Punjab Flood: ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਸੀਐਮ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ `ਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।
ਦੱਸ ਦਈਏ ਕਿ ਕੈਬਿਨਟ ਮੰਤਰੀ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਅਤੇ ਹੋਰਨਾਂ ਜ਼ਿਲ੍ਹਾ ਅਧਿਕਾਰੀਆਂ ਨਾਲ ਪਿੰਡ ਕੋਟ ਬੁੱਢਾ, ਮੁੱਠਿਆਂਵਾਲਾ, ਸੀਤੋ ਮਹਿ ਝੁੱਗੀਆਂ, ਰਾਧਲਕੇ, ਭੰਗਾਲਾ, ਤੂਤ, ਝੁੱਗੀਆਂ ਪੀਰ ਬਖਸ਼, ਰਾਮ ਸਿੰਘ ਵਾਲਾ, ਝੁੱਗੀਆਂ ਨੱਥਾ ਸਿੰਘ ਅਤੇ ਝੁੱਗੀਆਂ ਨੂਰ ਮੁਹੰੰਮਦ, ਡੂਮਨੀ ਵਾਲਾ, ਜਲੋਕੇ, ਭਾਓ ਵਾਲ, ਭੋਜੋਕੇ, ਬੱਲੜ ਕੇ, ਰਸੂਲਪੁਰ, ਤਲਵੰਡੀ ਮੋਹਰ ਸਿੰਘ, ਕਿਲ੍ਹਾ ਪਤੀ, ਬੰਗਲਾ ਰਾਏ ਆਦਿ ਪਿੰਡਾਂ ਦਾ ਦੌਰਾ ਕੀਤਾ ਤੇ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਦੀ ਹਰ ਪੱਖੋਂ ਮਦਦ ਯਕੀਨੀ ਬਣਾਉਣ ਲਈ ਕਿਹਾ।
ਇਸ ਦੇ ਨਾਲ ਉਨ੍ਹਾਂ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਖੇਤਾਂ ਅਤੇ ਰਿਹਾਇਸ਼ੀ ਖੇਤਰਾਂ ਵਿੱਚ ਜਮ੍ਹਾਂ ਹੋਏ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਹਿਲ ਦੇ ਆਧਾਰ ‘ਤੇ ਪ੍ਰਬੰਧ ਕੀਤੇ ਜਾਣ। ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਹੜ੍ਹਾਂ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਹੋਏ ਹਨ।
Transport & Rural Development & Panchayats Minister @Laljitbhullar visited flood-affected areas of Patti to assess ground situation & relief work. Cabinet Minister urged people not to panic as Punjab Govt. has made all necessary arrangements to deal with any situation of floods. pic.twitter.com/ski14v84pH
— Government of Punjab (@PunjabGovtIndia) July 9, 2023
ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਮੈਦਾਨੀ ਅਤੇ ਪਹਾੜੀ ਖੇਤਰਾਂ ਵਿੱਚ ਪੈ ਰਹੀ ਭਾਰੀ ਬਾਰਸ਼ ਕਾਰਨ ਜ਼ਿਲ੍ਹਾ ਤਰਨ ਤਾਰਨ ਚੋਂ ਲੰਘਦੇ ਦਰਿਆਵਾਂ ਅਤੇ ਨਾਲਿਆਂ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਹੰਗਾਮੀ ਹਾਲਤ ਦਾ ਸਾਹਮਣਾ ਕਰਨ ਲਈ ਪੂਰੀ ਤਰਾਂ ਤਿਆਰ ਹੈ।
ਇਸ ਮੌਕੇ ਡਿਪਟੀ ਕਮਸ਼ਿਨਰ ਬਲਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਚੌਕਸੀ ਰੱਖਣ ਅਤੇ ਜਦੋਂ ਵੀ ਕਿਤੇ ਉਨ੍ਹਾਂ ਨੂੰ ਪਾਣੀ ਦਾ ਪੱਧਰ ਵੱਧਦਾ ਦਿਖਾਈ ਦੇਵੇ ਤਾਂ ਉਹ ਤੁਰੰਤ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਨੰਬਰ 01852-224107 ‘ਤੇ ਸੂਚਨਾ ਦੇਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h