Punjab News: ਬੀਤੇ ਦਿਨੀਂ CBI ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰ ਲਿਆ। ਇਸ ਗ੍ਰਿਫ਼ਤਾਰੀ ‘ਤੇ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ‘ਚ ‘ਆਪ’ ਨੇਤਾਵਾਂ ਵਲੋਂ ਹੱਲਾ ਬੋਲ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਵੱਖ-ਵੱਖ ਪਾਰਟੀਆਂ ਵਲੋਂ ਵੀ ਤਰ੍ਹਾਂ ਤਰ੍ਹਾਂ ਦੀ ਬਿਆਨਬਾਜ਼ੀ ਹੋ ਰਹੀ ਹੈ।
ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ‘ਤੇ ਹੁਣ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ 5 ਮਹੀਨੇ ਦੀ ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਉਹ ਭ੍ਰਿਸ਼ਟਾਚਾਰ ‘ਚ ਸ਼ਾਮਲ ਪਾਏ ਗਏ ਹਨ। ਇਸ ਦੇ ਨਾਲ ਹੀ ਅਸ਼ਵਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਚਿਹਰਾ ਹੁਣ ਸਭ ਦੇ ਸਾਹਮਣੇ ਆ ਗਿਆ ਹੈ।
ਸ਼ਰਮਾ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ‘ਚ ਲਿਪਤ ਹੈ। ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਸ਼ਰਾਬ ਨੀਤੀ ਘਪਲੇ ‘ਚ ਗ੍ਰਿਫਤਾਰ ਕੀਤਾ ਹੈ। ਆਮ ਆਦਮੀ ਪਾਰਟੀ ਦਾ ਚਿਹਰਾ ਹੁਣ ਲੋਕਾਂ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਰੌਲਾ ਕਿਉਂ ਪਾ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਇਹ ਦੇਸ਼ ਸੰਵਿਧਾਨ ਨਾਲ ਕੰਮ ਕਰੇਗਾ ਤੇ ਅਦਾਲਤ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦੋਗਲੀ ਨੀਤੀ ਨਹੀਂ ਚੱਲੇਗੀ।
ਗੋਇੰਦਵਾਲ ਜੇਲ੍ਹ ‘ਚ ਗੈਂਗ ਵਾਰ ‘ਤੇ ਬੋਲੇ ਅਸ਼ਵਿਨ ਸ਼ਰਮਾ
ਗੋਇੰਦਵਾਲ ਜੇਲ੍ਹ ‘ਚ ਗੈਂਗ ਵਾਰ ‘ਤੇ ਬੋਲਦੇ ਹੋਏ ਅਸ਼ਵਿਨ ਸ਼ਰਮਾ ਨੇ ਪੰਜਾਬ ‘ਚ ਅਮਨ ਕਾਨੂੰਨ ਦੀ ਸਥਿਤੀ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਕਾਨੂੰਨ ਵਿਵਸਥਾ ਬਹੁਤ ਸਹੀ ਹੈ, ਜੇਕਰ ਇਹ ਕਾਨੂੰਨ ਵਿਵਸਥਾ ਠੀਕ ਹੈ ਤਾਂ ਸਰਕਾਰ ਨੂੰ ਰੱਬ ਦਾ ਡਰ ਰੱਖਣਾ ਚਾਹੀਦਾ ਹੈ।
ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਦਿਆਂ ਕਿਹਾ ਕਿ ਅੱਜ ਵੀ ਪੰਜਾਬ ਵਿੱਚ ਇੱਕ ਸਾਬਕਾ ਚੇਅਰਮੈਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ ਤੇ ਭਗਵੰਤ ਮਾਨ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਦਿੱਲੀ ਵਿੱਚ ਬੈਠਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੂੰ ਪਹਿਲਾਂ ਹੀ ਸੰਭਾਲਣਾ ਚਾਹੀਦਾ ਹੈ। ਪੰਜਾਬ, ਸਿੱਖਿਆ ਨੀਤੀ ਬਾਰੇ ਦਿੱਲੀ ਜਾ ਕੇ ਬਾਅਦ ਵਿੱਚ ਚਰਚਾ ਕੀਤੀ ਜਾ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h