ਵੀਰਵਾਰ, ਜੁਲਾਈ 10, 2025 09:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Cabinet: ਪੰਜਾਬ ਕੈਬਨਿਟ ਵੱਲੋਂ ਸਾਲ 2023-24 ਲਈ ਆਬਕਾਰੀ ਨੀਤੀ ਨੂੰ ਮਨਜ਼ੂਰੀ

Punjab Excise Policy: ਸ਼ਰਾਬ ਕਾਰੋਬਾਰ ਵਿੱਚ ਸਥਿਰਤਾ ਬਰਕਰਾਰ ਰੱਖਣ ਅਤੇ ਪਿਛਲੇ ਸਾਲਾਂ ਦੌਰਾਨ ਸ਼ੁਰੂ ਹੋਏ ਸੁਧਾਰਾਂ ਨੂੰ ਜਾਰੀ ਰੱਖਣ ਲਈ ਮੌਜੂਦਾ ਰਿਟੇਲ ਲਾਇਸੈਂਸਾਂ ਨੂੰ ਨਵਿਆਉਣ ਲਈ ਪਰਚੂਨ ਵਿਕਰੀ ਲਾਇਸੈਂਸ ਐਲ-2/ਐਲ-14ਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਮਾਰਚ 11, 2023
in ਪੰਜਾਬ
0

Punjab Cabinet approves Excise Policy for year 2023-24: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ਵਿੱਚ ਲਿਆ ਗਿਆ।

ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਰਾਬ ਕਾਰੋਬਾਰ ਵਿੱਚ ਸਥਿਰਤਾ ਬਰਕਰਾਰ ਰੱਖਣ ਅਤੇ ਪਿਛਲੇ ਸਾਲਾਂ ਦੌਰਾਨ ਸ਼ੁਰੂ ਹੋਏ ਸੁਧਾਰਾਂ ਨੂੰ ਜਾਰੀ ਰੱਖਣ ਲਈ ਮੌਜੂਦਾ ਰਿਟੇਲ ਲਾਇਸੈਂਸਾਂ ਨੂੰ ਨਵਿਆਉਣ ਲਈ ਪਰਚੂਨ ਵਿਕਰੀ ਲਾਇਸੈਂਸ ਐਲ-2/ਐਲ-14ਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਤੇ ਮਾਈਕਰੋਬ੍ਰਿਊਰੀਜ਼ ਵੱਲੋਂ ਵੇਚੀ ਜਾਂਦੀ ਸ਼ਰਾਬ ਉਤੇ ਲਗਦਾ ਵੈਟ ਘਟਾ ਕੇ 13 ਫੀਸਦੀ ਤੇ 10 ਫੀਸਦੀ ਸਰਚਾਰਜ ਕੀਤਾ ਗਿਆ ਹੈ।

ਗਰੁੱਪ ਦੀ ਤਬਦੀਲੀ ਇਕ ਆਬਕਾਰੀ ਸਾਲ ਵਿੱਚ 10 ਲੱਖ ਰੁਪਏ ਤੇ ਸ਼ਰਤਾਂ ਪੂਰੀਆਂ ਕਰਨ ਉਤੇ ਸਿਰਫ਼ ਇਕ ਵਾਰ ਕਰਨ ਦੀ ਇਜਾਜ਼ਤ ਹੋਵੇਗੀ। ਐਲ-50 ਪਰਮਿਟ ਦੀ ਸਾਲਾਨਾ ਫੀਸ 2500 ਤੋਂ ਘਟਾ ਕੇ 2000 ਰੁਪਏ ਅਤੇ ਜੀਵਨ ਭਰ ਲਈ ਐਲ-50 ਪਰਮਿਟ ਦੀ ਫੀਸ 20 ਹਜ਼ਾਰ ਤੋਂ ਘਟਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਜੀਵਨ ਭਰ ਲਈ ਐਲ-50 ਪਰਮਿਟ ਜਾਰੀ ਕਰਨ ਲਈ ਲਗਦੀ ਲਗਾਤਾਰ ਤਿੰਨ ਸਾਲਾਂ ਤੱਕ ਸਾਲਾਨਾ ਐਲ-50 ਲਾਇਸੈਂਸ ਜਾਰੀ ਹੋਣ ਦੀ ਸ਼ਰਤ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ।

ਅੱਜ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਸਾਡੀ ਨਵੀਂ ਐਕਸਾਈਜ਼ ਪਾਲਿਸੀ ਤੇ ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ ਦਿੱਤੀ… ਸਾਡਾ ਟੀਚਾ ਇਹਨਾਂ ਨੀਤੀਆਂ ਰਾਹੀਂ ਪੰਜਾਬ ਦੇ ਮਾਲੀਏ 'ਚ ਵਾਧਾ ਕਰਨਾ ਹੈ ਤੇ ਨੇਕ ਨੀਅਤ-ਚੰਗੀ ਨੀਤੀ ਨਾਲ ਇਹ ਸੰਭਵ ਹੈ…

— Bhagwant Mann (@BhagwantMann) March 10, 2023

’ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023’ ਮਨਜ਼ੂਰ

ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਸੂਬੇ ਦੇ ਲੋਕਾਂ ਨੂੰ ਕਿਫ਼ਾਇਤੀ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਲਈ ‘ਪੰਜਾਬ ਸਟੇਟ ਮਾਈਨਰ ਮਿਨਰਲ ਪਾਲਿਸੀ-2023’ ਨੂੰ ਮਨਜ਼ੂਰੀ ਦੇ ਦਿੱਤੀ। ਇਸ ਨੀਤੀ ਦਾ ਮੰਤਵ ਸੂਬੇ ਭਰ ਵਿੱਚ ਰੇਤੇ ਤੇ ਬਜਰੀ ਦੀ ਮਾਈਨਿੰਗ ਪਾਰਦਰਸ਼ੀ ਤੇ ਕਾਨੂੰਨੀ ਤਰੀਕੇ ਨਾਲ ਕਰਨੀ ਯਕੀਨੀ ਬਣਾਉਣਾ ਹੈ ਤਾਂ ਕਿ ਲੋੜੀਂਦੀ ਮਾਤਰਾ ਵਿੱਚ ਰੇਤਾ ਤੇ ਬਜਰੀ ਉਪਲਬਧ ਹੋਵੇ। ਇਸ ਨੀਤੀ ਅਨੁਸਾਰ ਮਾਈਨਿੰਗ ਸਾਈਟਾਂ ਨੂੰ ਦੋ ਸ਼੍ਰੇਣੀਆਂ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀਐਮਐਸ) ਅਤੇ ਪਬਲਿਕ ਮਾਈਨਿੰਗ ਸਾਈਟਾਂ (ਪੀ.ਐਮ.ਐਸ.) ਵਿੱਚ ਵੰਡਿਆ ਗਿਆ ਹੈ। ਵਪਾਰਕ ਮਾਈਨਿੰਗ ਸਾਈਟਾਂ ਨੂੰ ਵੱਖ-ਵੱਖ ਕਲਸਟਰਾਂ ਵਿੱਚ ਵੰਡਿਆ ਜਾਵੇਗਾ ਅਤੇ ਇਨ੍ਹਾਂ ਦੀ ਈ-ਟੈਂਡਰ ਪ੍ਰਕਿਰਿਆ ਰਾਹੀਂ ਨਿਲਾਮੀ ਕੀਤੀ ਜਾਵੇਗੀ, ਜਦੋਂ ਕਿ ਜਨਤਕ ਮਾਈਨਿੰਗ ਸਾਈਟਾਂ ਨੂੰ ਆਮ ਲੋਕਾਂ ਦੇ ਹਿੱਤ ਵਿੱਚ ਵਿਭਾਗ ਵੱਲੋਂ ਹੱਥੀਂ ਚਲਾਇਆ ਜਾਵੇਗਾ।

ਇਨ੍ਹਾਂ ਦੋਵਾਂ ਕਮਰਸ਼ੀਅਲ ਮਾਈਨਿੰਗ ਸਾਈਟਾਂ ਅਤੇ ਪਬਲਿਕ ਮਾਈਨਿੰਗ ਸਾਈਟਾਂ ਉਤੇ ਪਿਟ ਹੈੱਡ ਤੋਂ ਰੇਤਾ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੀ ਦਰ ਨਾਲ ਵੇਚਿਆ ਜਾਵੇਗਾ। ਸਾਧਾਰਨ ਮਿੱਟੀ ਅਤੇ ਸਾਧਾਰਨ ਕਲੇਅ ਦੀ ਖ਼ੁਦਾਈ ‘ਤੇ ਕੋਈ ਰਾਇਲਟੀ ਨਹੀਂ ਲਾਈ ਜਾਵੇਗੀ, ਜਿਸ ਦੀ ਵਰਤੋਂ ਕਿਸਾਨਾਂ ਵੱਲੋਂ ਵਪਾਰਕ ਢਾਂਚੇ ਦੇ ਪ੍ਰਾਜੈਕਟਾਂ ਤੋਂ ਇਲਾਵਾ ਹੋਰ ਗਤੀਵਿਧੀਆਂ ਲਈ ਕੀਤੀ ਜਾਵੇਗੀ। ਦੋ ਏਕੜ ਜਾਂ ਤਿੰਨ ਫੁੱਟ ਤੱਕ ਡੂੰਘਾਈ ਤੱਕ ਦੇ ਖੇਤਰ ਵਿੱਚ ਗੈਰ ਵਪਾਰਕ ਪ੍ਰਾਜੈਕਟਾਂ ਲਈ ਸਿਰਫ਼ ਸਾਧਾਰਨ ਮਿੱਟੀ ਦੀ ਹੱਥੀਂ ਖ਼ੁਦਾਈ ਦੀ ਇਜਾਜ਼ਤ ਹੋਵੇਗੀ। ਇਸ ਨੀਤੀ ਨਾਲ ਰੇਤੇ ਤੇ ਬਜਰੀ ਦੀਆਂ ਕੀਮਤਾਂ ਹੇਠਾਂ ਆਉਣਗੀਆਂ, ਜਿਸ ਨਾਲ ਖਪਤਕਾਰਾਂ ਨੂੰ ਫਾਇਦਾ ਹੋਵੇਗਾ।

ਜਲ ਸਰੋਤ ਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਨੂੰ ਸਹਿਮਤੀ

ਸਰਕਾਰੀ ਕੰਮਕਾਜ ਨੂੰ ਵਧੇਰੇ ਪਾਰਦਰਸ਼ੀ ਬਣਾਉਣ ਲਈ ਵਡੇਰੇ ਜਨਤਕ ਹਿੱਤ ਵਿੱਚ ਕੈਬਨਿਟ ਨੇ ਜਲ ਸਰੋਤ ਤੇ ਟਰਾਂਸਪੋਰਟ ਵਿਭਾਗ ਦੇ ਪੁਨਰਗਠਨ ਦੀ ਤਜਵੀਜ਼ ਨੂੰ ਵੀ ਪ੍ਰਵਾਨ ਕਰ ਲਿਆ। ਜਲ ਸਰੋਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਦੌਰਾਨ ਇਹ ਪਾਇਆ ਗਿਆ ਕਿ ਕਈ ਅਸਾਮੀਆਂ ਸਿਰਜਣ ਅਤੇ ਸਮੇਂ ਦੇ ਨਾਲ-ਨਾਲ ਮਹੱਤਵ ਗਵਾ ਚੁੱਕੀਆਂ ਅਸਾਮੀਆਂ ਨੂੰ ਖ਼ਤਮ ਕਰਨ ਦੀ ਲੋੜ ਹੈ। ਇਸ ਦੇ ਆਧਾਰ ਉਤੇ 1278 ਨਵੀਆਂ ਆਸਾਮੀਆਂ ਦੀ ਰਚਨਾ ਕੀਤੀ ਗਈ, ਜਦੋਂ ਕਿ 708 ਆਸਾਮੀਆਂ ਨੂੰ ਡਾਇੰਗ ਕਾਡਰ ਐਲਾਨਿਆ ਗਿਆ ਅਤੇ ਬੇਲਦਾਰਾਂ ਦੀਆਂ 957 ਆਸਾਮੀਆਂ ਸਿਰਜੀਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦਾ ਪਹਿਲਾ ਪੁਨਰਗਠਨ ਸਾਲ 2020 ਵਿੱਚ ਕੀਤਾ ਗਿਆ ਸੀ। ਇਸ ਪੁਨਰਗਠਨ ਯੋਜਨਾ ਨਾਲ ਨਾ ਸਿਰਫ਼ ਮਨੁੱਖੀ ਸਰੋਤਾਂ ਦੀ ਬਿਹਤਰ ਤਰੀਕੇ ਨਾਲ ਵਰਤੋਂ ਯਕੀਨੀ ਬਣੇਗੀ, ਸਗੋਂ ਇਸ ਨਾਲ ਸਾਲਾਨਾ 74.74 ਕਰੋੜ ਰੁਪਏ ਬਚਣਗੇ।

ਕੈਬਨਿਟ ਨੇ ਟਰਾਂਸਪੋਰਟ ਵਿਭਾਗ ਦੇ ਵਿੰਗ ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ (ਐਸ.ਟੀ.ਸੀ.) ਦੀਆਂ ਅਸਾਮੀਆਂ ਦੇ ਪੁਨਰਗਠਨ ਨੂੰ ਵੀ ਮਨਜ਼ੂਰ ਕਰ ਲਿਆ। ਐਸ.ਟੀ.ਸੀ. ਦੇ ਪੁਨਰਗਠਨ ਨਾਲ ਅਸਾਮੀਆਂ ਦੀ ਗਿਣਤੀ ਵਧੇਗੀ, ਜਿਸ ਨਾਲ ਲੋਕਾਂ ਦੇ ਟਰਾਂਸਪੋਰਟ ਵਾਹਨਾਂ ਸਬੰਧੀ ਕੰਮ ਜ਼ਿਲ੍ਹਾ ਹੈੱਡ ਕੁਆਟਰਾਂ ਉਤੇ ਹੀ ਹੋ ਸਕਣਗੇ। ਲਾਇਸੈਂਸਿੰਗ ਤੇ ਵਾਹਨਾਂ ਦੀ ਰਜਿਸਟਰੇਸ਼ਨ ਦਾ ਕੰਮ ਵੀ ਆਸਾਨੀ ਨਾਲ ਹੋ ਸਕੇਗਾ, ਜੋ ਸੂਬਾ ਵਾਸੀਆਂ ਲਈ ਵੱਡੀ ਰਾਹਤ ਹੋਵੇਗੀ।

ਗੁਰੂ ਰਵਿਦਾਸ ਬਾਨੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਜ਼ਮੀਨੀ ਪੱਧਰ ਉਤੇ ਵਿਕਾਸ ਲੋੜਾਂ ਨੂੰ ਹੱਲ ਕਰਨ ਲਈ ਗੁਰੂ ਰਵਿਦਾਸ ਬਾਨੀ ਅਧਿਐਨ ਕੇਂਦਰ ਕਮੇਟੀ, ਡੇਰਾ ਸੱਚਖੰਡ ਬੱਲਾਂ ਨੂੰ 25 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰ ਉਤੇ ਗਠਿਤ ਕਮੇਟੀ ਵੱਲੋਂ ਮੰਗ ਦੇ ਮੁਤਾਬਕ ਇਕ ਮਹੀਨੇ ਦੇ ਅੰਦਰ ਫੰਡ ਜਾਰੀ ਕੀਤੇ ਜਾਣਗੇ।

ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦੀਆਂ ਦੀ ਅਗੇਤੀ ਰਿਹਾਈ ਦੀ ਮੰਗ ਲਈ ਕੇਸ ਭੇਜਣ ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਕੱਟ ਰਹੇ ਦੋ ਕੈਦੀਆਂ ਦੀ ਅਗੇਤੀ ਰਿਹਾਈ ਦੀ ਮੰਗ ਦੇ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਦੇ ਸੰਵਿਧਾਨ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਵਿਸ਼ੇਸ਼ ਮੁਆਫੀ/ਅਗੇਤੀ ਰਿਹਾਈ ਵਾਲੇ ਇਹ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannGuru Ravidas Bani Study Center Committeepro punjab tvpunjab cabinetPunjab CMPunjab Excise Policypunjab governmentPunjab Mining Sitespunjab newsPunjab State Minor Mineral Policy-2023punjabi newsVAT on Liquor
Share217Tweet136Share54

Related Posts

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025
Load More

Recent News

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਭਾਰੀ ਮੀਂਹ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 10, 2025

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.