ਐਤਵਾਰ, ਮਾਰਚ 8, 2026 02:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੌਜੂਦਾ ਬਜਟ ਬਾਗਬਾਨੀ ਖੇਤਰ ਲਈ ਵੱਡੀਆਂ ਤਬਦੀਲੀਆਂ ਦਾ ਗਵਾਹ ਬਣੇਗਾ : ਜੌੜਾਮਾਜਰਾ

Punjab Budget 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟੀ ਹੈ। ਹਾਲ ਹੀ ਵਿੱਚ 2023-24 ਬਜਟ ਵਿੱਚ ਬਾਗਬਾਨੀ ਖੇਤਰ ਲਈ ਤਾਜ਼ਾ ਘੋਸ਼ਣਾ ਵਿੱਚ ਇਸ ਖੇਤਰ ਲਈ 253 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜੋ ਕਿ ਪਿਛਲੇ ਬਜਟ ਨਾਲੋਂ ਦੁੱਗਣੇ ਹਨ।

by Bharat Thapa
ਮਾਰਚ 10, 2023
in ਪੰਜਾਬ
0

Punjab Budget 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਲਿਆਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟੀ ਹੈ। ਹਾਲ ਹੀ ਵਿੱਚ 2023-24 ਬਜਟ ਵਿੱਚ ਬਾਗਬਾਨੀ ਖੇਤਰ ਲਈ ਤਾਜ਼ਾ ਘੋਸ਼ਣਾ ਵਿੱਚ ਇਸ ਖੇਤਰ ਲਈ 253 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜੋ ਕਿ ਪਿਛਲੇ ਬਜਟ ਨਾਲੋਂ ਦੁੱਗਣੇ ਹਨ।

ਇਸ ਵਿੱਚ ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਬਠਿੰਡਾ ਅਤੇ ਫਰੀਦਕੋਟ ਜ਼ਿਲ੍ਹਿਆਂ ‘ਚ 5 ਨਵੀਆਂ ਬਾਗਬਾਨੀ ਅਸਟੇਟਾਂ ਵਿਕਸਤ ਕਰਨ ਲਈ 40 ਕਰੋੜ ਰੁਪਏ ਸ਼ਾਮਲ ਹਨ। ਇਹ ਬਜਟ ਕਿਸਾਨਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਮਾਨ ਸਰਕਾਰ ਵੱਲੋਂ ਇਸ ਬਜਟ ਵਿੱਚ ਖੇਤਬਾੜੀ , ਬਾਗ਼ਬਾਨੀ ਖੇਤਰ ਲਈ ਵਿਸ਼ੇਸ਼ ਧਿਆਨ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਬੁਨਿਆਦੀ ਢਾਂਚਾ ਬਣਾਉਣ ਦੇ ਨਾਲ-ਨਾਲ 2 ਸਕੀਮਾਂ ਦੀ ਸ਼ੁਰੂਆਤ ਕਰਕੇ ਵਿੱਤੀ ਸਹਾਇਤਾ ਅਤੇ ਵਿਭਿੰਨਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ- ਇਨ੍ਹਾਂ ਵਿੱਚ ਪਹਿਲੀ ਸਕੀਮ ‘ਭਾਵ ਅੰਤਰ ਭੂਗਤਾਨ ਯੋਜਨਾ’ ਹੈ, ਜੋ ਕਿ ਜੋਖਮ ਘਟਾਉਣ ਵਾਲੀ ਇੱਕ ਨਵੀਂ ਯੋਜਨਾ ਹੈ। ਬਾਗਬਾਨੀ ਫਸਲਾਂ ਦੇ ਸੰਵੇਦਨਸ਼ੀਲਤਾ ਅਤੇ ਘੱਟ ਸ਼ੈਲਫ ਲਾਈਫ ਨੂੰ ਧਿਆਨ ਵਿੱਚ ਰੱਖਦੇ ਹੋਏ । ਇਹ ਸਕੀਮ ਕਿਸਾਨਾਂ ਦੀ ਭਲਾਈ ਵਜੋਂ ਕੰਮ ਕਰੇਗੀ ਅਤੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਬਾਗਬਾਨੀ ਅਪਣਾਉਣ ਦਾ ਭਰੋਸਾ ਦੇਵੇਗੀ।

ਦੂਜੀ ਸਕੀਮ ਫੁੱਲਾਂ ਦੇ ਬੀਜ ਉਤਪਾਦਨ ਰਾਹੀਂ ਵਿਭਿੰਨਤਾ ਲਈ ਹੈ। ਫੁੱਲਾਂ ਦੀ ਖੇਤੀ ਭਵਿੱਖਮੁਖੀ ਅਤੇ ਲਾਭਦਾਇਕ ਉਦਯੋਗ ਹੈ, ਅਤੇ ਇਸ ਦੀ ਤਰੱਕੀ ਸੂਬੇ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢਣ ਵਿੱਚ ਮਦਦ ਕਰ ਸਕਦੀ ਹੈ , ਜਿਸ ਨਾਲ ਜ਼ਮੀਨ ਦੀ ਵਰਤੋਂ ਵਿੱਚ ਸੁਧਾਰ ਹੋ ਸਕਦਾ ਹੈ ਅਤੇ ਪਹਿਲਾਂ ਹੀ ਘੱਟ ਰਹੇ ਜ਼ਮੀਨੀ ਪਾਣੀ ਦੇ ਭੰਡਾਰਾਂ ਨੂੰ ਸੰਭਾਲਿਆ ਜਾ ਸਕਦਾ ਹੈ।

ਨਵੀਆਂ ਮੰਡੀਆਂ ਬਣਾਉਣ ਦੀ ਕੋਸ਼ਿਸ਼ ਵਿੱਚ, ਆਲੂ ਦੇ ਪੌਦਿਆਂ ਲਈ ਟਿਸ਼ੂ-ਕਲਚਰ ਵਿੱਚ ਸਰਟੀਫਿਕੇਸ਼ਨ, ਟਰੇਸੇਬਿਲਟੀ, ਅਤੇ ਬਲਾਕ-ਚੇਨ ਤਕਨਾਲੋਜੀ ਪੇਸ਼ ਕਰਨ ਵਾਲਾ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। ਇਸ ਨਾਲ ਸਿਰਫ਼ ਪੰਜਾਬ ਦੇ ਕਿਸਾਨਾਂ ਨੂੰ ਹੀ ਨਹੀਂ, ਸਗੋਂ ਪੂਰੇ ਦੇਸ਼ ਨੂੰ ਫਾਇਦਾ ਹੈ ਕਿਉਂਕਿ ਇਹ ਸਥਾਨਕ ਅਤੇ ਦੂਰ-ਦੁਰਾਡੇ ਦੀਆਂ ਘਰੇਲੂ ਮੰਡੀਆਂ ਵਿੱਚ ਕਿਸਾਨਾਂ ਲਈ ਉੱਚ ਗੁਣਵੱਤਾ ਵਾਲੇ ਅਤੇ ਰੋਗ ਮੁਕਤ ਆਲੂਆਂ ਦੀ ਸਪਲਾਈ ਕਰਨ ਵਿੱਚ ਮਦਦ ਕਰਦਾ ਹੈ।

ਅੰਤ ਵਿੱਚ, ਵੱਧ ਮੁੱਲ ਵਾਲੀਆਂ ਫਸਲਾਂ ਦੀ ਕਾਸ਼ਤ ਕਰਕੇ ਕਿਸਾਨਾਂ ਦੀ ਉਪਜੀਵਕਾ ਨੂੰ ਬਿਹਤਰ ਬਣਾਉਣ ਲਈ- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਟਿਸ਼ੂ-ਕਲਚਰ ਤਕਨਾਲੋਜੀ ਰਾਹੀਂ ਸੇਬ ਦੀ ਇੱਕ ਨਵੀਂ ਕਿਸਮ ਤਿਆਰ ਕੀਤੀ ਗਈ ਹੈ। ਇਹ ਕਿਸਮ ਵਿਸ਼ੇਸ਼ ਤੌਰ ’ਤੇ ਪੰਜਾਬ ਦੀਆਂ ਮੌਸਮੀ ਸਥਿਤੀਆਂ ਦੇ ਅਨੁਕੂਲ ਕਾਸ਼ਤ ਕਰਨ ਲਈ ਤਿਆਰ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਨਵੀਂ ਵਸਤੂ ਅਤੇ ਮੰਡੀ ਤੱਕ ਪਹੁੰਚ ਦੇਵੇਗੀ ਤਾਂ ਜੋ ਵੱਧ ਤੋਂ ਵੱਧ ਲਾਭ ਲਿਆ ਜਾ ਸਕੇ।

ਜੌੜਾਮਾਜਰਾ ਨੇ ਅੱਗੇ ਕਿਹਾ ਕਿ ਇਨ੍ਹਾਂ ਪਹਿਲਕਦਮੀਆਂ ਨਾਲ ਬਾਗਬਾਨੀ ਕਿਸਾਨਾਂ ਨੂੰ ਬਿਹਤਰ ਵਿੱਤੀ ਸਹਾਇਤਾ, ਬਿਹਤਰ ਬੁਨਿਆਦੀ ਢਾਂਚੇ, ਸੂਬੇ ਦੇ ਅੰਦਰ ਅਤੇ ਬਾਹਰ ਨਵੀਆਂ ਮੰਡੀਆਂ ਵਿਕਸਿਤ ਕਰਨ ਅਤੇ ਬਾਗਬਾਨੀ ਨੂੰ ਅਪਣਾਉਣ ਅਤੇ ਵਧਾਉਣ ਲਈ ਇੱਕ ਸਹਾਇਤਾ ਪ੍ਰਣਾਲੀ ਰਾਹੀਂ ਲਾਭ ਦੀ ਆਸ ਕੀਤੀ ਜਾ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannChetan singh jouramajra:harpal singh cheemapro punjab tvpunjab budgetPunjab Budget 2023Punjab Budget 2023 AnnouncementPunjab Budget 2023 HighlightsPunjab Budget 2023 Key PointsPunjab Finance Ministerpunjab governmentpunjab newsPunjab Transport Sectorpunjabi news
Share204Tweet128Share51

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.