ਪੰਜਾਬ ਕੈਬਨਿਟ ਵਿੱਚ ਅੱਜ 4 ਜੁਲਾਈ ਨੂੰ ਵਾਧਾ ਹੋਣ ਜਾ ਰਿਹਾ ਹੈ। ਇਸੇ ਨੂੰ ਲੈ ਕੇ ਭਗਵੰਤ ਸਰਕਾਰ ਦੇ ਵਲੋਂ 5 ਨਵੇਂ ਮੰਤਰੀਆਂ ਦੀ ਲਿਸਟ ਗਵਰਨਰ ਨੂੰ ਭੇਜ ਦਿੱਤੀ ਹੈ।
ਨਵੇਂ ਮੰਤਰੀਆਂ ਵਿੱਚ ਦੂਜੀ ਵਾਰ ਜਿੱਤਣ ਵਾਲੇ ਵਿਧਾਨ ਸਭਾ ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜ ਤੋਂ ਇਲਾਵਾ ਪਹਿਲੀ ਵਾਰ ਜਿੱਤਣ ਵਾਲੇ ਮਾਝਾ ਦੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਮਾਲਵਾ ਦੇ ਵਿਧਾਨ ਸਭਾ ਹਲਕਾ ਸਮਾਣਾ ਤੋਂ ਚੇਤਨ ਸਿੰਘ ਜੌੜੇਮਾਜਰਾ, ਵਿਧਾਨ ਸਭਾ ਹਲਕਾ ਗੁਰੂ ਹਰਸਹਾਏ ਤੋਂ ਵਿਧਾਇਕ ਫੌਜਾ ਸਿੰਘ ਸਰਾਹੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਦਾ ਨਾਮ ਦੱਸਿਆ ਜਾ ਰਿਹਾ ਹੈ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਵਜ਼ਾਰਤ ਵਿੱਚ ਵਾਧੇ ਲਈ ਰੱਖੇ ਸਮਾਗਮ ਦੀਆਂ ਤਿਆਰੀਆਂ ਲਈ ਪੁਲੀਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ।