Punjab Government: ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿੱਚ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਵੱਡੇ ਫੈਸਲੇ ਕੀਤੇ ਗਏ। ਮੰਤਰੀ ਮੰਡਲ ਵੱਲੋਂ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਵਜੋਂ ਅਪਗ੍ਰੇਡ ਕਰਨ ਸਬੰਧੀ ਸੂਬਾਈ ਯੋਜਨਾ ਨੂੰ ਲਾਗੂ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ।
ਇਹ ਸਕੂਲ ਆਫ਼ ਐਮੀਨੈਂਸ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ, ਉੱਤਮਤਾ ਕੇਂਦਰਾਂ ਵਜੋਂ ਕੰਮ ਕਰਨਗੇ। ਸਕੂਲ ਆਫ਼ ਐਮੀਨੈਂਸ ਨਾਲ ਅਦਾਰਿਆਂ ਵਿੱਚ ਸਿੱਖਣ ਪ੍ਰਕਿਰਿਆ ਨੂੰ ਮਿਆਰੀ ਬਣਾਉਣ ਵਿੱਚ ਮਦਦ ਮਿਲੇਗੀ ਅਤੇ ਸਕੂਲੀ ਸਿੱਖਿਆ ਸਬੰਧੀ ਦੁਨੀਆਂ ਭਰ ਵਿਚਲੇ ਨਵੀਨਤਮ ਸਕੂਲੀ ਅਭਿਆਸਾਂ ਰਾਹੀਂ ਬੱਚਿਆਂ ਦੇ ਸਿੱਖਣ ਦੇ ਤਜਰਬਿਆਂ ਵਿੱਚ ਵਾਧਾ ਹੋਵੇਗਾ। ਇਸ ਦੇ ਸ਼ੁਰੂਆਤੀ ਪੜਾਅ ਵਿੱਚ 117 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾਵੇਗਾ।
ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਵੱਲੋਂ 66 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ 66 ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਗਾਪੁਰ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਕੀਮ ਮੁਤਾਬਕ ਸਕੂਲ ਸਿੱਖਿਆ ਵਿਭਾਗ ਵੱਲੋਂ ਵਿੱਤੀ ਸਾਲ 2022-23 ਦੌਰਾਨ 36 ਪ੍ਰਿੰਸੀਪਲਾਂ ਦਾ ਇੱਕ ਬੈਚ ਪ੍ਰਿੰਸੀਪਲ ਅਕੈਡਮੀ, ਸਿੰਗਾਪੁਰ ਵਿਖੇ ਅਤੇ 30 ਪ੍ਰਿੰਸੀਪਲਾਂ ਦੇ ਬੈਚ ਨੂੰ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ (ਐਨ.ਆਈ.ਈ.), ਜੋ ਨਾਨਯਾਂਗ ਟੈਕਨੋਲੋਜੀਕਲ ਯੂਨੀਵਰਸਿਟੀ, ਸਿੰਗਾਪੁਰ ਦੀ ਇੱਕ ਖੁਦਮੁਖਤਿਆਰੀ ਸੰਸਥਾ ਹੈ, ਵਿਖੇ ਭੇਜਿਆ ਜਾਵੇਗਾ।
ਇਸ ਦੌਰਾਨ ਇਨ੍ਹਾਂ ਪ੍ਰਿੰਸੀਪਲਾਂ ਨੂੰ ਪੜ੍ਹਾਉਣ ਦੇ ਅਤਿ-ਆਧੁਨਿਕ ਢੰਗ-ਤਰੀਕਿਆਂ, ਲੀਡਰਸ਼ਿਪ ਦੇ ਹੁਨਰ, ਅਧਿਆਪਨ-ਸਿਖਲਾਈ ਸਮੱਗਰੀ ਤਿਆਰ ਕਰਨ ਅਤੇ ਆਡੀਓ-ਵਿਜ਼ੂਅਲ ਟੈਕਨਾਲੋਜੀ ਬਾਰੇ ਜਾਣਨ ਦਾ ਮੌਕਾ ਮਿਲੇਗਾ ਅਤੇ ਇਹ ਸਿਖਲਾਈ ਮਹਾਂਮਾਰੀ ਤੋਂ ਬਾਅਦ ਦੀ ਦੁਨੀਆ ਵਿੱਚ ਸਿੱਖਿਆ, ਅਸੈਂਸ਼ੀਅਲਜ਼ ਆਫ਼ ਸਟ੍ਰੈਟੇਜਿਕ ਮੈਨੇਜਮੈਂਟ, ਸਕੂਲ ਦੇ ਮਾਹੌਲ ਵਿੱਚ ਬਦਲਾਅ, ਬਿਲਡਿੰਗ ਟੀਚਰਜ਼ ਪ੍ਰੋਫੈਸ਼ਨਲ ਕੈਪੀਟਲ, ਪਾਠਕ੍ਰਮ ਸਬੰਧੀ ਲੀਡਰਸ਼ਿਪ, ਮੈਂਟਰਿੰਗ, ਐਂਡ ਲੈਸਨ ਅਬਜਰਵੇਸ਼ਨ ਸਕਿੱਲਜ਼, ਅਧਿਆਪਨ ਅਤੇ ਸਿੱਖਣ ਵਿੱਚ ਨਵੀਨਤਾ ਅਤੇ ਪ੍ਰਭਾਵੀ ਸੰਚਾਰ ਦੇ ਉਦੇਸ਼ਾਂ ਦੀ ਪ੍ਰਾਪਤੀ ਲਈ ਸਹਾਇਕ ਹੋਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h