Punjab Finance Minister Harpal Singh Cheema: ਪੰਜਾਬ ਵਿੱਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਦੀ ਆਮਦਨ ਵਧਾਉਣ ਦੇ ਤਰੀਕੇ ਲੱਭਣ ਲਈ ਜਲਦੀ ਹੀ ਨਵੀਂ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ। ਚੀਮਾ ਨੇ ਕਿਹਾ ਕਿ ਆਉਣ ਵਾਲੇ ਸੈਸ਼ਨ ਵਿੱਚ ਕਿਸਾਨਾਂ ਨੂੰ ਡੀਐਸਆਰ ਵਿਧੀ ਵਰਤਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਚੁੱਕੇ ਕਦਮਾਂ ਕਾਰਨ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਵਿੱਚ 30 ਫੀਸਦੀ ਕਮੀ ਆਈ ਹੈ।
ਹਰਪਾਲ ਚੀਮਾ ਨੇ ਕਿਹਾ ਸਰਕਾਰ ਨੇ ਪਰਾਲੀ ਦੇ ਪ੍ਰਬੰਧ ਲਈ 350 ਕਰੋੜ ਰੁਪਏ ਰੱਖੇ ਹਨ। ਉਨ੍ਹਾਂ ਕਿਹਾ ਕਿ ਬਜਟ ਵਿੱਚ ਸੂਬੇ ਵਿੱਚ ਮੁਫ਼ਤ ਬਿਜਲੀ ਲਈ 9,331 ਕਰੋੜ ਰੁਪਏ ਰੱਖੇ ਗਏ ਹਨ। ਵਿੱਤ ਮੰਤਰੀ ਚੀਮਾ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਫਸਲ ਬੀਮਾ ਯੋਜਨਾ ਸ਼ੁਰੂ ਕਰੇਗੀ।
Sugarfed in Punjab Budget: ਸ਼ੂਗਰਫੈੱਡ ਨੂੰ 250 ਕਰੋੜ ਦੀ ਵਿੱਤੀ ਸਹਾਇਤਾ
ਬਜਟ ਵਿੱਚ ਸ਼ੂਗਰਫੈੱਡ ਨੂੰ 250 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪੰਜ ਨਵੇਂ ਬਾਗਬਾਨੀ ਅਸਟੇਟ ਸਥਾਪਿਤ ਕੀਤੇ ਜਾਣਗੇ। ਗੰਨੇ ਦੀ ਪ੍ਰੋਸੈਸਿੰਗ ਲਈ 100 ਕਰੋੜ ਰੁਪਏ ਨਿਰਧਾਰਿਤ ਕੀਤੇ ਗਏ ।
ਪੂਰੇ ਦੇਸ਼ ਦੇ 18.11 ਦੇ ਯੋਗਦਾਨ ਦੇ ਮੁਕਾਬਲੇ ਖੇਤੀਬਾੜੀ ਸੈਕਟਰ ਰਾਜ ਦੇ ਜੀਐਸਡੀਪੀ ਵਿੱਚ ਇੱਕ ਪ੍ਰਮੁੱਖ ਭੂਮਿਕਾ ਅਦਾ ਕਰਦਾ ਹੈ। ਵਿੱਤੀ ਸਾਲ 2022-23 ਦੌਰਾਨ ਮੌਜੂਦਾ ਕੀਮਤਾਂ ‘ਤੇ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ 7.40 ਫੀਸਦੀ ਰਹੀ ਹੈ। ਇਹ 1 ਲੱਖ 73 ਹਜ਼ਾਰ 873 ਰੁਪਏ ਬਣਦਾ ਹੈ।
ਜੀਐਨਡੀਯੂ ਨੇ ਟਿਸ਼ੂ ਕਲਚਰ ਤੋਂ ਸੇਬ ਦੀ ਕਿਸਮ ਤਿਆਰ ਕੀਤੀ ਹੈ। ਅਗਲੇ ਦੋ ਸਾਲਾਂ ਵਿੱਚ ਹਿਮਾਚਲ ਵਾਂਗ ਸੇਬ ਪੰਜਾਬ ਦੇ ਅੰਦਰ ਨਜ਼ਰ ਆਉਣਗੇ।
ਪਸ਼ੂਆਂ ਦੇ ਇਲਾਜ ਲਈ ਮੋਬਾਈਲ ਯੂਨਿਟ ਸ਼ੁਰੂ ਹੋਵੇਗਾ: ਚੀਮਾ
ਲੰਮੀ ਬਿਮਾਰੀ ਨਾਲ ਨਜਿੱਠਣ ਲਈ ਪ੍ਰਬੰਧ ਮੁਕੰਮਲ ਹਨ। ਅਫਰੀਕਨ ਫਲੂ ਤੋਂ ਬਚਾਉਣ ਲਈ 25 ਕਰੋੜ ਰੁਪਏ ਰੱਖੇ ਗਏ ਹਨ।
ਪਸ਼ੂਆਂ ਦੇ ਇਲਾਜ ਲਈ ਮੋਬਾਈਲ ਟ੍ਰੀਟਮੈਂਟ ਯੂਨਿਟ ਸ਼ੁਰੂ ਕੀਤਾ ਜਾਵੇਗਾ।
ਮੱਛੀ ਪਾਲਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ।
ਵਾਤਾਵਰਨ ਨੂੰ ਬਚਾਉਣ ਲਈ ਇੱਕ ਕਰੋੜ ਬੂਟੇ ਲਗਾਏ ਜਾਣਗੇ।
ਮਿਲਕਫੈੱਡ ਅਤੇ ਮਾਰਕਫੈੱਡ ਨੂੰ 100 ਕਰੋੜ ਦੀ ਮਦਦ
ਮਿਲਕ ਫੈੱਡ ਨੂੰ 100 ਕਰੋੜ ਰੁਪਏ ਦਿੱਤੇ ਜਾਣਗੇ। ਇਸ ਨਾਲ ਮਿਲਕਫੈੱਡ ਆਪਣਾ ਨੈੱਟਵਰਕ ਵਧਾਏਗਾ। ਨਾਲ ਹੀ ਇਸ ਦੇ ਉਤਪਾਦ ਵਿਦੇਸ਼ਾਂ ਵਿੱਚ ਭੇਜੇ ਜਾਣਗੇ।
ਮਾਰਕਫੈੱਡ ਨੂੰ 100 ਕਰੋੜ ਰੁਪਏ ਦਿੱਤੇ ਜਾਣਗੇ।
ਸਰ੍ਹੋਂ ਦੀ ਪ੍ਰੋਸੈਸਿੰਗ ਲਈ ਦੋ ਨਵੀਆਂ ਮਿੱਲਾਂ ਸਥਾਪਿਤ ਕੀਤੀਆਂ ਜਾਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h