Punjab Government Vs Punjab Governor: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਬਲਾਉਣ ਲਈ ਪੰਜਾਬ ਦੇ ਰਾਜਪਾਲ ਨੇ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਦੇ ਰਾਜਪਾਲ ਦੇ ਵਕੀਲ ਵੱਲੋਂ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕੋਰਟ ਨੇ ਕਿਹਾ ਕਿ ਗਵਰਨਰ ਇਜਲਾਸ ਲਈ ਮੰਨਾ ਨਹੀਂ ਸਕ ਸਕਦਾ ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਸ਼ਬਦਾਵਲੀ ‘ਤੇ ਵੀ ਸਵਾਲ ਚੁੱਕੇ।
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਹੀ ਸ਼ੁਰੂ ਹੋਵੇਗਾ। ਪੰਜਾਬ ਸਰਕਾਰ ਦੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਇਹ ਜਾਣਕਾਰੀ ਦਿੱਤੀ। ਸਾਲਿਸਟਰ ਜਨਰਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜਪਾਲ ਨੇ 3 ਮਾਰਚ ਨੂੰ ਸਵੇਰੇ 10 ਵਜੇ ਵਿਧਾਨ ਸਭਾ ਬੁਲਾਉਣ ਦਾ ਹੁਕਮ ਦਿੱਤਾ ਹੈ।
ਇਸ ਤੋਂ ਪਹਿਲਾਂ ਰਾਜਪਾਲ ਵੱਲੋਂ ਵਿਧਾਨ ਸਭਾ ਦਾ ਬਜਟ ਸੈਸ਼ਨ ਬੁਲਾਉਣ ਦੀ ਇਜਾਜ਼ਤ ਨਾ ਦੇਣ ਦੇ ਖਿਲਾਫ ਪੰਜਾਬ ਸਰਕਾਰ ਸੋਮਵਾਰ ਨੂੰ ਸੁਪਰੀਮ ਕੋਰਟ ਪਹੁੰਚੀ ਸੀ। ਪੰਜਾਬ ਸਰਕਾਰ ਨੇ ਵਧੀਕ ਐਡਵੋਕੇਟ ਜਨਰਲ ਸ਼ਾਦਾਨ ਫਰਾਸਾਤ ਰਾਹੀਂ ਭਾਰਤੀ ਸੰਵਿਧਾਨ ਦੀ ਧਾਰਾ 32 ਤਹਿਤ ਸੋਮਵਾਰ ਸਵੇਰੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਪਟੀਸ਼ਨ ‘ਤੇ ਮੰਗਲਵਾਰ ਦੁਪਹਿਰ ਨੂੰ ਸੁਣਵਾਈ ਹੋਈ। ਇਸ ਪਟੀਸ਼ਨ ਵਿੱਚ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਨੂੰ ਪਹਿਲੇ ਜਵਾਬਦੇਹ ਵਜੋਂ ਸ਼ਾਮਲ ਕੀਤਾ ਗਿਆ ਸੀ। ਪਟੀਸ਼ਨ ‘ਚ ਦਲੀਲ ਦਿੱਤੀ ਗਈ ਸੀ ਕਿ ਸੰਵਿਧਾਨਕ ਵਿਵਸਥਾਵਾਂ ਮੁਤਾਬਕ ਰਾਜਪਾਲ ਨੂੰ ਸਰਕਾਰ ਵੱਲੋਂ ਦਿੱਤੀ ਗਈ ਸਹਾਇਤਾ ਅਤੇ ਸਲਾਹ ਦੇ ਮੁਤਾਬਕ ਵਿਧਾਨ ਸਭਾ ਬੁਲਾਉਣੀ ਹੁੰਦੀ ਹੈ।
ਇਹ ਸੀ ਵਿਵਾਦ
ਪੰਜਾਬ ਸਰਕਾਰ ਦੀ ਕੈਬਨਿਟ ਨੇ ਇੱਕ ਮਤਾ ਪਾਸ ਕਰਕੇ ਰਾਜਪਾਲ ਤੋਂ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸੱਦਣ ਦੀ ਇਜਾਜ਼ਤ ਮੰਗੀ ਸੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਫਿਲਹਾਲ ਇਹ ਬਜਟ ਸੈਸ਼ਨ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਨਾਲ ਹੀ ਇੱਕ ਪੱਤਰ ਲਿਖ ਕੇ ਕਿਹਾ ਕਿ ਮੁੱਖ ਮੰਤਰੀ ਦੇ ਟਵੀਟ ਤੇ ਬਿਆਨ ਕਾਫੀ ਅਪਮਾਨਜਨਕ ਅਤੇ ਗੈਰ-ਸੰਵਿਧਾਨਕ ਹਨ। ਇਨ੍ਹਾਂ ਟਵੀਟਸ ‘ਤੇ ਕਾਨੂੰਨੀ ਸਲਾਹ ਲੈ ਰਹੇ ਹਨ। ਇਸ ਤੋਂ ਬਾਅਦ ਅਸੀਂ ਬਜਟ ਸੈਸ਼ਨ ਬੁਲਾਉਣ ‘ਤੇ ਵਿਚਾਰ ਕਰਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h