Punjab Cabinet Meeting: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਨਸਾ ‘ਚ ਕੈਬਿਨਟ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਕਈ ਅਹਿਮ ਫੈਸਲਿਆਂ ‘ਤੇ ਮੁਹਰ ਲੱਗੀ। ਇਸ ਦੇ ਨਾਲ ਹੀ ਮਾਨ ਸਰਕਾਰ ਦੀ ਵਜਾਰਤ ਨੇ ਠੱਗੀ ਮਾਰਨ ਵਾਲਿਆਂ ਖਿਲਾਫ ਵੀ ਵੱਡਾ ਫੈਸਲਾ ਲਿਆ ਹੈ।
ਕੈਬਿਨਟ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਕਰਦਿਆਂ ਮਾਨ ਸਰਕਾਰ ਨੇ ਕਿਹਾ ਕਿ ਇੱਕ ਅਹਿਮ ਫੈਸਲਾ ਚਿੱਟ ਫੰਡ ਕੰਪਨੀਆਂ ਸਬੰਧੀ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਿਹੜੀਆਂ ਚਿੱਟ ਫੰਡ ਕੰਪਨੀਆਂ ਲੋਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਧੋਖਾ ਕਰੇਗੀ। ਠੱਗੀ ਕਰਨ ਵਾਲਿਆਂ ਕੰਪਨੀਆਂ ਦੇ ਪ੍ਰਬੰਧਕਾਂ ਜਾਂ ਸਬੰਧਿਤ ਲੋਕਾਂ ਨੂੰ 10 ਸਾਲ ਦੀ ਸਜ਼ਾ ਹੋਵੇਗੀ। ਇਸ ਬਾਰੇ ਗੱਲ ਕਰਦਿਆਂ ਉਨ੍ਹਾਂ ਪਰਲ ਕੰਪਨੀ ਦਾ ਉਦਾਹਰਣ ਦਿੱਤਾ।
ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫ਼ੈਸਲਿਆਂ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ CM #BhagwantMann ਜੀ | Live https://t.co/KE3cR8swbG
— AAP Punjab (@AAPPunjab) June 10, 2023
ਮੰਤਰੀ ਮੰਡਲ ਦਾ ਇਹ ਮੰਨਣਾ ਹੈ ਕਿ ਬੀਤੇ ਸਮੇਂ ਵਿਚ ਮੁਲਕ ਵਿਚ ਵਿੱਤੀ ਸੰਸਥਾਵਾਂ ਖੁੰਬਾਂ ਵਾਂਗ ਪੈਦਾ ਹੋਈਆਂ ਹਨ ਜੋ ਨਿਵੇਸ਼ਕਾਰਾਂ ਨਾਲ ਠੱਗੀ ਮਾਰਨ ਦੀ ਨੀਅਤ ਨਾਲ ਵੱਧ ਵਿਆਜ ਦਰਾਂ ਜਾਂ ਇਨਾਮਾਂ ਦੀ ਪੇਸ਼ਕਸ਼ ਰਾਹੀਂ ਜਾਂ ਗੈਰ-ਵਿਵਹਾਰਕ ਜਾਂ ਵਪਾਰਕ ਤੌਰ ਉਤੇ ਖਰਾ ਨਾ ਉਤਰਨ ਵਾਲੇ ਵਾਅਦਿਆਂ ਨਾਲ ਲੋਕਾਂ ਖਾਸ ਕਰਕੇ ਮੱਧ ਵਰਗ ਅਤੇ ਗਰੀਬ ਵਰਗ ਨਾਲ ਧੋਖਾ ਕਮਾਉਂਦੀਆਂ ਹਨ। ਇੱਥੋਂ ਤੱਕ ਕਿ ਅਜਿਹੀਆਂ ਵਿੱਤੀ ਸੰਸਥਾਵਾਂ ਲੋਕਾਂ ਦੀ ਜਮਾਂ ਪੂੰਜੀ ਦੇ ਵਿਰੁੱਧ ਮਿਆਦ ਪੂਰੀ ਹੋਣ ਉਤੇ ਵਾਪਸ ਪੈਸਾ ਦੇਣ ਜਾਂ ਵਿਆਜ ਅਦਾ ਕਰਨ ਜਾਂ ਕੋਈ ਹੋਰ ਸੇਵਾ ਪ੍ਰਦਾਨ ਕਰਨ ਤੋਂ ਜਾਣਬੁੱਝ ਕੇ ਆਨਾਕਾਨੀ ਕਰਦੀਆਂ ਹਨ ਅਤੇ ਲੋਕਾਂ ਨਾਲ ਧੋਖਾ ਕਰਦੀਆਂ ਹਨ। ਇਸ ਕਰਕੇ ਸੂਬੇ ਵਿਚ ਢੁਕਵਾਂ ਕਾਨੂੰਨ ਲਿਆਉਣ ਦੀ ਲੋੜ ਮਹਿਸੂਸ ਕੀਤੀ ਗਈ ਤਾਂ ਕਿ ਵਿੱਤੀ ਸੰਸਥਾਵਾਂ ਵਿਚ ਨਿਵੇਸ਼ ਕਰਨ ਵਾਲੇ ਲੋਕਾਂ ਦੇ ਹਿੱਤ ਸੁਰੱਖਿਅਤ ਰੱਖੇ ਜਾ ਸਕਣ।
ACTION against “chit fund companies”
➡️ Have decided to act strictly against chit fund companies, esp PEARL group & many more
➡️ Up to 10 years of Jail sentence to those responsible for chit fund frauds
“Won’t spare those who’ve looted the people of Punjab”
—CM @BhagwantMann
— AAP Punjab (@AAPPunjab) June 10, 2023
ਅਜਿਹੇ ਮੰਤਵ ਲਈ ਇਹੋ ਜਿਹੇ ਵਿੱਤੀ ਅਦਾਰਿਆਂ ਦੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਦੇ ਉਦੇਸ਼ ਨਾਲ ਵਿੱਤੀ ਅਦਾਰਿਆਂ ਨੂੰ ਨਿਯਮਤ ਕਰਨਾ ਅਤੇ ਉਨ੍ਹਾਂ ‘ਤੇ ਪਾਬੰਦੀਆਂ ਲਾਉਣਾ ਉਚਿਤ ਮੰਨਿਆ ਗਿਆ। ‘ਦਿ ਪੰਜਾਬ ਬੈਨਿੰਗ ਆਫ ਅਨਰੈਗੂਲੇਟਿਡ ਡਿਪਾਜ਼ਟ ਸਕੀਮਜ਼ ਰੂਲਜ਼ 2023’ ਦੇ ਤਹਿਤ ਪ੍ਰਮੋਟਰ, ਪਾਰਟਨਰ, ਡਾਇਰੈਕਟਰ, ਮੈਨੇਜਰ, ਮੈਂਬਰ, ਕਰਮਚਾਰੀ ਜਾਂ ਕਿਸੇ ਹੋਰ ਵਿਅਕਤੀ ਨੂੰ ਅਜਿਹੇ ਵਿੱਤੀ ਅਦਾਰਿਆਂ ਦੇ ਪ੍ਰਬੰਧਨ ਜਾਂ ਉਨ੍ਹਾਂ ਦੇ ਕਾਰੋਬਾਰ ਜਾਂ ਮਾਮਲਿਆਂ ਨੂੰ ਚਲਾਉਣ ਲਈ ਕਿਸੇ ਵੀ ਧੋਖਾਧੜੀ ਲਈ ਜ਼ਿੰਮੇਵਾਰ ਬਣਾਏਗਾ। ਇਸ ਰਾਹੀਂ ਲੋਕਾਂ ਨਾਲ ਅਜਿਹੇ ਧੋਖੇਬਾਜ਼ ਵਿੱਤੀ ਅਦਾਰਿਆਂ ਤੋਂ ਆਮ ਆਦਮੀ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਮਦਦ ਮਿਲੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h