Punjab Cabinet: ਪੰਜਾਬ ਮੰਤਰੀ ਮੰਡਲ ਦੀ ਮੰਗਲਵਾਰ ਨੂੰ ਹੋਈ ਮੀਟਿੰਗ ਵਿਚ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਅਤੇ ਐਲੀਮੈਂਟਰੀ ਵਿੰਗਾਂ ਦੇ ਮੁਖੀਆਂ ਦੇ ਦਫ਼ਤਰਾਂ ਦੇ ਨਾਮ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ।
ਮੰਤਰੀ ਮੰਡਲ ਨੇ ਸਕੂਲ ਸਿੱਖਿਆ ਵਿਭਾਗ ਦੇ ਸੈਕੰਡਰੀ ਅਤੇ ਐਲੀਮੈਂਟਰੀ ਵਿੰਗਾਂ ਦੇ ਮੁਖੀਆਂ ਦੇ ਦਫ਼ਤਰਾਂ ਦਾ ਨਾਮ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਸੈਕੰਡਰੀ ਐਜੂਕੇਸ਼ਨ) ਅਤੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਐਲੀਮੈਂਟਰੀ ਐਜੂਕੇਸ਼ਨ) ਤੋਂ ਬਦਲ ਕੇ ਕ੍ਰਮਵਾਰ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਸੈਕੰਡਰੀ) ਅਤੇ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਕਰਨ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਜ਼ਿਲ੍ਹਾ ਅਤੇ ਸੈਸ਼ਨ ਜੱਜ/ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀਆਂ 101 ਅਸਥਾਈ ਅਸਾਮੀਆਂ ਤਬਦੀਲ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਰਾਜ ਵਿੱਚ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਰਾਜ ਅਧੀਨ ਅਦਾਲਤਾਂ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ/ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀਆਂ 101 ਅਸਥਾਈ ਅਸਾਮੀਆਂ, ਜਿਨ੍ਹਾਂ ਦਾ ਤਨਖਾਹ ਸਕੇਲ (ਐਂਟਰੀ ਪੱਧਰ) 51, 550-1230-58, 930-1380-63, 070/- ਰੁਪਏ ਹੈ ਅਤੇ ਸਿਵਲ ਜੱਜ (ਜੂਨੀਅਰ ਡਿਵੀਜ਼ਨ)-ਕਮ-ਜੁਡੀਸ਼ੀਅਲ ਮੈਜਿਸਟਰੇਟ ਦੀਆਂ 270 ਅਸਥਾਈ ਅਸਾਮੀਆਂ, ਜਿਨ੍ਹਾਂ ਦਾ ਤਨਖਾਹ ਸਕੇਲ (ਐਂਟਰੀ ਪੱਧਰ) 27, 700-770-33.090 920 40, 450-1080-44, 770/- ਰੁਪਏ ਹੈ, ਨੂੰ ਸਥਾਈ ਅਸਾਮੀਆਂ ਵਿੱਚ ਤਬਦੀਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h