਰਜ਼ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਜ਼ਿੰਮੇਵਾਰ, ਸੁਰੱਖਿਅਤ ਅਤੇ ਨੈਤਿਕ ਵਰਤੋਂ ਸਿੱਖਣਾ ਯਕੀਨੀ ਬਣਾਇਆ ਜਾ ਸਕੇ।”

ਇਸ ਪ੍ਰੋਗਰਾਮ ਦੇ ਲਾਗੂਕਰਨ ਬਾਰੇ ਸ. ਬੈਂਸ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਕੀਤਾ ਜਾਵੇਗਾ, ਜਿਸ ਵਿੱਚ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਨਾਲ ਏ.ਆਈ. ਨੂੰ ਜੋੜਿਆ ਜਾਵੇਗਾ। ਵਿਦਿਆਰਥੀਆਂ ਨੂੰ ਲਾਈਵ ਆਨਲਾਈਨ ਕਲਾਸਾਂ, ਰਿਕਾਰਡ ਕੀਤੇ ਲੈਕਚਰਾਂ, ਪ੍ਰੋਜੈਕਟ-ਆਧਾਰਿਤ ਸਿਖਲਾਈ, ਨਿਰੰਤਰ ਮੁਲਾਂਕਣ ਅਤੇ ਇੱਕ ਸਮਰਪਿਤ ਲਰਨਿੰਗ ਮੈਨੇਜਮੈਂਟ ਸਿਸਟਮ (ਐਲਐਮਐਸ) ਰਾਹੀਂ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ ਦੂਜੇ ਪੜਾਅ ਵਿੱਚ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਏ.ਆਈ. ਸਿੱਖਿਆ ਨੂੰ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ‘ਐਫ.ਏ.-ਏ.ਆਈ.’ ਦੇ ਸਹਿਯੋਗ ਨਾਲ ਚਲਾਏ ਗਏ ਪੀ.ਐੱਸ.ਈ.ਬੀ. ਦੇ ਏ.ਆਈ. ਪਾਇਲਟ ਪ੍ਰੋਗਰਾਮ ਦੀ ਸਫਲਤਾ ‘ਤੇ ਆਧਾਰਿਤ ਹੈ, ਜਿਸ ਨੂੰ ਰਾਜ-ਪੱਧਰੀ ਏ.ਆਈ. ਹੈਕਾਥੌਨ ਨਾਲ ਅੰਤਿਮ ਰੂਪ ਦਿੱਤਾ ਗਿਆ। ਇਸ ਲਾਂਚ ਪ੍ਰੋਗਰਾਮ ਦੌਰਾਨ ਪਾਇਲਟ ਪ੍ਰੋਜੈਕਟ ਤੋਂ ਵਿਦਿਆਰਥੀਆਂ ਦੀਆਂ ਨਵੀਨਤਾਵਾਂ ਦੀ ਪ੍ਰਦਰਸ਼ਨੀ ਵੀ ਕੀਤੀ ਗਈ।

ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਤਕਨੀਕੀ ਤੌਰ ‘ਤੇ, ਇਹ ਪ੍ਰੋਗਰਾਮ ‘ਨੀਵ ਏ.ਆਈ.’ ਦੁਆਰਾ ਲਾਗੂ ਕੀਤਾ ਜਾਵੇਗਾ ਅਤੇ ਇਸ ਨੂੰ ਏ.ਆਈ. ਸਾਖਰਤਾ, ਅਧਿਆਪਕਾਂ ਦੀ ਸਮਰੱਥਾ ਨਿਰਮਾਣ, ਨਵੀਨਤਾ ਅਤੇ ਵਰਕਫੋਰਸ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਗੂਗਲ, ਇੰਟੈਲ, ਕੈਨਵਾ ਅਤੇ ‘ਐਫ.ਏ.-ਏ.ਆਈ.’ ਨਾਲ ਰਣਨੀਤਕ ਸਹਿਯੋਗ ਦੁਆਰਾ ਮਜ਼ਬੂਤ ਕੀਤਾ ਜਾਵੇਗਾ।

ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਪੰਜਾਬ ਭਰ ਦੇ ਹਰ ਕਲਾਸਰੂਮ, ਹਰ ਅਧਿਆਪਕ ਅਤੇ ਹਰ ਵਿਦਿਆਰਥੀ ਲਈ ਏ.ਆਈ. ਸਿੱਖਿਆ ਤੱਕ ਬਰਾਬਰ ਪਹੁੰਚ ਯਕੀਨੀ ਬਣਾਉਣਾ ਹੈ। ਇਸ ਪ੍ਰੋਗਰਾਮ ਤੋਂ 25,172 ਸਕੂਲਾਂ ਅਤੇ 31.5 ਲੱਖ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਪਹਿਲੇ ਪੜਾਅ ਵਿੱਚ 12,424 ਕੰਪਿਊਟਰ ਸਾਇੰਸ ਅਧਿਆਪਕ ਇਸ ਦੇ ਲਾਗੂਕਰਨ ਦੀ ਅਗਵਾਈ ਕਰਨਗੇ, ਜਦਕਿ ਸਾਰੇ ਵਿਸ਼ਿਆਂ ਦੇ 2 ਲੱਖ ਤੋਂ ਵੱਧ ਅਧਿਆਪਕਾਂ ਨੂੰ ਪੜ੍ਹਾਉਣ, ਸਿੱਖਣ ਅਤੇ ਮੁਲਾਂਕਣ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਲਈ ਹੌਲੀ-ਹੌਲੀ ਸਿਖਲਾਈ ਦਿੱਤੀ ਜਾਵੇਗੀ।

ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਕੂਲ ਸਿੱਖਿਆ ਵਿਭਾਗ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਇਹ ਦਿਖਾਇਆ ਹੈ ਕਿ ਸਹੀ ਨਜ਼ਰੀਏ ਨਾਲ ਬੱਚਿਆਂ ਦੀ ਜ਼ਿੰਦਗੀ ਨੂੰ ਕਿਵੇਂ ਤਬਦੀਲ ਕੀਤਾ ਜਾ ਸਕਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਚੀਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ਨੇ ਪ੍ਰਾਇਮਰੀ ਪਾਠਕ੍ਰਮ ਵਿੱਚ ਏ.ਆਈ. ਨੂੰ ਸ਼ਾਮਲ ਕੀਤਾ ਹੈ, ਇਸ ਲਈ ਪੰਜਾਬ ਨੇ ਵੀ ਅਗਵਾਈ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ,”ਅੱਜ ਸਾਡਾ ਰਾਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਨੰਬਰ ‘ਤੇ ਹੈ। ਅਸੀਂ ਪੁਰਾਣੇ ਸਾਫਟਵੇਅਰ ਅਭਿਆਸਾਂ ਤੋਂ ਹੱਟ ਕੇ ਅਸਲ ਮਾਇਨੇ ਵਿੱਚ ਭਵਿੱਖ ਲਈ ਲੋੜੀਂਦੇ ਹੁਨਰ ਪ੍ਰਦਾਨ ਕਰ ਰਹੇ ਹਾਂ। ਅਸੀਂ ਪਹਿਲਾਂ ਹੀ ਆਪਣੇ ਸਕੂਲਾਂ ਨੂੰ ਕੰਪਿਊਟਰ, ਸਮਾਰਟ ਪੈਨਲ ਅਤੇ ਲੋੜੀਂਦੇ ਬੁਨਿਆਦੀ ਢਾਂਚੇ ਨਾਲ ਲੈਸ ਕਰ ਦਿੱਤਾ ਹੈ। ਪੰਜਾਬ, ਜੋ ਕਦੇ ਦੇਸ਼ ਦੇ ਅੰਨਦਾਤੇ ਵਜੋਂ ਜਾਣਿਆ ਜਾਂਦਾ ਸੀ, ਹੁਣ ਭਵਿੱਖ ਦੇ ਹੁਨਰਾਂ ਵਜੋਂ ਉੱਭਰੇਗਾ। ਅਗਲੇ ਪੰਜ ਤੋਂ ਅੱਠ ਸਾਲਾਂ ਵਿੱਚ, ਪੰਜਾਬੀ ਵਿਸ਼ਵ ਭਰ ਦੀਆਂ ਸੰਸਥਾਵਾਂ ਵਿੱਚ ਅਗਵਾਈ ਕਰਨਗੇ।”

ਇਕੱਠ ਨੂੰ ਸੰਬੋਧਨ ਕਰਦਿਆਂ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਪੰਜਾਬ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਇਤਿਹਾਸ ਰਚ ਦਿੱਤਾ ਹੈ ਅਤੇ ਆਪਣੇ ਆਪ ਨੂੰ ਏਆਈ ਸਿੱਖਿਆ ਲਈ ਇੱਕ ਕੌਮੀ ਮਾਪਦੰਡ ਵਜੋਂ ਸਥਾਪਿਤ ਕੀਤਾ ਹੈ। ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਸਿਰਫ਼ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਹੀ ਨਹੀਂ, ਸਗੋਂ ਇਸ ਨਾਲ ਨਵੀਨੀਕਰਨ, ਏ.ਆਈ. ਨਾਲ ਸਿਰਜਣ ਅਤੇ ਤਕਨਾਲੋਜੀ-ਅਧਾਰਤ ਭਵਿੱਖ ਵਿੱਚ ਅਗਵਾਈ ਕਰਨ ਲਈ ਤਿਆਰ ਕਰਨ ਲਈ ਰਾਜ ਦੀ ਵਚਨਬੱਧਤਾ ਦੀ ਨੂੰ ਦੁਹਰਾਉਂਦਾ ਹੈ।”

ਏ.ਆਈ. ‘ਤੇ ਪੈਨਲ ਚਰਚਾ ਦੀ ਸ਼ੁਰੂਆਤ ਕਰਦਿਆਂ ਸ੍ਰੀ ਮਨੀਸ਼ ਸਿਸੋਦੀਆ ਨੇ ਦੇਸ਼ ਵਿੱਚ ਹਾਲ ਹੀ ਵਿੱਚ ਹੋਏ ਪੇਪਰ ਲੀਕ ਅਤੇ ਕੌਮੀ ਰਾਜਧਾਨੀ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਤਕਨਾਲੋਜੀ-ਅਧਾਰਤ ਸੁਧਾਰਾਂ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀਆਂ ਰਾਹੀਂ ਪ੍ਰੀਖਿਆ ਦੀ ਇਮਾਨਦਾਰੀ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਪੀ.ਐੱਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਏ.ਆਈ. ਨੂੰ ਪੰਜਾਬ ਦੇ ਮੌਜੂਦਾ ਲਾਜ਼ਮੀ ਕੰਪਿਊਟਰ ਸਾਇੰਸ ਪਾਠਕ੍ਰਮ ਦੇ ਮੁੱਖ ਹਿੱਸੇ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਸਾਇੰਸ ਵਿਸ਼ੇ ਦੇ ਨਤੀਜੇ ਹੁਣ ਵਿਦਿਆਰਥੀਆਂ ਦੇ ਬੋਰਡ ਸਰਟੀਫਿਕੇਟਾਂ ‘ਤੇ ਵੀ ਦਰਜ ਹੋਣਗੇ। ਉਨ੍ਹਾਂ ਅੱਗੇ ਕਿਹਾ, “ਸਵਾਲ ਇਹ ਨਹੀਂ ਹੈ ਕਿ ਕੀ ਏ.ਆਈ. ਸਿੱਖਿਆ ਨੂੰ ਆਕਾਰ ਦੇਵੇਗੀ, ਸਗੋਂ ਇਹ ਹੈ ਕਿ ਅਸੀਂ ਇਸ ਨੂੰ ਜ਼ਿੰਮੇਵਾਰੀ ਅਤੇ ਦੂਰਅੰਦੇਸ਼ੀ ਨਾਲ ਕਿਵੇਂ ਆਕਾਰ ਦਿੰਦੇ ਹਾਂ।”

ਇਸ ਪੈਨਲ ਵਿੱਚ ਨੀਵ ਏਆਈ ਤੋਂ ਸ੍ਰੀ ਅਰਜੁਨ ਬੇਦੀ, ਇੰਟੇਲ ਤੋਂ ਸ੍ਰੀਮਤੀ ਸ਼ਵੇਤਾ ਖੁਰਾਨਾ, ਗੂਗਲ ਤੋਂ ਸ੍ਰੀ ਹੇਮੰਤ ਭੱਲਾ, ਐਮਾਜ਼ਾਨ ਵੈੱਬ ਸਰਵਿਸਿਜ਼ ਤੋਂ ਸ੍ਰੀ ਪ੍ਰਦੀਪ ਝੁਨਝੁਨਵਾਲਾ, ਕੈਨਵਾ ਤੋਂ ਸ੍ਰੀਮਤੀ ਸਾਗਰੀ ਚੈਟਰਜੀ ਅਤੇ ਐਫਏਏਆਈ ਤੋਂ ਸ੍ਰੀਮਤੀ ਆਯੁਸ਼ੀ ਆਨੰਦ ਸ਼ਾਮਲ ਸਨ, ਜਿਨ੍ਹਾਂ ਨੇ ਏਆਈ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰੀਖਿਆ ਵਿੱਚ ਪੱਖਪਾਤ ਨਾ ਹੋਣਾ ਯਕੀਨੀ ਬਣਾਉਣ ਲਈ ਉਪਾਅ ਸੁਝਾਏ।

ਇਸ ਮੌਕੇ ਡਾਇਰੈਕਟਰ ਸਕੂਲ ਸਿੱਖਿਆ (ਸੀਨੀਅਰ ਸੈਕੰਡਰੀ) ਸ੍ਰੀ ਐਸ. ਐਸ. ਬੱਲ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਮੈਡਮ ਕਿਰਨ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Tags: cm bhagwant mannlatest newspunjab news
Share198Tweet124Share50

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਜੁਲਾਈ 22, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.