ਸ਼ਨੀਵਾਰ, ਜੁਲਾਈ 25, 2026 05:35 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਬਜਟ: ਪੇਂਡੂ ਰੁਜ਼ਗਾਰ ਯੋਜਨਾ ਲਈ 1500 ਕਰੋੜ ਰੁਪਏ, ਤੀਰਥ ਯਾਤਰਾ ਲਈ 312-ਕਰੋੜ ਰੁਪਏ ਰਾਖਵੇਂ

by Pro Punjab Tv
ਮਾਰਚ 8, 2026
in Featured, ਪੰਜਾਬ
0

ਚੰਡੀਗੜ੍ਹ, 8 ਮਾਰਚ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਦੇ ਬਜਟ ਵਿੱਚ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁਕਵੇਂ ਬਜਟ ਪ੍ਰਬੰਧ ਕੀਤੇ ਹਨ। ਮੰਤਰੀ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਲਈ ਬਜਟ ਵਿੱਚ ਵਾਧਾ ਕਰਨ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਕਿਉਂਕਿ ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਨੂੰ ਡੂੰਘੀ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਵੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ।

ਪੇਂਡੂ ਵਿਕਾਸ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੌਂਦ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਜਨ-ਜੀਵਨ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਥਾਈ ਅਸਾਸੇ ਬਣਾਉਣ ਅਤੇ ਸੂਬੇ ਵਿੱਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਮੰਤਰੀ ਨੇ ਵਿੱਤੀ ਸਾਲ 2026-27 ਦੌਰਾਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਨੂੰ ਲਾਗੂ ਕਰਨ ਲਈ ਪ੍ਰਸਤਾਵਿਤ 1500 ਕਰੋੜ ਰੁਪਏ ਦੇ ਬਜਟ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੇਂਡੂ ਘਰਾਂ ਨੂੰ ਉਜਰਤ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ–ਨਾਲ ਰੁਜ਼ਗਾਰ ਪੈਦਾ ਕਰਨ ਅਤੇ ਪਿੰਡਾਂ ਵਿੱਚ ਟਿਕਾਊ ਅਸਾਸਿਆਂ ਦੀ ਸਿਰਜਣਾ ਵਿੱਚ ਮਦਦ ਦੇਣ ਲਈ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ।

ਸੌਂਦ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਸ ਯੋਜਨਾ ਤਹਿਤ ਲਗਭਗ 1100 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਪੇਂਡੂ ਕਾਮਿਆਂ ਲਈ ਲਗਭਗ 223 ਲੱਖ ਦਿਹਾੜੀਆਂ ਦਾ ਰੁਜ਼ਗਾਰ ਦਿੱਤਾ ਗਿਆ । ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਢੁਕਵੇਂ ਬਜਟ ਪ੍ਰਬੰਧਾਂ ਨਾਲ ਕੰਮਾਂ ਦੀ ਨਿਰੰਤਰਤਾ, ਤਨਖਾਹਾਂ ਦੀ ਸਮੇਂ ਸਿਰ ਅਦਾਇਗੀ ਅਤੇ ਪੇਂਡੂ ਆਬਾਦੀ ਨੂੰ ਨਿਰੰਤਰ ਉਜਰਤ ਸਹਾਇਤਾ ਯਕੀਨੀ ਬਣਾਈ ਜਾਵੇਗੀ।

ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਪੇਂਡੂ ਰਿਹਾਇਸ਼ ਲਈ ਅਲਾਟਮੈਂਟ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਵਿੱਚ ਕਾਫ਼ੀ ਤੇਜ਼ੀ ਲਿਆਂਦੀ ਹੈ ਅਤੇ ਮੌਜੂਦਾ ਸਾਲ ਦੌਰਾਨ ਲਗਭਗ 76000 ਪਰਿਵਾਰਾਂ ਨੂੰ ਰਿਹਾਇਸ਼ ਸਹਾਇਤਾ ਦਿੱਤੀ ਗਈ ਹੈ, ਜਿਸ ਵਿੱਚ ਲਗਭਗ 30000 ਹੜ੍ਹ ਪ੍ਰਭਾਵਿਤ ਪਰਿਵਾਰ ਵੀ ਸ਼ਾਮਲ ਹਨ।

ਸੌਂਦ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਇੱਕ ਲੱਖ ਹੋਰ ਘਰਾਂ ਦਾ ਪ੍ਰਸਤਾਵ ਹੈ, ਜਿਸ ਲਈ 800 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸ ਉੱਦਮ ਤਹਿਤ ਪੰਜਾਬ ਦੇ ਹਜ਼ਾਰਾਂ ਪੇਂਡੂ ਪਰਿਵਾਰਾਂ ਨੂੰ ਮਕਾਨ ਮੁਹੱਈਆ ਕਰਵਾਏ ਜਾਣਗੇ।

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਖੇਤਰ ਵਿੱਚ ਕੀਤੇ ਗਏ ਐਲਾਨਾਂ ਦਾ ਸਵਾਗਤ ਕਰਦਿਆਂ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਗੁਰੂ ਰਵਿਦਾਸ ਦੇ 650ਵੇਂ ਜਨਮ ਦਿਵਸ ਨੂੰ ਰਾਜ ਪੱਧਰੀ ਸਮਾਰੋਹ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸ਼ੁਰੂਆਤੀ ਜਸ਼ਨ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰੀ ਕੰਪਲੈਕਸ, ਜੋ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਜੋਂ ਜਾਣਿਆ ਜਾਂਦਾ ਹੈ, ਵਿਖੇ ਹੋਣਗੇ ਅਤੇ ਇਸ ਤੋਂ ਇਲਾਵਾ ਸਮਾਨਤਾ, ਸਦਭਾਵਨਾ, ਸ਼ਰਧਾ ’ਤੇ ਅਧਾਰਤ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਸਨਮਾਨ ਵਜੋਂ ਸਾਰਾ ਸਾਲ ਸੂਬੇ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਯਾਦਗਾਰੀ ਸਮਾਗਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਮੰਤਰੀ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਜਿਸਦਾ ਉਦੇਸ਼ ਪੰਜਾਬ ਦੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨਾ ਹੈ। ਇਸ ਯੋਜਨਾ ਤਹਿਤ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਸਮੇਤ ਪ੍ਰਮੁੱਖ ਧਾਰਮਿਕ ਸਥਾਨਾਂ ਲਈ ਮੁਫਤ ਅਤੇ ਪੂਰੀ ਤਰ੍ਹਾਂ ਸਹਾਇਤਾ ਪ੍ਰਾਪਤ ਤੀਰਥ ਯਾਤਰਾਵਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਿੱਤੀ ਸਾਲ 2026-27 ਲਈ ਲਗਭਗ 7.15 ਲੱਖ ਨਾਗਰਿਕਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਲਈ 312 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।

ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਮੁੜ ਧੰਨਵਾਦ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਇਹ ਬਜਟ ਉਪਬੰਧ ਸਪੱਸ਼ਟ ਤੌਰ ’ਤੇ ਪੰਜਾਬ ਸਰਕਾਰ ਦੀ ਸਰਵਪੱਖੀ ਵਿਕਾਸ, ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਪ੍ਰਤੀ ਦ੍ਰਿੜ ਵਚਨਬੱਧਤਾ ਦੀ ਗਵਾਹੀ ਭਰਦੇ ਹਨ ਅਤੇ ਨਾਲ ਹੀ ਪੰਜਾਬ ਦੀ ਅਧਿਆਤਮਿਕ ਅਤੇ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਨੂੰ ਹੁਲਾਰਾ ਦਿੰਦੇ ਹਨ।

Share200Tweet125Share50

Related Posts

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026
Load More

Recent News

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.