Bibi Kaulan Welfare Center : ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸਮਾਜ ਦੀ ਭਲਾਈ ਲਈ ਜੋ ਸੰਸਥਾਵਾਂ ਕੰਮ ਕਰ ਰਹੀਆਂ ਹਨ, ਉਨਾਂ ਦੀ ਅਸੀਂ ਹਰ ਸੰਭਵ ਮਦਦ ਕਰੀਏ ਤਾਂ ਜੋ ਇਹ ਸੰਸਥਾਵਾਂ ਹੋਰ ਅੱਗੇ ਵੱਧ ਕੇ ਕੰਮ ਕਰ ਸਕਣ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਬੀਬੀ ਕੌਲਾਂ ਭਲਾਈ ਕੇਂਦਰ ਵਿਖੇ ਧਾਰਮਿਕ ਇਨਾਮ ਵੰਡ ਸਮਾਗਮ ਮੌਕੇ ਕੀਤਾ। ਡਾ. ਨਿੱਜਰ ਨੇ ਕਿਹਾ ਕਿ ਸਾਨੂੰ ਸਮਾਜ ਨੂੰ ਸੇਧ ਦੇਣ ਵਾਲੀਆਂ ਸੰਸਥਾਵਾਂ ਅਤੇ ਸ਼ਖਸ਼ੀਅਤਾਂ ਦਾ ਸਨਮਾਨ ਵੀ ਕਰਨਾ ਚਾਹੀਦਾ ਹੈ। ਉਨਾਂ ਬੀਬੀ ਕੌਲਾਂ ਦੀ ਭਲਾਈ ਕੇਂਦਰ ਵਲੋਂ ਕੀਤੀਆਂ ਜਾ ਰਹੀਆਂ ਸਮਾਜ ਭਲਾਈ ਦੇ ਕੰਮਾਂ ਦੀ ਸਰਾਹਨਾ ਕੀਤੀ।
ਡਾ. ਨਿੱਜਰ ਨੇ ਬੀਬੀ ਕੌਲਾਂ ਭਲਾਈ ਕੇਂਦਰ ਦੁਆਰਾ ਤਿਆਰ ਕੀਤੇ ਜਾ ਰਹੇ ਹਸਪਤਾਲ ਵਿੱਚ ਲਗਾਈਆਂ ਜਾ ਰਹੀਆਂ ਐਮ.ਆਰ.ਆਈ. ਅਤੇ ਸੀ.ਟੀ.ਸਕੈਨ ਦੀਆਂ ਮਸ਼ੀਨਾਂ ਦੀ ਖਰੀਦ ਲਈ ਆਪਣੇ ਅਖਤਿਆਰੀ ਫੰਡ ਵਿਚੋਂ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਤੇ ਮੌਕੇ ‘ਤੇ ਹੀ ਪਹਿਲੀ ਕਿਸ਼ਤ ਵਜੋਂ 5 ਲੱਖ ਰੁਪਏ ਦਾ ਚੈਕ ਭਾਈ ਗੁਰਇਕਬਾਲ ਸਿੰਘ ਨੂੰ ਸੌਂਪਦਿਆਂ ਕਿਹਾ ਕਿ ਲੋਕ ਭਲਾਈ ਦੇ ਕਾਰਜਾਂ ਲਈ ਮੈਂ ਹਮੇਸ਼ਾ ਤੁਹਾਡੇ ਨਾਲ ਹਾਂ ਅਤੇ ਇਸ ਹਸਪਤਾਲ ਦੀ ਉਸਾਰੀ ਲਈ ਹਰ ਸੰਭਵ ਮਦਦ ਦਿੱਤੀ ਜਾਵੇਗੀ।
Local Government Minister @NijjarDr announced ₹10 lakh from his discretionary fund to Bibi Kaulan Welfare Center and handed over a cheque of ₹5 lakh on the spot as the first installment to Bhai Gurikbal Singh. pic.twitter.com/dCm4ScU7E7
— Government of Punjab (@PunjabGovtIndia) April 17, 2023
ਉਨ੍ਹਾਂ ਕਿਹਾ ਕਿ ਜਲਦ ਦੀ 5 ਲੱਖ ਰੁਪਏ ਦੀ ਦੂਜੀ ਕਿਸ਼ਤ ਵੀ ਦੇ ਦਿੱਤੀ ਜਾਵੇਗੀ। ਡਾ. ਨਿੱਜਰ ਨੇ ਕਿਹਾ ਕਿ ਜੇਕਰ ਕੋਈ ਹੋਰ ਫੰਡਾਂ ਦੀ ਲੋੜ ਪਈ ਤਾਂ ਉਹ ਵੀ ਦਿੱਤੇ ਜਾਣਗੇ। ਇਸ ਮੌਕੇ ਓਐਸਡੀ ਮਨਪ੍ਰੀਤ ਸਿੰਘ, ਹਰਿੰਦਰ ਸਿੰਘ, ਗੁਰਮੁਖ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h