ਪੰਜਾਬ ਸਰਕਾਰ ਅੱਜ ਵਿਧਾਨ ਸਭਾ ਵਿੱਚ ਸਾਲ 2024-25 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਆਗਾਮੀ ਲੋਕ ਸਭਾ, ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਸਾਰੇ ਐਲਾਨ ਕੀਤੇ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਲੋਕਾਂ ‘ਤੇ ਕੋਈ ਬੋਝ ਨਹੀਂ ਪਾਇਆ ਜਾਵੇਗਾ। ਨਾਲ ਹੀ ਬਜਟ ਵਿੱਚ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਗਏ ਕੁਝ ਵਾਅਦਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।