Punjab Budget Update: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਸਾਲ 2023-24 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਉਨ੍ਹਾਂ ਦੱਸਿਆ ਕਿ ਪੇਸ਼ ਕੀਤੇ ਬਜਟ ਦੌਰਾਨ 33.26 ਲੱਖ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5650 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਆਦਿ ਵੱਖ-ਵੱਖ ਭਲਾਈ ਸਕੀਮਾਂ ਲਈ 175 ਕਰੋੜ ਰੁਪਏ, ਜਦਕਿ ਔਰਤਾਂ ਦੀ ਮੁਫ਼ਤ ਬੱਸ ਸਹੂਲਤ ਲਈ 497 ਕਰੋੜ ਰੁਪਏ ਅਤੇ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ, ਅਸ਼ੀਰਵਾਦ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਲਈ 850 ਕਰੋੜ ਰੁਪਏ ਰੱਖੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦੂਸਰੇ ਬਜਟ ਵਿੱਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਨੂੰ ਤਰਜੀਹ ਦਿੱਤੀ ਹੈ ਜਿਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h