ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਪਹਿਲਾ ਬਜਟ ਪੇਸ਼ ਕਰ ਰਹੀ ਹੈ।ਵਿੱਤ ਮੰਤਰੀ ਹਰਪਾਲ ਚੀਮਾ ਵਿਧਾਨ ਸਭਾ ‘ਚ ਪੇਸ਼ ਕੀਤਾ।ਚੀਮਾ ਨੇ 2022-23 ਲਈ ਬਜਟ ਅਨੁਮਾਨ ਪੇਸ਼ ਕਰਦੇ ਹੋਏ ਕਿਹਾ ਕਿ ਇੱਕ ਲੱਖ 55 ਹਜ਼ਾਰ 860 ਕਰੋੜ ਦੇ ਬਜਟ ਖਰਚੇ ਦਾ ਅਨੁਮਾਨ ਰੱਖਿਆ।ਇਹ ਸਾਲ 2021-22 ਤੋਂ 14 ਫੀਸਦੀ ਜਿਆਦਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ‘ਚ 66 ਹਜ਼ਾਰ 440 ਕਰੋੜ ਪਰਮਾਨੇਂਟ ਖਰਚਾ ਹੈ।
ਜਿਸ ‘ਚ ਵੇਤਨ, ਕਰਜ਼ਾ ਅਤੇ ਪੈਨਸ਼ਨ ਆਦਿ ਸ਼ਾਮਿਲ ਹੈ।ਇਹ ਪਿਛਲੇ ਵਿੱਤੀ ਸਾਲ ਤੋਂ 11.10 ਫੀਸਦੀ ਜਿਆਦਾ ਹੈ।
ਪੰਜਾਬ ਵਿਧਾਨ ਸਭਾ ‘ਚ ਬਜਟ ਪੇਸ਼ ਕਰਦਿਆਂ ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਸੂਬੇ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਹਰ ਵਿਅਕਤੀ ਨੂੰ ਫਰਿਸ਼ਤੇ ਸਕੀਮ ਤਹਿਤ ਬਚਾਇਆ ਜਾ ਸਕੇਗਾ।ਉਨ੍ਹਾਂ ਕਿਹਾ ਕਿ ਨਵੀਂ ਦਿੱਲੀ ‘ਚ ਫਰਿਸ਼ਤੇ ਸਕੀਮ ਦੀ ਤਰਜ਼ ‘ਤੇ ਪੰਜਾਬ ‘ਚ ਇੱਕ ਸਕੀਮ ਸ਼ੁਰੂ ਕੀਤੀ ਜਾਵੇਗੀ,
ਜਿਸ ਤਹਿਤ ਕੋਈ ਵੀ ਸੜਕ ਹਾਦਸੇ ‘ਚ ਪੀੜਤ ਨੂੰ ਹਸਪਤਾਲ ‘ਚ ਦਾਖਲ ਕਰਵਾ ਸਕਦਾ ਹੈ।ਸੜਕ ਹਾਦਸਿਆਂ ਦੇ ਪੀੜਤਾਂ ਦਾ ਮੁਫਤ ਇਲਾਜ ਕੀਤਾ ਜਾਵੇਗਾ ਅਤੇ ਸਾਰਾ ਖਰਚਾ ਪੰਜਾਬ ਸਰਕਾਰ ਵਲੋਂ ਚੁੱਕਿਆ ਜਾਵੇਗਾ।ਸਹਾਇਤਾ ਕਰਨ ਵਾਲੇ ਨੂੰ ਸਰਕਾਰ ਵਲੋਂ ਸਨਮਾਨਿਤ ਕੀਤਾ ਜਾਵੇਗਾ।