Punjab Budget 2023: ਪੰਜਾਬ ਦੇ ਲੋਕਾਂ ਨੂੰ ਹੁਣ ਟੁੱਟੀਆਂ ਸੜਕਾਂ ਅਤੇ ਪੁਲਾਂ ਤੋਂ ਰਾਹਤ ਮਿਲੇਗੀ। ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੁਣ ਸਰਕਾਰ ਨੇ ਇਸ ਸੈਕਟਰ ਦਾ ਬਜਟ ਦੁੱਗਣਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੜਕਾਂ ਦੀ ਮੁਰੰਮਤ ਲਈ ਯੋਜਨਾ ਤਿਆਰ ਕੀਤੀ ਗਈ ਹੈ। ਇਸ ਤਹਿਤ ਹੀ ਇਹ ਸਾਰਾ ਕੰਮ ਕੀਤਾ ਜਾਵੇਗਾ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਸਾਲ 2023-24 ਦਾ ਬਜਟ ਪੇਸ਼ ਕਰਦੇ ਹੋਏ ਇਹ ਐਲਾਨ ਕੀਤਾ।
ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਇਸ ਸੈਕਟਰ ਦਾ ਬਜਟ 1495 ਕਰੋੜ ਰੁਪਏ ਸੀ, ਜਿਸ ਨੂੰ ਵਧਾ ਕੇ ਹੁਣ 3297 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਇਸ ਅੰਦਾਜ਼ਨ ਰਾਸ਼ੀ ਵਿੱਚੋਂ 1101 ਕਰੋੜ ਰੁਪਏ ਸੜਕਾਂ ਅਤੇ ਪੁਲਾਂ ਦੇ ਨਵੀਨੀਕਰਨ, ਨਿਰਮਾਣ ਅਤੇ ਮੁਰੰਮਤ ‘ਤੇ ਖਰਚ ਕੀਤੇ ਜਾਣਗੇ। ਪ੍ਰਧਾਨ ਮੰਤਰੀ ਸੜਕ ਯੋਜਨਾ ਤਹਿਤ 600 ਕਰੋੜ ਰੁਪਏ ਨਾਲ 1278 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾਵੇਗਾ।
ਕੇਂਦਰੀ ਸੜਕ ਯੋਜਨਾ ਫੰਡ ਤਹਿਤ 454 ਕਿਲੋਮੀਟਰ ਲੰਬੀਆਂ ਸੜਕਾਂ ਲਈ 190 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਜਾਵੇਗਾ। ਵਿੱਤੀ ਸਾਲ 2023-24 ਵਿੱਚ 1992 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ 12897 ਕਿਲੋਮੀਟਰ ਲੰਬੀਆਂ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਇਨ੍ਹਾਂ ਸੜਕਾਂ ਦੀ ਮੁਰੰਮਤ ਦਾ ਕੰਮ ਪਿਛਲੇ ਛੇ ਸਾਲਾਂ ਤੋਂ ਲਟਕਿਆ ਹੋਇਆ ਹੈ।
ਅੱਜ ਸਾਡੀ ਸਰਕਾਰ ਨੇ ਆਮ ਜਨਤਾ ਦਾ ਬਜਟ ਪੇਸ਼ ਕੀਤਾ ਹੈ, ਜਿਸ ਵਿਚ ਜਨਤਾ ‘ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ। ਬਜਟ ‘ਚ ਸਿਹਤ, ਸਿੱਖਿਆ, ਖੇਤੀਬਾੜੀ, ਰੁਜ਼ਗਾਰ ਅਤੇ ਵਪਾਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੂੰ ਲੋਕ ਪੱਖੀ ਬਜਟ ਬਣਾਉਣ ਲਈ ਵਧਾਈ। ਅਸੀਂ ਰੰਗਲਾ ਪੰਜਾਬ ਬਣਾਉਣ ਦੇ ਰਾਹ ਤੁਰ ਪਏ ਹਾਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h