Punjab Cabinet Minister Balkar Singh: ਬਲਕਾਰ ਸਿੰਘ ਦੇ ਹਲਕੇ ਤੋਂ ਲੋਕ ਸਭਾ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ 13,000 ਵੋਟਾਂ ਦੀ ਲੀਡ ਮਿਲੀ ਸੀ। ਬਲਕਾਰ ਸਿੰਘ ਸਾਬਕਾ ਡੀਸੀਪੀ ਹਨ ਤੇ ਜੰਮੂ-ਕਸ਼ਮੀਰ ਵਿੱਚ ‘ਆਪ’ ਦੇ ਇੰਚਾਰਜ ਵੀ ਹਨ।
ਦੁਆਬਾ ਖੇਤਰ ਤੋਂ ਬ੍ਰਹਮਸ਼ੰਕਰ ਜ਼ਿੰਪਾ ਤੋਂ ਬਾਅਦ ਬਲਕਾਰ ਸਿੰਘ ਦੂਜੇ ਮੰਤਰੀ ਹਨ। ਅਸਤੀਫਾ ਦੇਣ ਵਾਲੇ ਡਾ. ਇੰਦਰਬੀਰ ਸਿੰਘ ਨਿੱਝਰ ਤੋਂ ਬਲਕਾਰ ਸਿੰਘ ਨੂੰ ਸਥਾਨਕ ਸਰਕਾਰਾਂ ਵਿਭਾਗ ਸਮੇਤ ਸੰਸਦੀ ਮਾਮਲਿਆਂ ਦਾ ਵਿਭਾਗ ਦਿੱਤਾ ਗਿਆ ਹੈ।
ਮੰਤਰੀ ਬਣੇ ਬਲਕਾਰ ਸਿੰਘ ਨੇ ਕਿਹਾ- ਸੇਵਾ ਕਰਾਂਗਾ
ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਰਾਜ ਭਵਨ ਤੋਂ ਬਾਹਰ ਆਏ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਵੀ ਲੋਕਾਂ ਦੀ ਸੇਵਾ ਕਰ ਰਹੇ ਹਨ ਤੇ ਮੰਤਰੀ ਬਣ ਕੇ ਵੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਜਲੰਧਰ ਦੇ ਲੋਕਾਂ ਨੇ ਪਾਰਟੀ ਦਾ ਪੂਰਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਉਹ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ।
ਧਾਰਮਿਕ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਦੇ ਹਨ ਬਲਕਾਰ
ਬਲਕਾਰ ਸਿੰਘ ਇੱਕ ਦਲਿਤ ਆਗੂ ਹੈ ਤੇ ਧਾਰਮਿਕ ਸਿੱਖ ਭਾਈਚਾਰੇ ਦੀ ਨੁਮਾਇੰਦਗੀ ਕਰਦੇ ਹਨ। ਪੁਲਿਸ ਮਹਿਕਮੇ ਵਿੱਚ ਨੌਕਰੀ ਦੌਰਾਨ ਵੀ ਉਸਦਾ ਸਿੱਕਾ ਚੱਲਦਾ ਸੀ। ਉਹ ਅਪਰਾਧ ਨੂੰ ਸੁਲਝਾਉਣ ਵਿੱਚ ਮਾਹਰ ਮੰਨਿਆ ਜਾਂਦਾ ਹੈ। ਬਲਕਾਰ ਸਿੰਘ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਜ਼ਿਮਨੀ ਚੋਣਾਂ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕਰਾਰਾ ਜਵਾਬ ਦਿੰਦਿਆਂ ਚੁਣੌਤੀ ਦਿੱਤੀ ਸੀ। ਇਸ ਤੋਂ ਬਾਅਦ ਕੇਜਰੀਵਾਲ ਤੋਂ ਲੈ ਕੇ ਭਗਵੰਤ ਮਾਨ ਨੇ ਬਲਕਾਰ ਸਿੰਘ ਦੀ ਪਿੱਠ ਥਾਪੜੀ।
ਦੁਆਬਾ ਦਲਿਤਾਂ ਦਾ ਗੜ੍ਹ ਮੰਨਿਆ ਜਾਂਦਾ ਹੈ। ਇੱਥੋਂ ਦੀ 40 ਫੀਸਦੀ ਆਬਾਦੀ ਦਲਿਤ ਭਾਈਚਾਰੇ ਨਾਲ ਸਬੰਧਤ ਹੈ। ਹੁਣ ਤੱਕ ਦੋਆਬੇ ਦਾ ਕੋਈ ਵੀ ਦਲਿਤ ਵਿਧਾਇਕ ਪੰਜਾਬ ਮੰਤਰੀ ਮੰਡਲ ਵਿੱਚ ਨਹੀਂ ਸੀ ਪਰ ਬਲਕਾਰ ਸਿੰਘ ਦੀ ਐਂਟਰੀ ਨਾਲ ‘ਆਪ’ ਦੋਆਬੇ ਵਿੱਚ ਦਲਿਤ ਮੰਤਰੀ ਦਾ ਖੱਪਾ ਭਰ ਦੇਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h