ਐਤਵਾਰ, ਜੂਨ 14, 2026 09:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਾਫ਼-ਸੁਥਰਾ ਪਾਣੀ ਲੋਕਾਂ ਨੂੰ ਪਹੁੰਚਾਉਣ ਲਈ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ’ਤੇ ਚੱਲ ਰਿਹੈ ਕੰਮ: ਜਿੰਪਾ

Punjab Water Supply Projects: ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਵਲ ਇੱਕ ਸਾਲ ਵਿਚ ਹੀ ਜਨਤਾ ਨਾਲ ਕੀਤੇ ਜ਼ਿਆਦਾਤਰ ਵਾਅਦਿਆਂ ਨੂੰ ਪੂਰਾ ਕਰ ਲਿਆ ਹੈ।

by ਮਨਵੀਰ ਰੰਧਾਵਾ
ਜੂਨ 30, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Hoshiarpur News: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਨੂੰ ਨਹਿਰੀ ਪਾਣੀ ਨਾਲ ਜੋੜਨ ਦੀ ਯੋਜਨਾ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਜਿਥੇ-ਜਿਥੇ ਪਾਣੀ ਦਾ ਪੱਧਰ ਕਾਫ਼ੀ ਥੱਲੇ ਜਾ ਚੁੱਕਾ ਹੈ, ਉਨ੍ਹਾਂ ਇਲਾਕਿਆਂ ਵਿਚ 2 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਸਰਫੇਸ ਵਾਟਰ ਪ੍ਰਾਜੈਕਟ ’ਤੇ ਕੰਮ ਚੱਲ ਰਿਹਾ ਹੈ।

ਜਿੰਪਾ ਉੱਪ ਮੰਡਲ ਮੁਕੇਰੀਆਂ ਵਿਚ 90 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਖਿਜਰਪੁਰ ਤੇ ਪੁਰਾਣਾ ਭੰਗਾਲਾ ਵਿਚ 2 ਜਲ ਸਪਲਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸੀ। ਇਸ ਮੌਕੇ ਉਨ੍ਹਾਂ ਨਾਲ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਪ੍ਰੋ: ਜੀ.ਐਸ. ਮੁਲਤਾਨੀ, ਐਸ.ਡੀ.ਐਮ ਮੁਕੇਰੀਆਂ ਕੰਨੂੁ ਥਿੰਦ, ਐਸ.ਈ ਜਲ ਸਪਲਾਈ ਵਿਭਾਗ ਰਾਜੇਸ਼ ਦੂੁਬੇ, ਐਕਸੀਅਨ ਅਨੁਜ ਸ਼ਰਮਾ ਵੀ ਮੌਜੂਦ ਰਹੇ।

੍ਵ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਪੰਜਾਬ ਵਲੋਂ ਪਿੰਡ ਖਿਜਰਪੁਰ ਵਿਚ 50 ਲੱਖ ਰੁਪਏ ਦੀ ਲਾਗਤ ਨਾਲ ਇਸ ਜਲ ਸਪਲਾਈ ਯੋਜਨਾ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਥੇ 30 ਲੱਖ ਦੇ ਹੋਰ ਵਿਕਾਸ ਕਾਰਜ ਚੱਲ ਰਹੇ ਹਨ। ਇਸੇ ਤਰ੍ਹਾਂ ਜਿਥੇ ਪਿੰਡ ਪੁਰਾਣਾ ਭੰਗਾਲਾ ਵਿਚ 40 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਯੋਜਨਾ ਦਾ ਉਦਘਾਟਨ ਕੀਤਾ ਗਿਆ ਹੈ, ਉਥੇ 28 ਲੱਖ ਰੁਪਏ ਦੇ ਵਿਕਾਸ ਕਾਰਜ ਨਿਰਮਾਣ ਅਧੀਨ ਹਨ। ਕੁਲ ਮਿਲਾ ਕੇ ਇਨ੍ਹਾਂ ਦੋਵਾਂ ਥਾਵਾਂ ’ਤੇ ਡੇਢ ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਦਾ ਲੋਕਾਂ ਨੂੰ ਬਹੁਤ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਪਹਿਲੇ ਇਨ੍ਹਾਂ ਦੋਵਾਂ ਪਿੰਡਾਂ ਨੂੰ ਹੋਰ ਪਿੰਡਾਂ ਨਾਲ ਜਲ ਯੋਜਨਾ ਨਾਲ ਜੋੜਿਆ ਗਿਆ ਸੀ, ਜਿਸ ਦੇ ਚੱਲਦਿਆਂ ਇਨ੍ਹਾਂ ਪਿੰਡਾਂ ਦੀ ਸਪਲਾਈ ਵਿਚ ਕਾਫ਼ੀ ਦਿੱਕਤ ਆ ਰਹੀ ਸੀ, ਇਸੇ ਮੱਦੇਨਜ਼ਰ ਇਨ੍ਹਾਂ ਦੋਵਾਂ ਪਿੰਡਾਂ ਵਿਚ ਨਵੀਂ ਜਲ ਸਪਲਾਈ ਯੋਜਨਾ ਬਣਾ ਦਿੱਤੀ ਗਈ ਹੈ, ਤਾਂ ਜੋ ਇਥੇ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਉਪ ਮੰਡਲ ਮੁਕੇਰੀਆਂ ਦੇ ਬਲਾਕ ਹਾਜੀਪੁਰ ਦੇ ਪਿੰਡ ਖਿਜਰਪੁਰ ਵਿਚ 50 ਲੱਖ ਰੁਪਏ ਦੀ ਲਾਗਤ ਵਾਲੀ ਸਕੀਮ ਵਿਚ ਟਿਊਬਵੈਲ, ਪਾਣੀ ਦੀ ਟੈਂਕੀ, ਪੰਪ ਚੈਂਬਰ, ਪਾਣੀ ਦੀਆਂ ਪਾਈਪਾਂ ਅਤੇ ਪਪਿੰਗ ਮਸ਼ੀਨਾਂ ਦਾ ਕੰਮ ਕੀਤਾ ਗਿਆ ਹੈ। ਇਸ ਯੋਜਨਾ ਤੋਂ ਇਲਾਕੇ ਦੇ 340 ਘਰਾਂ ਦੇ 1672 ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਇਸੇ ਤਰ੍ਹਾਂ ਬਲਾਕ ਮੁਕੇਰੀਆਂ ਦੇ ਪੁਰਾਣਾ ਭੰਗਾਲਾ ਵਿਚ 40 ਲੱਖ ਰੁਪਏ ਦੀ ਲਾਗਤ ਵਾਲੀ ਜਲ ਸਪਲਾਈ ਸਕੀਮ ਵਿਚ ਟਿਊਬਵੈਲ, ਪੰਪ ਚੈਂਬਰ, ਪਾਣੀ ਦੀਆਂ ਪਾਈਪਾਂ ਅਤੇ ਪਪਿੰਗ ਮਸ਼ੀਨ ਅਤੇ ਸੋਲਰ ਸਿਸਟਮ ਦਾ ਕੰਮ ਕੀਤਾ ਗਿਆ ਹੈ। ਇਸ ਯੋਜਨਾ ਤੋਂ ਪੁਰਾਣਾ ਭੰਗਾਲਾ ਦੇ 528 ਘਰਾਂ ਦੇ 2716 ਲੋਕਾਂ ਨੂੰ ਲਾਭ ਮਿਲਿਆ ਹੈ।

ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੇਵਲ ਇੱਕ ਸਾਲ ਵਿਚ ਹੀ ਜਨਤਾ ਨਾਲ ਕੀਤੇ ਜ਼ਿਆਦਾਤਰ ਵਾਅਦਿਆਂ ਨੂੰ ਪੂਰਾ ਕਰ ਲਿਆ ਹੈ। ਸਰਕਾਰ ਨੇ ਜਨਤਾ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇ ਕੇ 10 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਹੈ। 30 ਹਜ਼ਾਰ ਤੋਂ ਵੱਧ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਸੂਬੇ ਵਿਚ ਲੋਕਾਂ ਦੇ ਘਰਾਂ ਦੇ ਨਜ਼ਦੀਕ ਸਿਹਤ ਸੁਵਿਧਾਵਾਂ ਪਹੁੰਚਾਉਣ ਲਈ 570 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ।

ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸੂਬੇ ਦੇ ਸਰਬਪੱਖੀ ਵਿਕਾਸ ਲਈ ਪੈਸਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਨਾਇਬ ਤਹਿਸੀਲਦਾਰ ਤਰਸੇਮ ਲਾਲ, ਸਰਪੰਚ ਗੁਰਨਾਮ ਸਿੰਘ, ਸਰਪੰਚ ਜੋਗਿੰਦਰ ਪਾਲ, ਐਸ.ਡੀ.ਓ ਰਾਹੁਲ, ਜੇ.ਈ ਗੁਰਪ੍ਰੀਤ ਸਿੰਘ, ਬੀ.ਆਰ.ਸੀ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: brahm shankar jimpahoshiarpurMukerianpro punjab tvpunjab cabinet ministerpunjab governmentpunjab newspunjabi newsWater Supply Projects
Share244Tweet152Share61

Related Posts

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.